Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਵਧਾਨੀਆਂ ਨਾਲ ਕਰੋਨਾ ਨੂੰ ਹਰਾਂਵਾਂਗੇ ਪੰਜਾਬ ਨੂੰ ਫਤਿਹ ਕਰਵਾਂਗੇ-ਸਿਵਲ ਸਰਜਨ

ਮਿਸ਼ਨ ਫ਼ਤਿਹ ਤਹਿਤ 1570 ਆਸ਼ਾ ਵਰਕਰਾਂ ਲੋਕਾਂ ਨੂੰ ਜਾਗਰੂਕ ਕਰਨ 'ਚ ਜੁਟੀਆਂ

Web Admin

Web Admin

5 Dariya News

ਅੰਮ੍ਰਿਤਸਰ , 03 Jul 2020

Last updated on: Jul 03, 2020, 00:00 IST

ਜ਼ਿਲੇ 'ਚ ਮਿਸ਼ਨ ਫ਼ਤਿਹ ਤਹਿਤ ਲੋਕ ਜਾਗਰੂਕਤਾ ਤਹਿਤ 1570 ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਕੋਵਿਡ ਦੇ ਮਰੀਜਾਂ ਦੀ ਜਲਦ ਪਹਿਚਾਣ ਕਰਨ ਦੇ ਲੱਛਣਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ।ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਇਨਾਂ ਆਸ਼ਾ ਵਰਕਰਾਂ ਵੱਲੋਂ ਜ਼ਿਲੇ ਵਿੱਚ ਘਰ ਘਰ ਜਾ ਕੇ ਸਰਵੇਖਣ ਤਹਿਤ ਦੌਰਾ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੂੰ ਮਿਸ਼ਨ ਫ਼ਤਿਹ ਤਹਿਤ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਮੂੰਹ 'ਤੇ ਮਾਸਕ ਪਾਉਣ, ਬਾਹਰ ਜਾ ਕੇ ਸਮਾਜਿਕ ਦੂਰੀ ਦਾ ਖਿਆਲ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣ ਲਈ ਪ੍ਰੇਰਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 715 ਸੈਂਪਲ ਲਏ ਗਏ ਅਤੇ ਸਕਰੀਨਿੰਗ ਟੀਮਾਂ ਦੁਆਰਾ ਲੋਕਾਂ ਦੇ ਘਰ ਘਰ ਜਾ ਕੇ ਜਾਂਚ ਵੀ ਕੀਤੀ ਗਈ।  ਉਨਾਂ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਮਿਸ਼ਨ ਫਤਿਹ ਹੋ ਸਕਦਾ ਹੈ ਅਤੇ ਅਸੀਂ ਸਾਰੇ ਮਿਲ ਕੇ ਕਰੋਨਾ ਨੂੰ ਹਰਾਂਵਾਂਗੇ ਅਤੇ ਪੰਜਾਬ ਦੀ ਫਤਿਹ ਕਰਾਂਵਾਂਗੇ।ਉਨਾਂ ਦੱਸਿਆ ਕਿ ਲੋਕਾਂ ਨੂੰ ਮਿਸ਼ਨ ਫ਼ਤਿਹ ਤਹਿਤ ਉਕਤ ਤਿੰਨੋਂ ਚੀਜ਼ਾਂ ਲਾਜ਼ਮੀ ਤੌਰ 'ਤੇ ਯਾਦ ਕਰਵਾਉਣ ਲਈ ਉਨਾਂ ਦੇ ਘਰਾਂ ਦੇ ਬਾਹਰ ਇੱਕ-ਇੱਕ ਸਟਿੱਕਰ ਵੀ ਲਾਇਆ ਜਾ ਰਿਹਾ ਹੈ, ਜਿਸ 'ਤੇ ਕੋਵਿਡ ਲੱਛਣ ਆਉਣ 'ਤੇ ਜ਼ਿਲੇ ਦੇ ਕੋਵਿਡ ਕੰਟਰੋਲ ਰੂਮ ਨੰਬਰ 0183-2535322 ਅਤੇ 2535323 'ਤੇ ਸੰਪਰਕ ਕਰਨ ਬਾਰੇ ਵੀ ਦੱਸਿਆ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜਿਲੇ ਵਿੱਚ 39 ਮੈਡੀਕਲ ਟੀਮਾਂ ਜਾਂਚ ਲਈ ਲਗਾਈਆਂ ਗਈਆਂ ਹਨ ਜਿੰਨਾਂ ਵਿੱਚੋਂ 22 ਟੀਮਾਂ ਸ਼ਹਿਰਾਂ ਵਿੱਚ ਅਤੇ 17 ਟੀਮਾਂ ਪੇਂਡੂ ਖੇਤਰਾਂ ਵਿੱਚ ਘਰ ਘਰ ਜਾ ਕੇ ਲੋਕਾਂ ਦੀ ਜਾਂਚ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰੋਜਾਨਾ 3000 ਦੇ ਕਰੀਬ ਕਰੋਨਾਂ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 803309 ਲੋਕਾਂ ਦੀ ਘਰ ਘਰ ਜਾ ਕੇ ਸਕਰੀਨਿੰਗ ਕੀਤੀ ਜਾ ਚੁੱਕੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸੈਂਪਲਿੰਗ ਟੀਮਾਂ ਵੱਲੋਂ ਘਰ ਘਰ ਜਿੰਨਾਂ ਵਿਅਕਤੀਆਂ ਨੂੰ ਇਸ ਦੇ ਲੱਛਣ ਨਜ਼ਰ ਆਉਂਦੇ ਹਨ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ।ਡਾ: ਨਵਦੀਪ ਸਿੰਘ ਅਨੁਸਾਰ ਇਸ ਤੋਂ ਇਲਾਵਾ ਮਿਸ਼ਨ ਫ਼ਤਿਹ ਨਾਲ ਜੁੜਨ ਲਈ ਲੋਕਾਂ ਨੂੰ ਆਪਣੇ ਫ਼ੋਨ 'ਤੇ ੋਵਾ ਐਪ ਡਾਊਨਲੋਡ ਕਰਨ ਅਤੇ ਉਸ 'ਤੇ ਆਪਣੀ ਮਾਸਕ ਵਾਲੀ ਫ਼ੋਟੋ ਅਪਲੋਡ ਕਰਨ ਲਈ ਵੀ ਪ੍ਰੇਰਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜੇਕਰ ਮਿਸ਼ਨ ਫ਼ਤਿਹ ਜੁਆਇਨ ਕਰਨ ਵਾਲਾ ਆਪਣੇ ਰੈਫ਼ਰਲ ਕੋਡ 'ਤੇ ਅੱਗੇ ਹੋਰਨਾਂ ਨੂੰ ਮਿਸ਼ਨ ਫ਼ਤਿਹ ਜੁਆਇਨ ਕਰਵਾਉਂਦਾ ਹੈ ਤਾਂ ਸਰਕਾਰ ਵੱਲੋਂ ਉਸ ਦੇ ਖਾਤੇ 'ਚ ਅੰਕ ਜੋੜੇ ਜਾਂਦੇ ਹਨ, ਜਿਸ ਦੇ ਆਧਾਰ 'ਤੇ ਮੁੱਖ ਮੰਤਰੀ ਪੰਜਾਬ ਦੇ ਦਸਤਖ਼ਤ ਵਾਲੇ ਮਿਸ਼ਨ ਫ਼ਤਿਹ ਵਾਰੀਅਰ ਗੋਲਡ, ਸਿਲਵਰ ਜਾਂ ਬਰੋਂਜ਼ ਸਰਟੀਫ਼ਿਕੇਟ ਮਿਲਣਗੇ।ਉਨਾਂ ਨੇ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ 'ਚ ਕੋਵਿਡ ਮਹਾਂਮਾਰੀ ਦੇ ਸਥਾਨਕ ਪੱਧਰ 'ਤੇ ਫੈਲਾਅ ਨੂੰ ਰੋਕੀ ਰੱਖਣ 'ਚ ਸਾਵਧਾਨੀਆਂ ਦਾ ਪੂਰਾ ਪਾਲਣ ਕਰਕੇ ਸਹਿਯੋਗ ਦੇਣ ਅਤੇ ਜੇਕਰ ਉਨਾਂ 'ਚ ਕੋਵਿਡ ਸਬੰਧੀ ਲੱਛਣ ਜਿਵੇਂ ਤੇਜ਼ ਬੁਖਾਰ, ਜ਼ੁਕਾਮ ਜਾਂ ਗਲਾ ਦਰਦ ਆਦਿ ਹੈ ਤਾਂ ਤੁਰੰਤ ਨੇੜਲੇ ਫ਼ਲੂ ਕਾਰਨਰ (ਸਰਕਾਰੀ ਹਸਪਤਾਲ) 'ਤੇ ਜਾ ਕੇ ਆਪਣੀ ਜਾਂਚ ਕਰਵਾਉਣ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਅਮਰਜੀਤ ਸਿੰਘ, ਜਿਲਾ ਸਿਹਤ ਅਫਸਰ ਡਾ: ਅਮਨਦੀਪ ਸਿੰਘ, ਜਿਲਾ ਟੀਕਾਕਰਨ ਅਫਸਰ ਡਾ: ਰਮੇਸ਼ਪਾਲ ਸਿੰਘ, ਡਾ: ਸੰਜੈ ਕਪੂਰ, ਡਾ: ਮਦਨ ਮੋਹਨ, ਡਾ: ਮਨਦੀਪ, ਡਾ: ਕਰਨ, ਡਿਪਟੀ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ ਵੀ ਹਾਜ਼ਰ ਸਨ।

 

Tags: Civil Surgeon Amritsar , Mission Fateh , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD