Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਪਟਿਆਲਾ ਪੁਲਿਸ ਨੇ ਦੋ ਦਿਨਾਂ 'ਚ ਹੀ ਹੱਲ ਕੀਤਾ ਹਥਿਆਰਬੰਦ ਕਾਰ ਖੋਹ ਦਾ ਮਾਮਲਾ-ਐਸ.ਐਸ.ਪੀ.

ਹਰਿਆਣਾ ਵਾਸੀ ਪਿਸਤੌਲ ਤੇ ਖੋਹੀ ਬ੍ਰੇਜਾ ਕਾਰ ਸਮੇਤ ਕਾਬੂ, ਵੱਡੀ ਵਾਰਦਾਤ ਹੋਣ ਤੋਂ ਬਚਾਅ-ਸਿੱਧੂ

Web Admin

Web Admin

5 Dariya News

ਪਟਿਆਲਾ , 05 Jun 2020

Last updated on: Jun 05, 2020, 00:00 IST

ਪਟਿਆਲਾ ਪੁਲਿਸ ਨੇ 2 ਜੂਨ ਨੂੰ ਸਮਾਣਾ ਰੋਡ 'ਤੇ ਆਦਰਸ਼ ਕਾਲਜ ਨੇੜੇ ਲਿਫ਼ਟ ਮੰਗਣ ਦੇ ਬਹਾਨੇ ਇੱਕ ਬ੍ਰੇਜਾ ਕਾਰ ਸਵਾਰ ਨੂੰ 5 ਗੋਲੀਆਂ ਮਾਰ ਕੇ ਕੀਤੀ ਗਈ ਸਨਸਨੀਖੇਜ਼ ਹਥਿਆਰਬੰਦ ਕਾਰ ਖੋਹਣ ਦੇ ਮਾਮਲੇ ਨੂੰ ਮਹਿਜ ਦੋ ਦਿਨਾਂ 'ਚ ਹੀ ਹੱਲ ਕਰਕੇ ਮੁੱਖ ਦੋਸ਼ੀ ਅਤੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਦਾਬਾ ਦੇ ਵਸਨੀਕ ਗੁਰਪ੍ਰੀਤ ਸਿੰਘ ਗੁਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਿਅਕਤੀ ਕੋਲੋਂ ਖੋਹੀ ਕਾਰ ਅਤੇ ਦੇਸੀ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਹੋਏ ਹਨ ਜਦੋਂਕਿ ਵਾਰਦਾਤ 'ਚ ਵਰਤਿਆ ਪਿਸਤੌਲ ਅਜੇ ਬਰਾਮਦ ਕਰਨਾ ਬਾਕੀ ਹੈ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਿੱਧੂ ਨੇ ਦੱਸਿਆ ਕਿ ਇਹ ਖੋਹੀ ਕਾਰ ਅੱਗੇ ਕਿਸੇ ਵੱਡੀ ਵਾਰਦਾਤ 'ਚ ਵਰਤਣ ਦੀ ਯੋਜਨਾ ਅੰਬਾਲਾ ਵਿਖੇ ਇੱਕ ਕਤਲ ਕਰਕੇ ਸੋਨੇ ਦੀ ਪ੍ਰਸਿੱਧ ਡਕੈਤੀ ਕਰਨ ਦੇ ਮਾਮਲੇ 'ਚ ਅੰਬਾਲਾ ਜੇਲ 'ਚ ਬੰਦ ਗੁਰਵਿੰਦਰ ਸਿੰਘ ਗੁਰੀ ਨੇ ਬਣਾਈ ਸੀ, ਜਿਸਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਕੇ ਪੁੱਛਗਿੱਛ ਕੀਤੀ ਜਾਵੇਗੀ।ਐਸ.ਐਸ.ਪੀ. ਨੇ ਗੰਭੀਰ ਰੂਪ 'ਚ ਜਖ਼ਮੀ ਕਾਰ ਮਾਲਕ ਅਤੇ ਪਿੰਡ ਦੁੱਲੜ ਦਾ ਵਸਨੀਕ ਮਨਦੀਪ ਸਿੰਘ ਰਮਨ ਦੀ ਸਿਹਤਯਾਬ 'ਤੇ ਤਸੱਲੀ ਪ੍ਰਗਟਾਉਂਦਿਆਂ ਉਸਦੇ ਪਰਿਵਾਰ ਵੱਲੋਂ ਪਟਿਆਲਾ ਪੁਲਿਸ ਵਿਸ਼ਵਾਸ਼ ਰੱਖਣ ਧੰਨਵਾਦ ਵੀ ਕੀਤਾ। ਉਨ੍ਹਾਂ ਨਾਲ ਹੀ ਜੁਰਮ ਕਰਨ ਵਾਲਿਆਂ ਨੂੰ ਤਾੜਨਾਂ ਕੀਤੀ ਕਿ ਉਹ ਪੁਲਿਸ ਦੇ ਹੱਥਾਂ 'ਚੋਂ ਬਚ ਨਹੀਂ ਸਕਣਗੇ।ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕਾਰ ਖੋਹਣ ਲਈ ਅੰਬਾਲਾ ਜੇਲ ਦੇ ਬੰਦੀ ਗੁਰਵਿੰਦਰ ਸਿੰਘ ਗੁਰੀ ਨੇ ਗੁਰਪ੍ਰੀਤ ਸਿੰਘ ਗੁਰੀ ਨੂੰ ਹੈਪੀ ਸਿੰਘ ਪੁੱਤਰ ਬਾਬੂ ਸਿੰਘ ਰਾਹੀ ਹਥਿਆਰ ਦੇਸੀ ਪਿਸਤੌਲ ਮੁਹੱਈਆ ਕਰਵਾਇਆ ਸੀ, ਜਿਸਦੀ ਪਛਾਣ ਕਰ ਲਈ ਗਈ ਹੈ ਉਸਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਕਰਦਾ ਗੁਰਪ੍ਰੀਤ ਸਿੰਘ ਗੁਰੀ ਜੁਰਮ ਦੀ ਦੁਨੀਆਂ 'ਚ ਨਵਾਂ ਹੀ ਆਇਆ ਸੀ, ਜਿਸਨੂੰ ਬੀਤੇ ਦਿਨ ਪਿੰਡ ਅਸਮਾਨਪੁਰ ਚੌਂਕ ਵਿਖੇ ਬਿਨ੍ਹਾਂ ਨੰਬਰ ਪਲੇਟਾਂ ਤੋ ਬ੍ਰੇਜਾ ਕਾਰ ਵਿੱਚ ਸਵਾਰ ਹੋ ਕੇ ਆਉਂਦੇ ਹੋਏ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

ਸ. ਸਿੱਧੂ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਸਦਰ ਸਮਾਣਾ ਵਿਖੇ ਮੁਕਦਮਾ ਨੰਬਰ 119 ਮਿਤੀ 2 ਜੂਨ 2020 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 392, 397 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54, 59 ਤਹਿਤ ਦਰਜ ਕੀਤਾ ਗਿਆ ਸੀ। ਇਸ ਨੂੰ ਹੱਲ ਕਰਨ ਲਈ ਐਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ, ਐਸ.ਪੀ. ਟ੍ਰੈਫਿਕ ਪਲਵਿੰਦਰ ਸਿੰਘ ਡੀ.ਐਸ.ਪੀ. ਸਮਾਣਾਂ ਜਸਵੰਤ ਸਿੰਘ, ਐਸ.ਐਚ.ਓ. ਥਾਣਾ ਸਦਰ ਸਮਾਣਾ ਇੰਸਪੈਕਟਰ ਰਣਬੀਰ ਸਿੰਘ, ਇੰਚਾਰਜ ਸੀ.ਆਈ.ਏ. ਪਟਿਆਲਾ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਇੰਚਾਰਜ ਸੀ.ਆਈ.ਏ. ਸਮਾਣਾ ਐਸ.ਆਈ ਕਰਨੈਲ ਸਿੰਘ 'ਤੇ ਅਧਾਰਤ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਸਨ। ਇਨ੍ਹਾਂ ਟੀਮਾਂ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਤਫ਼ਤੀਸ਼ ਕਰਕੇ ਇਸ ਮਾਮਲੇ ਨੂੰ ਹੱਲ ਕੀਤਾ ਹੈ।ਐਸ.ਐਸ.ਪੀ. ਨੇ ਦੱਸਿਆ ਕਿ 2 ਜੂਨ ਨੂੰ ਜਦੋਂ ਮਨਦੀਪ ਸਿੰਘ ਪਟਿਆਲਾ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਟੋਲ ਪਲਾਜਾ ਸਮਾਣਾ ਨੇੜੇ ਅਣਪਛਾਤੇ ਵਿਅਕਤੀ ਨੇ ਉਸ ਤੋਂ ਲਿਫਟ ਮੰਗੀ ਪਰ ਜਦੋਂ ਉਹ ਆਦਰਸ਼ ਕਾਲਜ ਸਮਾਣਾ ਕੋਲ ਪੁੱਜੇ ਤਾਂ ਉਸ ਵਿਅਕਤੀ ਨੇ ਪਿਸ਼ਾਬ ਕਰਨ ਦਾ ਬਹਾਨਾ ਲਗਾਕੇ ਗੱਡੀ ਰੁਕਵਾ ਲਈ, ਮਨਦੀਪ ਸਿੰਘ ਵੱਲੋਂ ਗੱਡੀ ਰੋਕਦਿਆਂ ਹੀ ਲਿਫਟ ਮੰਗਣ ਵਾਲੇ ਨੇ ਪਿਸਟਲ ਨਾਲ ਉਸ ਨੂੰ ਗੋਲੀਆਂ ਮਾਰਕੇ ਗੱਡੀ ਵਿੱਚੋ ਬਾਹਰ ਸੁੱਟ ਦਿੱਤਾ ਅਤੇ ਆਪਗੱਡੀ ਲੈ ਕੇ ਫਰਾਰ ਹੋ ਗਿਆ।ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਜਿੱਥੇ ਕੋਰੋਨਾ ਮਾਂਹਮਾਰੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ 'ਚ ਲੱਗੀ ਹੋਈ ਹੈ ਉਥੇ ਹੀ ਆਪਣ ਡਿਊਟੀ ਪੂਰੀ ਵਚਨਬੱਧਤਾ ਅਤੇ ਤਨਦੇਹੀ ਨਾਲ ਦਿਨ-ਰਾਤ ਨਿਭਾਉਂਦਿਆਂ ਪਟਿਆਲਾ ਜ਼ਿਲ੍ਹੇ ਨੂੰ ਜ਼ੁਰਮ ਰਹਿਤ ਰੱਖਣ ਲਈ ਯਤਨਸ਼ੀਲ ਹੈ।

 

Tags: SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD