Wednesday, 17 April 2024

 

 

ਖ਼ਾਸ ਖਬਰਾਂ 'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਰ ਇੱਕ ਪੋਲਿੰਗ ਸਟੇਸ਼ਨ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ ਗੁਰਜੀਤ ਸਿੰਘ ਔਜਲਾ ਦਾ ਰੇਲਵੇ ਸਟੇਸ਼ਨ ’ਤੇ ਨਿੱਘਾ ਸਵਾਗਤ, ਸੀਨੀਅਰ ਕਾਂਗਰਸੀ ਆਗੂਆਂ, ਵਰਕਰਾਂ ਤੇ ਸ਼ਹਿਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਕੀਤੀ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ ਐਲਪੀਯੂ ਨੇ ਮੈਕਰੋਨ ਦੇ ਸਭ ਤੋਂ ਵੱਡੇ ਡਿਸਪਲੇ ਨਾਲ ਵਿਸ਼ਵ ਰਿਕਾਰਡ ਬਣਾਇਆ ਜ਼ਿਲ੍ਹੇ ਵਿੱਚ 10,000 ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦਰਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 71 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਮਜਬੂਤ ਲੋਕਤੰਤਰ ਦੇ ਨਿਰਮਾਣ ਦੇ ਲਈ ਹਰੇਕ ਵੋਟ ਦੀ ਹੁੰਦੀ ਹੈ, ਅਹਿਮ ਭੂਮਿਕਾ : ਨਵਜੋਤ ਪਾਲ ਸਿੰਘ ਰੰਧਾਵਾ ਲੋਕ ਸਭਾ ਚੋਣਾਂ 2024 : ਮਤਦਾਨ ਵਾਲੇ ਦਿਨ ਗਰਮੀ ਤੋਂ ਬਚਾਅ ਲਈ ਵਿਓਂਤਬੰਦੀ ਕੀਤੀ ਜਾ ਰਹੀ ਹੈ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਸੀਜੀਸੀ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਬਾਇਓ ਐਂਟਰਪ੍ਰੀਨਿਓਰਸ਼ਿਪ ਸਬੰਧੀ ਵਿਸ਼ੇਸ਼ ਸਮਾਰੋਹ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ ਸਹਾਇਕ ਰਿਟਰਨਿੰਗ ਅਫ਼ਸਰ ਵਰੁਣ ਕੁਮਾਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਰਣਨੀਤਕ ਸਹਿਯੋਗ ਲਈ ਨਿਊ ਮੈਕਸੀਕੋ ਸਟੇਟ ਯੂਨੀਵਰਸਿਟੀ ਨਾਲ ਸਮਝੌਤਾ ਹਸਤਾਖਰ ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਅਬਾਦੀ ਨਿੰਯਤਰਨ ਦੀ ਯੋਜਨਾਬੰਦੀ ਲਈ ਬੈਠਕ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ- ਐੱਸ.ਡੀ.ਐੱਮ. ਬਟਾਲਾ ਸਿਵਲ ਸਰਜਨ ਦਫਤਰ ਵਿਖੇ ਕੰਨਿਆ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਪੈਦਾ ਕਰਨ ਸਬੰਧੀ ਨਵਜੰਮੀਆਂ ਬੱਚੀਆਂ ਦਾ ਕੰਜਕ ਪੂਜਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼

 

ਕੋਵਿਡ ਕੇਅਰ ਸੈਂਟਰ ਤੋਂ 21 ਹੋਰ ਮਰੀਜਾਂ ਨੂੰ ਛੁੱਟੀ

Web Admin

Web Admin

5 Dariya News

ਜਲੰਧਰ , 03 Jul 2020

ਜਲੰਧਰ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ ਕਿ ਸਰਕਾਰੀ ਮੈਰੀਟੋਰੀਅਸ ਸਕੂਲ ਜਲੰਧਰ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿਖੇ ਅੱਜ 21 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ।ਕੋਵਿਡ ਕੇਅਰ ਸੈਂਟਰ ਤੋਂ ਅੱਜ ਜਿਨਾਂ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਉਨ੍ਹਾਂ ਵਿੱਚ ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ, ਰਾਜੀਵ , ਰਵੀ, ਗੁਰਿੰਦਰ ਸਿੰਘ, ਤਾਰਾ ਚੰਦ, ਰਾਮ ਰਾਜ, ਵਿਨੋਦ, ਸੁਰੇਸ਼ ਕੁਮਾਰ, ਰਾਹੁਲ , ਸੁਖਜੀਤ ਸਿੰਘ, ਦਿਨੇਸ਼ ਕੁਮਾਰ, ਕਰਨ ਕੁਮਾਰ, ਪਰਮਜੀਤ ਸਿੰਘ, ਹਰਮੇਸ਼ ਲਾਲ, ਪੀਟਰ ਸਿੱਧੁ, ਗੁਰਜਿੰਦਰ ਸਿੰਘ,ਮਲਕੀਅਤ ਸਿੰਘ ਅਤੇ ਮਨਜੀਤ ਰਾਮ ਸ਼ਾਮਿਲ ਹਨ। ਇਨ੍ਹਾਂ ਮਰੀਜ਼ਾਂ ਨੰ ਕੋਰੋਨਾ ਪਾਜੀਟਿਵ ਪਾਏ ਜਾਣ ਉਪਰੰਤ ਕੋਵਿਡ ਕੇਅਰ ਸੈਂਟਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਜਿਥੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜਗਦੀਸ਼ ਕੁਮਾਰ ਦੀ ਅਗਵਾਈ ਵਾਲੀ ਸਮਰਪਿਤ ਟੀਮ ਵਲੋਂ ਇਨਾਂ ਦਾ ਇਲਾਜ ਕੀਤਾ ਗਿਆ।ਛੁੱਟੀ ਮਿਲਣ ਉਪਰੰਤ ਇਨ੍ਹਾਂ ਮਰੀਜ਼ਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਵਲੋਂ ਇਸ ਔਖੀ ਘੜੀ ਵਿੱਚ ਡਾਕਟਰਾਂ ਅਤੇ ਹੋਰਨਾਂ ਸਿਹਤ ਅਮਲੇ ਵਲੋਂ ਕੀਤੇ ਗਏ ਵਧੀਆ ਇਲਾਜ ਦੀ ਵੀ ਪ੍ਰਸ਼ੰਸਾ ਕੀਤੀ ਗਈ।ਇਸ ਮੌਕੇ ਡਾਕਟਰਾਂ ਅਤੇ ਸਮੁੱਚੇ ਅਮਲੇ ਨੂੰ ਵਧਾਈ ਦਿੰਦਿਆਂ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਖਿਲਾਫ਼ ਲੜੀ ਜਾ ਰਹੀ ਜੰਗ ਦੌਰਾਨ ਇਹ ਇਕ ਵੱਡੀ ਸਫ਼ਲਤਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਮਾਹਿਰਾਂ ਦੀ ਵਚਨਬੱਧਤਾ ਅਤੇ ਹਰੇਕ ਪੰਜਾਬ ਵਾਸੀ ਖਾਸ ਕਰਕੇ ਜਲੰਧਰ ਵਾਸੀਆਂ ਦੀ ਦ੍ਰਿੜ ਇੱਛਾ ਸ਼ਕਤੀ ਨਾਲ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ।ਸਿਵਲ ਸਰਜਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਪਾਬੰਦ ਹੈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD