Friday, 26 April 2024

 

 

ਖ਼ਾਸ ਖਬਰਾਂ ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ ਡਿਪਟੀ ਕਮਿਸ਼ਨਰ ਵੱਲੋਂ ਖਰੜ ਮੰਡੀ ਦਾ ਦੌਰਾ, ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ 72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪੌਦਾ ਲਗਾ ਕੇ ਕੇ.ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ ਗਿਆ ਧਰਤੀ ਦਿਵਸ ਡਿਪਟੀ ਕਮਿਸ਼ਨਰਡਾ. ਸੇਨੂ ਦੁੱਗਲ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ ਮਾਨਵ ਏਕਤਾ ਦਿਵਸ' ਮੌਕੇ ਨਿਰੰਕਾਰੀ ਮਿਸ਼ਨ ਵੱਲੋਂ 296 ਯੂਨਿਟ ਖ਼ੂਨਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵੱਖ ਵੱਖ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਏ ਡੀ ਸੀ ਵਿਰਾਜ ਤਿੜਕੇ ਨੇ ਪੀ ਐਨ ਬੀ ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ डिप्टी कमिश्नर कोमल मित्तल ने गेहूं की खरीद व लिफ्टिंग में तेजी लाने संबंधी अधिकारियों व खरीद एजेंसियों को दी हिदायत ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ - ਰਾਜੇਸ਼ ਧੀਮਾਨ ਆਰ.ਟੀ.ਓ ਨੇ ਸੈਂਟ ਕਾਰਮਲ ਤੇ ਸਤਲੁਜ ਪਬਲਿਕ ਸਕੂਲ ਦੀਆਂ 6 ਬੱਸਾਂ ਦੇ ਚਲਾਨ ਕੀਤੇ ਤੇ 2 ਨੂੰ ਕੀਤਾ ਇੰਪਾਉਂਡ ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਸਕੂਲ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਵਿਨਿਤ ਕੁਮਾਰ

 

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਸ਼ਹਿਰ ਦਾ ਦੌਰਾ

Web Admin

Web Admin

5 Dariya News

ਬਠਿੰਡਾ , 03 Jul 2020

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ ਦਾ ਦੌਰਾ ਕੀਤਾ ਅਤੇ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਨੇ ਵਿਸੇਸ਼ ਤੌਰ ਤੇ ਵਾਰਡਾਂ ਦੇ ਰਹਿੰਦੇ ਕੰਮਾਂ ਸਬੰਧੀ ਵੀ ਸਥਾਨਕ ਲੋਕਾਂ ਨਾਲ ਵਿਚਾਰ ਚਰਚਾ ਕੀਤੀ।  ਇਸ ਦੌਰਾਨ ਉਨਾਂ ਨੇ ਗੁਰੂ ਗੋਬਿੰਦ ਸਿੰਘ ਨਗਰ, ਸ਼ਕਤੀ ਵਿਹਾਰ, ਬਾਬਾ ਫਰੀਦ ਨਗਰ, ਅਰਜੁਨ ਨਗਰ, ਜੋਗੀ ਨਗਰ ਟਿੱਬਾ, ਢਿੱਲੋਂ ਕਨੌਨੀ ਆਦਿ ਦਾ ਦੌਰਾ ਕੀਤਾ। ਇਸ ਦੌਰਾਨ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਵਿਸੇਸ਼ ਤੌਰ ਤੇ ਜ਼ਿਲਾ ਯੋਜਨਾ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਸ: ਜਗਰੂਪ ਸਿੰਘ ਗਿੱਲ ਨੂੰ ਵੀ ਵਧਾਈਆਂ ਦਿੱਤੀਆਂ। ਉਨਾਂ ਨੇ ਕਿਹਾ ਕਿ ਵਿਕਾਸ ਦੀ ਯੋਜਨਾਬੰਦੀ ਸਹੀ ਹੋਵੇ ਤਾਂ ਇਸਦੀ ਹੰਢਣਸਾਰਤਾ ਅਤੇ ਲੋਕਾਂ ਲਈ ਇਸ ਦੇ ਲਾਭ ਕਿਤੇ ਜਿਆਦਾ ਹੋ ਜਾਂਦੇ ਹਨ। ਉਨਾਂ ਨੇ ਕਿਹਾ ਕਿ ਸ: ਗਿੱਲ ਸਰਕਾਰ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।ਇਸ ਮੌਕੇ ਸ: ਬਾਦਲ ਨੇ ਲੋਕਾਂ ਤੋਂ ਆਏ ਸੁਝਾਵਾਂ ਅਤੇ ਸ਼ਿਕਾਇਤਾਂ ਸਬੰਧੀ ਮੌਕੇ ਤੇ ਹੀ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਬਠਿੰਡਾ ਦੇ ਵਿਕਾਸ ਤੇ ਵਿਸੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਇੱਥੋਂ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵੀ ਪੰਜਾਬ ਸਰਕਾਰ ਸਰਗਰਮੀ ਨਾਲ ਕੰਮ ਕਰ ਰਹੀ ਹੈ।ਇਸ ਮੌਕੇ ਉਨਾਂ ਨਾਲ ਸ: ਜਗਰੂਪ ਸਿੰਘ ਗਿੱਲ, ਸ੍ਰੀ ਕੇਕੇ ਅਗਰਵਾਲ, ਸ੍ਰੀ ਅਰੁਣ ਵਧਾਵਨ, ਸ੍ਰੀ ਰਾਜਨ ਗਰਗ, ਸ੍ਰੀ ਪਵਨ ਮਾਨੀ, ਸ੍ਰੀ ਮੋਹਨ ਲਾਲ ਝੂੰਬਾ, ਸ੍ਰੀ ਬੇਅੰਤ ਸਿੰਘ ਰੰਧਾਵਾ, ਸ: ਸੁਖਦੇਵ ਸਿੰਘ ਸੁੱਖਾ, ਸ੍ਰੀਮਤੀ ਜਸਵੀਰ ਕੌਰ, ਸ੍ਰੀ ਜਿੰਮੀ ਬਰਾੜ, ਸ੍ਰੀ ਰਤਨ ਰਾਹੀ, ਸ੍ਰੀ ਨੱਥੂ ਰਾਮ, ਸ੍ਰੀ ਪ੍ਰਕਾਸ਼ ਚੰਦ, ਸ੍ਰੀ ਹਰਜਿੰਦਰ ਗੋਰਾ, ਸ੍ਰੀ ਯਾਦਵਿੰਦਰ ਭਾਈਕਾ ਆਦਿ ਵੀ ਹਾਜਰ ਸਨ।

 

Tags: Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD