Wednesday, 24 April 2024

 

 

ਖ਼ਾਸ ਖਬਰਾਂ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

 

ਕਮਿਸ਼ਨਰ ਐਮਸੀ ਵੱਲੋਂ ਕੋਵਿਡ ਯੋਧਿਆਂ ਦਾ ਸਨਮਾਨ

ਕੋਵਿਡ ਸੰਕਟ ਦੌਰਾਨ ਐਮਸੀ ਨੇ ਵੰਡੇ 26000 ਰਾਸ਼ਨ ਦੇ ਪੈਕਟ

Web Admin

Web Admin

5 Dariya News

ਐਸ.ਏ.ਐਸ. ਨਗਰ , 03 Jul 2020

ਕੋਵਿਡ ਸੰਕਟ ਦੌਰਾਨ ਆਪਣੀ ਜਾਨ ਤਲ਼ੀ ਉੱਤੇ ਧਰ ਕੇ ਲੋਕ ਸੇਵਾ ਵਿਚ ਜੁੱਟ ਜਾਣ ਵਾਲੇ ਮੋਹਰੀ ਵਿਭਾਗਾਂ ਜਿਵੇਂ ਕਿ ਸਿਹਤ ਅਤੇ ਪੁਲਿਸ ਤੇ ਨਿੱਜੀ ਵਿਅਕਤੀਆਂ ਦਾ ਸਨਮਾਨ ਕੀਤਾ ਜਾਣਾ ਬਣਦਾ ਹੈ ਤਾਂ ਜੋ ਉਹਨਾਂ ਨੂੰ ਅਗਾਂਹ ਵੀ ਅਜਿਹੇ ਲੋਕ ਭਲਾਈ ਦੇ ਕੰਮਾਂ ਲਈ ਉਤਸ਼ਾਹ ਮਿਲ ਸਕੇ। ਇਸ ਤੋਂ ਇਲਾਵਾ ਕੋਵਿਡ-19 ਖਿਲਾਫ ਜੰਗ ਨੂੰ ਉਸ ਦੇ ਅੰਜਾਮ ਤੱਕ ਲੈਜਾਣ ਲਈ ਸਮੂਹ ਵਿਭਾਗਾਂ ਦਾ ਆਪਸੀ ਤਾਲਮੇਲ ਬਹੁਤ ਜਰੂਰੀ ਹੈ। ਇਹ ਵਿਚਾਰ ਅੱਜ ਇਥੇ ਕੋਵਿਡ ਯੋਧਿਆਂ ਦਾ ਸਨਮਾਨ ਕਰਨ ਮੌਕੇ ਐਮਸੀ ਮੋਹਾਲੀ ਦੇ ਕਮਿਸ਼ਨਰ ਸ੍ਰੀ ਕਮਲ ਗਰਗ ਵੱਲੋਂ ਪ੍ਰਗਟ ਕੀਤੇ ਗਏ।ਉਹਨਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਪ੍ਰੋਟੋਕੋਲ ਤਹਿਤ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਪਾਉਣਾ, ਸਾਬਣ ਜਾਂ ਸੈਨੀਟਾਈਜ਼ਰ ਨਾਲ 20 ਸੈਕਿੰਡ ਤੱਕ ਜਿੰਨੀ ਵਾਰ ਹੋ ਸਕੇ ਹੱਥ ਧੋਣਾ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਗੱਲਾਂ ਦਾ ਇੰਨਬਿੰਨ ਪਾਲਣ ਕਰਨਾ ਚਾਹੀਦਾ ਹੈ ਤਾਂ ਜੋ ਕਰੋਨਾ ਵਾਇਰਸ ਖਿਲਾਫ ਜੰਗ ਜਿੱਤੀ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਿਸ਼ਨ ਫਤਿਹ ਮੁਹਿੰਮ ਦਾ ਮਕਸਦ ਵੀ ਸਿਹਤ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜ਼ਮੀਨੀ ਪੱਧਰ ਉੱਤੇ ਲੋਕਾਂ ਨੂੰ ਜਾਗਰੂਕ ਕਰਨਾ ਹੈ।ਹੋਰ ਦੱਸਦਿਆਂ ਉਹਨਾਂ ਕਿਹਾ ਕਿ ਕੋਵਿਡ ਸੰਕਟ ਦੌਰਾਨ ਐਮਸੀ ਮੋਹਾਲੀ ਦੀਆਂ 6 ਟੀਮਾਂ ਨੇ ਸੈਨੀਟਾਈਜੇਸ਼ਨ ਦਾ ਕੰਮ ਬਾਖੂਬੀ ਅੰਜਾਮ ਦਿੱਤਾ ਅਤੇ ਇਸ ਤੋਂ ਇਲਾਵਾ ਐਮਸੀ ਵੱਲੋਂ 26000 ਰਾਸ਼ਨ ਦੇ ਪੈਕਟ ਵੀ ਵੰਡੇ ਗਏ। ਇੰਨਾ ਹੀ ਨਹੀਂ ਸਗੋਂ 648 ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਪ੍ਰੇਰਿਆ ਗਿਆ ਅਤੇ 180 ਲੋਕਾਂ ਨੂੰ ਮਿਸ਼ਨ ਫਤਿਹ ਦੇ ਯੋਧਿਆਂ ਵੱਜੋਂ ਸਾਮਲ ਕੀਤਾ ਗਿਆ।ਇਸ ਤੋਂ ਪਹਿਲਾਂ ਐਮਸੀ ਕਮਿਸ਼ਨਰ ਨੇ ਕੋਵਿਡ ਯੋਧਿਆਂ  ਨੂੰ ਪ੍ਰਮਾਣ ਪੱਤਰ ਪ੍ਰਦਾਨ ਕੀਤੇ ਅਤੇ ਇਸ ਮੌਕੇ ਵੱਡਮੁੱਲੀਆਂ ਸੇਵਾਵਾਂ ਕਰਨ 100 ਬੈਜ ਵੀ ਵੰਡੇ ਗਏ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD