Wednesday, 24 April 2024

 

 

ਖ਼ਾਸ ਖਬਰਾਂ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

 

ਮਿਸ਼ਨ ਫ਼ਤਿਹ ਤਹਿਤ 548 ਆਸ਼ਾ ਵਰਕਰਾਂ 1.27 ਲੱਖ ਘਰਾਂ ਨੂੰ ਜਾਗਰੂਕ ਕਰਨ ’ਚ ਜੁਟੀਆਂ

ਹਰੇਕ ਘਰ ’ਚੋਂ 30 ਸਾਲ ਤੋਂ ਉੱਪਰ ਦੇ ਇੱਕ ਤੋਂ ਵਧੀਕ ਬਿਮਾਰੀਆਂ ਵਾਲਿਆਂ ਦਾ ਇਕੱਠਾ ਕੀਤਾ ਜਾ ਰਿਹਾ ਹੈ ਆਨਲਾਈਨ ਡਾਟਾ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 03 Jul 2020

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਮਿਸ਼ਨ ਫ਼ਤਿਹ ਤਹਿਤ ਲੋਕ ਜਾਗਰੂਕਤਾ ਤਹਿਤ 548 ਆਸ਼ਾ ਵਰਕਰਾਂ ਵੱਲੋਂ ਪੰਜਵੇਂ ਪੜਾਅ ਦਾ ਸਰਵੇਖਣ ਕਰਕੇ 30 ਸਾਲ ਤੋਂ ਉੱਪਰ ਦੇ ਇੱਕ ਜਾਂ ਵਧੀਕ ਬਿਮਾਰੀ ਵਾਲੇ ਲੋਕਾਂ ਦੀ ਆਨਲਾਈਨ ਡਾਟਾ ਇਕੱਠਾ ਕੀਤਾ ਜਾ ਰਿਹਾ ਹਹੈ।ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਆਸ਼ਾ ਵਰਕਰਾਂ ਵੱਲੋਂ ਜ਼ਿਲੇ੍ਹ ਦੇ 1.27 ਲੱਖ ਤੋਂ ਵਧੇਰੇ ਘਰਾਂ ਦਾ ਇਸ ਸਰਵੇਖਣ ਤਹਿਤ ਦੌਰਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮਿਸ਼ਨ ਫ਼ਤਿਹ ਤਹਿਤ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਮੂੰਹ ’ਤੇ ਮਾਸਕ ਪਾਉਣ, ਬਾਹਰ ਜਾ ਕੇ ਸਮਾਜਿਕ ਦੂਰੀ ਦਾ ਖਿਆਲ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣ ਲਈ ਪ੍ਰੇਰਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮਿਸ਼ਨ ਫ਼ਤਿਹ ਤਹਿਤ ਉਕਤ ਤਿੰਨੋਂ ਚੀਜ਼ਾਂ ਲਾਜ਼ਮੀ ਤੌਰ ’ਤੇ ਯਾਦ ਕਰਵਾਉਣ ਲਈ ਉਨ੍ਹਾਂ ਦੇ ਘਰਾਂ ਦੇ ਬਾਹਰ ਇੱਕ-ਇੱਕ ਸਟਿੱਕਰ ਵੀ ਲਾਇਆ ਜਾ ਰਿਹਾ ਹੈ, ਜਿਸ ’ਤੇ ਕੋਵਿਡ ਲੱਛਣ ਆਉਣ ’ਤੇ ਜ਼ਿਲ੍ਹੇ ਦੇ ਕੋੋਵਿਡ ਕੰਟਰੋਲ ਰੂਮ ਨੰਬਰ 01823-227470 ਅਤੇ 227471 ’ਤੇ ਸੰਪਰਕ ਕਰਨ ਬਾਰੇ ਵੀ ਦੱਸਿਆ ਗਿਆ ਹੈ।ਡਾ. ਭਾਟੀਆਂ ਅਨੁਸਾਰ ਇਸ ਤੋਂ ਇਲਾਵਾ ਮਿਸ਼ਨ ਫ਼ਤਿਹ ਨਾਲ ਜੁੜਨ ਲਈ ਲੋਕਾਂ ਨੂੰ ਆਪਣੇ ਫ਼ੋਨ ’ਤੇ ੋਵਾ ਐਪ ਡਾਊਨਲੋਡ ਕਰਨ ਅਤੇ ਉਸ ’ਤੇ ਆਪਣੀ ਮਾਸਕ ਵਾਲੀ ਫ਼ੋਟੋ ਅਪਲੋਡ ਕਰਨ ਲਈ ਵੀ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਮਿਸ਼ਨ ਫ਼ਤਿਹ ਜੁਆਇਨ ਕਰਨ ਵਾਲਾ ਆਪਣੇ ਰੈਫ਼ਰਲ ਕੋਡ ’ਤੇ ਅੱਗੇ ਹੋਰਨਾਂ ਨੂੰ ਮਿਸ਼ਨ ਫ਼ਤਿਹ ਜੁਆਇਨ ਕਰਵਾਉਂਦਾ ਹੈ ਤਾਂ ਸਰਕਾਰ ਵੱਲੋਂ ਉਸ ਦੇ ਖਾਤੇ ’ਚ ਅੰਕ ਜੋੜੇ ਜਾਂਦੇ ਹਨ, ਜਿਸ ਦੇ ਆਧਾਰ ’ਤੇ ਮੁੱਖ ਮੰਤਰੀ ਪੰਜਾਬ ਦੇ ਦਸਤਖ਼ਤ ਵਾਲੇ ਮਿਸ਼ਨ ਫ਼ਤਿਹ ਵਾਰੀਅਰ ਗੋਲਡ, ਸਿਲਵਰ ਜਾਂ ਬਰੋਂਜ਼ ਸਰਟੀਫ਼ਿਕੇਟ ਮਿਲਣਗੇ। ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਮਹਾਂਮਾਰੀ ਦੇ ਸਥਾਨਕ ਪੱਧਰ ’ਤੇ ਫੈਲਾਅ ਨੂੰ ਰੋਕੀ ਰੱਖਣ ’ਚ ਸਾਵਧਾਨੀਆਂ ਦਾ ਪੂਰਾ ਪਾਲਣ ਕਰਕੇ ਸਹਿਯੋਗ ਦੇਣ ਅਤੇ ਜੇਕਰ ਉਨ੍ਹਾਂ ’ਚ ਕੋਵਿਡ ਸਬੰਧੀ ਲੱਛਣ ਜਿਵੇਂ ਤੇਜ਼ ਬੁਖਾਰ, ਜ਼ੁਕਾਮ ਜਾਂ ਗਲਾ ਦਰਦ ਆਦਿ ਹੈ ਤਾਂ ਤੁਰੰਤ ਨੇੜਲੇ ਫ਼ਲੂ ਕਾਰਨਰ (ਸਰਕਾਰੀ ਹਸਪਤਾਲ) ’ਤੇ ਜਾ ਕੇ ਆਪਣੀ ਜਾਂਚ ਕਰਵਾਉਣ।

 

Tags: Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD