Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸਿਵਲ ਸਰਜਨ ਮੋਹਾਲੀ ਵਲੋਂ ਪਿੰਡ ਬੇਹੜਾ ਨੂੰ 'ਕੰਟੇਨਮੈਂਟ ਜ਼ੋਨ' ਬਣਾਉਣ ਦਾ ਸੁਝਾਅ

ਸਿਹਤ ਅਧਿਕਾਰੀਆਂ ਨਾਲ ਕੀਤਾ ਪਿੰਡ ਦਾ ਦੌਰਾ, ਸਰਪੰਚ ਨੂੰ ਠੀਕਰੀ ਪਹਿਲੇ ਲਗਵਾਉਣ ਲਈ ਕਿਹਾ

Web Admin

Web Admin

5 Dariya News

ਮੋਹਾਲੀ/ਡੇਰਾਬੱਸੀ , 06 Jul 2020

Last updated on: Jul 06, 2020, 00:00 IST

ਡੇਰਾਬੱਸੀ ਲਾਗਲੇ ਪਿੰਡ ਬੇਹੜਾ ਵਿਚ 'ਕੋਰੋਨਾ ਵਾਇਰਸ' ਦੇ ਕਈ ਕੇਸ ਸਾਹਮਣੇ ਆਉਣ ਮਗਰੋਂ ਸਿਵਲ ਸਰਜਨ ਡਾ. ਮਨਜੀਤ ਸਿੰਘ ਦੀ ਅਗਵਾਈ ਵਾਲੀ ਸਿਹਤ ਅਧਿਕਾਰੀਆਂ ਦੀ ਟੀਮ ਨੇ ਅੱਜ ਇਸ ਪਿੰਡ ਦਾ ਦੌਰਾ ਕੀਤਾ ਅਤੇ ਹਾਲਾਤ ਦਾ ਜਾਇਜ਼ਾ ਲਿਆ। ਡਾ. ਮਨਜੀਤ ਸਿੰਘ ਨੇ ਦਸਿਆ ਕਿ ਪਿੰਡ ਦੀ ਗੰਭੀਰ ਸਥਿਤੀ ਨੂੰ ਵਾਚਣ ਮਗਰੋਂ ਉਨ੍ਹਾਂ ਡਿਪਟੀ ਕਮਿਸ਼ਨਰ ਮੋਹਾਲੀ ਸ੍ਰੀ ਗਿਰੀਸ਼ ਦਿਆਲਨ ਨੂੰ ਇਸ ਪਿੰਡ ਦੀਆਂ ਹੱਦਾਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਸੁਝਾਅ ਦੇ ਦਿਤਾ ਹੈ ਤਾਕਿ ਇਸ ਮਾਰੂ ਬੀਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਸਿਵਲ ਸਰਜਨ ਨੇ ਸਿਹਤ ਅਧਿਕਾਰੀਆਂ ਨਾਲ ਪਿੰਡ ਦੀ ਗਲੀ-ਗਲੀ ਵਿਚ ਜਾ ਕੇ ਮਰੀਜ਼ਾਂ ਦੇ ਘਰਾਂ ਦਾ ਸਰਵੇ ਕੀਤਾ ਅਤੇ ਸਿਹਤ ਤੇ ਪੁਲਿਸ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ।ਉਨ੍ਹਾਂ ਦਸਿਆ ਕਿ ਬੇਹੜਾ ਲਾਗਲੀ ਮੀਟ ਫ਼ੈਕਟਰੀ ਦੇ 22 ਵਰਕਰ ਇਸ ਬੀਮਾਰੀ ਦੀ ਲਪੇਟ ਵਿਚ ਆ ਚੁਕੇ ਹਨ ਅਤੇ ਫ਼ੈਕਟਰੀ ਨੂੰ ਪਹਿਲਾਂ ਹੀ 'ਕੰਟੇਨਮੈਂਟ ਜ਼ੋਨ' ਬਣਾਇਆ ਜਾ ਚੁਕਾ ਹੈ। ਫ਼ੈਕਟਰੀ ਦੇ ਬਹੁਤੇ ਵਰਕਰ ਇਸੇ ਪਿੰਡ ਵਿਚ ਰਹਿੰਦੇ ਹਨ ਜਿਨ੍ਹਾਂ ਵਿਚੋਂ 11 ਦੀ ਰੀਪੋਰਟ ਕਲ ਪਾਜ਼ੇਟਿਵ ਆਈ ਸੀ ਤੇ ਇਸੇ ਕਾਰਨ ਪਿੰਡ ਨੂੰ 'ਕੰਟੇਨਮੈਂਟ ਜ਼ੋਨ' ਬਣਾਏ ਜਾਣ ਦੀ ਫ਼ੌਰੀ ਲੋੜ ਹੈ। ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਪਿੰਡ ਦਾ ਘਰ-ਘਰ ਸਰਵੇ ਮੁਕੰਮਲ ਕਰ ਲਿਆ ਹੈ ਅਤੇ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਸੋਮਵਾਰ ਨੂੰ ਮਰੀਜ਼ਾਂ ਦੇ ਪਰਵਾਰਕ ਜੀਆਂ ਅਤੇ ਹੋਰ ਸੰਪਰਕਾਂ ਦੇ 141 ਸੈਂਪਲ ਲਏ ਗਏ ਹਨ ਜਿਨ੍ਹਾਂ ਦੀਆਂ ਰੀਪੋਰਟਾਂ ਆਉਣ ਮਗਰੋਂ ਪਿੰਡ ਵਿਚ ਬੀਮਾਰੀ ਦੇ ਫੈਲਾਅ ਦੀ ਸਹੀ ਸਥਿਤੀ ਦਾ ਪਤਾ ਲੱਗ ਸਕੇਗਾ। ਡਾ. ਮਨਜੀਤ ਸਿੰਘ ਨੇ ਦਸਿਆ ਕਿ ਪਿੰਡ ਦੇ ਸਰਪੰਚ ਨੂੰ ਪਿੰਡ ਵਿਚ ਠੀਕਰੀ ਪਹਿਰੇ ਲਾਉਣ ਅਤੇ ਮਰੀਜ਼ਾਂ ਦੇ ਘਰਾਂ ਦੇ ਆਲੇ-ਦੁਆਲੇ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ। ਡਾ. ਮਨਜੀਤ ਸਿੰਘ ਨੇ ਸਿਹਤ ਅਤੇ ਪੁਲਿਸ ਟੀਮਾਂ ਨੂੰ ਪ੍ਰਭਾਵਤ ਥਾਂ 'ਤੇ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਸਾਵਧਾਨੀ ਅਤੇ ਮਿਹਨਤ ਨਾਲ ਹਰ ਸੰਭਵ ਯਤਨ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਹਦਾਇਤ ਕੀਤੀ ਗਈ ਹੈ।ਡਾ. ਮਨਜੀਤ ਸਿੰਘ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਬਹੁਤ ਜ਼ਰੂਰੀ ਕੰਮ ਪੈਣ 'ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਪੜਤਾਲੀਆ ਟੀਮ ਵਿਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ, ਐਸ.ਐਮ.ਓ. ਡੇਰਾਬੱਸੀ ਡਾ. ਸੰਗੀਤਾ ਜੈਨ, ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ, ਡਬਲਿਊ.ਐਚ.ਓ ਤੋਂ ਡਾ. ਵਿਕਰਮ ਗੁਪਤਾ, ਪਿੰਡ ਦੀ ਸਰਪੰਚ ਰਾਜ ਕੌਰ ਦੇ ਪਤੀ ਨਾਰਾਇਣ ਸਿੰਘ, ਡਾ. ਐਚ.ਐਸ. ਚੀਮਾ, ਡਾ. ਪ੍ਰੀਤ ਮੋਹਨ, ਡਾ. ਵਿਕਰਾਂਤ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਰਾਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਮੁਲਾਜ਼ਮ ਸ਼ਾਮਲ ਸਨ।  

 

Tags: Civil Surgeon Mohali , Coronavirus , COVID 19 , Coronavirus , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , COVID 19 Pandemic , India Fights COVID 19 , Coronavirus Epidemic , Coronavirus Pandemic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD