Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਕੁਲਜੀਤ ਸਿੰਘ ਨਾਗਰਾ

ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਚਨਾਰਥਲ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Jul 2020

Last updated on: Jul 06, 2020, 00:00 IST

ਭਾਵੇਂ ਕੋਰੋਨਾ ਮਹਾਂਮਾਰੀ ਦੌਰਾਨ ਕਈ ਤਰ੍ਹਾਂ ਦੀਆਂ ਚੁਣੌਤੀਆਂ ਆਈਆਂ ਪ੍ਰੰਤੁ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ ਸੋਚ ਸਦਕਾ ਇਸ ਖਤਰਨਾਕ ਮਹਾਂਮਾਰੀ ’ਤੇ ਕਾਬੂ ਪਾਇਆ ਜਾ ਰਿਹਾ ਹੈ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਪਿੰਡਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਚਨਾਰਥਲ ਕਲਾਂ ਵਿਖੇ ਚਨਾਰਥਲ ਕਲਾਂ ਤੋਂ ਰੁੜਕੀ ਰੋਡ ਤੋਂ ਪਿੰਡ ਨੂੰ (ਨੇੜੇ ਗੁਰਦੁਆਰਾ ਸਾਹਿਬ) ਜਾਣ ਵਾਲੀ ਸੜਕ ’ਤੇ ਇੰਟਰਲਾਕ ਟਾਈਲਾਂ ਲਗਵਾਉਣ ਦੇ ਕੰਮ ਦਾ ਜਾਇਜਾ ਲੈਣ ਮੌਕੇ ਕੀਤਾ।ਵਿਧਾਇਕ ਨਾਗਰਾ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਅਤੇ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ ਜਿੱਥੇ ਪਿੰਡਾਂ ਦੀਆਂ ਗਲੀਆਂ ਤੇ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਉਥੇ ਗੰਦੇ ਪਾਣੀ ਨੂੰ ਸਾਫ ਕਰ ਕੇ ਛੱਪੜਾਂ ਵਿੱਚ ਪਾਉਣ ਅਤੇ ਉਪਰੰਤ ਖੇਤੀ ਲਈ ਵਰਤਣ ਲਈ ਸੀਚੇਵਾਲ ਮਾਡਲ ਪ੍ਰੋਜੈਕਟਾਂ ਤਹਿਤ ਵੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਦੌਰਾਨ ਕੋਵਿਡ 19 ਤੋਂ ਬਚਾਅ ਸਬੰਧੀ ਦੱਸੀਆਂ ਸਾਰੀਆਂ ਸਾਵਧਾਨੀਆਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਕੰਮ ਕਰਨ ਵਾਲੀ ਲੇਬਰ ਨੂੰ ਮਾਸਕ ਤੇ ਸੈਨੀਟਾਈਜ਼ਰ ਦੀ ਵਰਤੋਂ ਸਬੰਧੀ ਵਿਸਥਾਰ ਸਹਿਤ ਦੱਸਿਆ ਗਿਆ ਹੈ। ਇਸ ਮੌਕੇ ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ, ਜਿ਼ਲ੍ਹਾ ਪ੍ਰੈਸ ਇੰਚਾਰਜ ਪਰਮਵੀਰ ਸਿੰਘ ਟਿਵਾਣਾ,  ਸਰਪੰਚ ਜਗਦੀਪ ਸਿੰਘ ਨੰਬਰਦਾਰ, ਬਲਾਕ ਸੰਮਤੀ  ਮੈਂਬਰ ਲਖਵਿੰਦਰ ਸਿੰਘ ਲੱਖੀ, ਪੰਚ ਗੁਰਸੇਵਕ ਸਿੰਘ ਸੋਨੀ, ਪੰਚ ਕਰਮਜੀਤ ਸਿੰਘ, ਪੰਚ ਕਰਮਜੀਤ ਸਿੰਘ, ਕ੍ਰਿਸ਼ਨ ਲਾਲ, ਮਾਸਟਰ ਕੁਲਵੰਤ ਸਿੰਘ, ਕੁਲਵੰਤ ਸਿੰਘ ਬਿਰੂ, ਰਿੰਪਾ ਟਿਵਾਣਾ, ਤਰਸੇਮ ਸਿੰਘ, ਹਰਬੰਸ ਸਿੰਘ,ਅਮਰੀਕ ਸਿੰਘ ਸਿੱਧੂ ਮੌਜੂਦ ਸਨ।

 

Tags: Kuljit Singh Nagra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD