Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਸਬੀਰ ਸਿੰਘ ਗਿੱਲ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਵੱਲੋਂ ਖੇਤੀਬਾੜੀ ਵਿਭਾਗ ਦੁਆਰਾ ਲਗਾਏ ਗਏ ਕੈਂਪ ਵਿਚ ਸ਼ਮੂਲੀਅਤ

Web Admin

Web Admin

5 Dariya News

ਤਰਨ ਤਾਰਨ , 06 Jul 2020

Last updated on: Jul 06, 2020, 00:00 IST

ਸ਼੍ਰੀ ਜਸਬੀਰ ਸਿੰਘ ਗਿੱਲ, ਮੈਂਬਰ ਪਾਰਲੀਮੈਂਟ ਖਡੂਰ ਸਾਹਿਬ ਵਲੋਂ ਪਿੰਡ ਫਤਿਆਬਾਦ ਬਲਾਕ ਚੋਹਲਾ ਸਾਹਿਬ  ਵਿੱਖੇ ਵੱਖ ਵੱਖ ਤਰੀਕੇ ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ ਡਰਿੱਲ ਨਾਲ, ਛੱਟੇ ਨਾਲ, ਪੈਡੀ ਟਰਾਂਸਪਲਾਂਟਰ ਨਾਲ ਲਗਾਏ ਗਏ ਝੋਨੇ ਦਾ ਜ਼ਾਇਜਾ ਲਿਆ।ਉਹਨਾਂ ਦੇ ਨਾਲ ਸ਼੍ਰੀ ਰਾਜ਼ੇਸ਼ ਸ਼ਰਮਾਂ ਉਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਨੇ ਵੀ ਸ਼ਮੂਲੀਅਤ ਕੀਤੀ ।ਇਸ ਮੌਕੇ  ਸ਼੍ਰੀ ਜਸਬੀਰ ਸਿੰਘ ਗਿੱਲ, ਮੈਂਬਰ ਪਾਰਲੀਮੈਂਟ ਖਡੂਰ ਸਾਹਿਬ ਨੇ ਕਿਸਾਨਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕਿਸਾਨ ਪਾਣੀ ,ਖਾਦਾਂ ਅਤੇ ਦਵਾਈਆਂ ਦੀ ਸਤੰੁਲਿਤ ਵਰਤੋਂ ਕਰਨ, ਖਰਚੇ ਅਤੇ ਵਾਤਾਵਰਨ ਬਚਾਉਣ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਮੁਹਿੰਮਾਂ ਵਿਚ ਪੂਰਾ ਸਹਿਯੋਗ ਦੇਣ । ਉਹਨਾਂ ਕਿਸਾਨ ਵੀਰਾਂ ਨੂੰ ਜ਼ਹਿਰਾ ਅਤੇ ਖਾਦਾਂ ਰਹਿਤ ਘਰੇਲੂ ਬਗੀਚੀ ਤਿਆਰ ਕਰਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਉਹਨਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪੌਦੇ ਵੰਡੇ ਅਤੇ ਆਪਣੇ ਹੱਥੀ ਅੰਬ ਦਾ ਬੂਟਾ ਲਗਾਇਆ ।ਇਸ ਮੌਕੇ ਡਾ. ਕੁਲਜੀਤ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕੈਂਪ ਦੀ ਅਗਵਾਈ ਕਰਦੇ ਹੋਏ ਸ਼੍ਰੀ ਜਸਬੀਰ ਸਿੰਘ ਗਿੱਲ, ਮੈਂਬਰ ਪਾਰਲੀਮੈਂਟ ਖਡੂਰ ਸਾਹਿਬ ਨੂੰ ਜੀ ਆਇਆ ਆਖਿਆ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਸਾਨ ਵੀਰ ਝੋਨੇ ਵਿੱਚ ਪਹਿਲੇ 15 ਦਿਨ ਪਾਣੀ ਖੜਾ  ਰੱਖਣ ਤਾਂ ਜੋ ਨਦੀਨਾਂ ਦੀ ਰੋਕਥਾਮ ਹੋ ਸਕੇ, ਇਸ ਤੋਂ ਬਾਅਦ ਪਤਲਾ ਪਾਣੀ ਲਾਉਣ ਬਾਰੇ ਦੱਸਿਆ ਤਾਂ ਜੋ ਮੁੱਢਾਂ ਨੂੰ ਹਵਾ ਲਗਦੀ ਰਹੇ, ਯੂਰੀਆ ਖਾਦ ਬਰਾਬਰ 3 ਕਿਸ਼ਤਾਂ ਵਿਚ 15 ਦਿਨ ਦੇ ਵਕਫੇ ਨਾਲ ਸ਼ਾਮ ਨੂੰ ਹੀ ਪਾਈ ਜਾਵੇ ਅਤੇ ਖੜੇ ਪਾਣੀ ਵਿਚ ਨਾ ਪਾਈ ਜਾਵੇ ।ਜ਼ਹਿਰਾਂ ਦੀ ਵਰਤੋਂ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਤੇ ਲੋੜ ਅਨੁਸਾਰ ਕੀਤੀ ਜਾਵੇ ।ਉਹਨਾਂ ਬਾਸਮਤੀ ਦੀ ਫਸਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੂਸਾ ਬਾਸਮਤੀ  1121, 1718 ਨੂੰ 36 ਕਿਲੋ ਅਤੇ ਪੂਸਾ ਬਾਸਮਤੀ 1509 ਨੂੰ 54 ਕਿਲੋ ਪ੍ਰਤੀ ਏਕੜ 2 ਕਿਸ਼ਤਾਂ ਵਿਚ (4 ਅਤੇ 6 ਹਫਤੇ) ਯੂਰੀਆ ਦੀ ਵਰਤੋਂ ਕੀਤੀ ਜਾਵੇ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ 130 ਕਿਲੋ  ਯੂਰੀਆ ਦੀ ਵਰਤੋਂ ( 4,6 ਅਤੇ 9 ਹਫਤੇ ) ਦੇ ਵਕਫੇ ਨਾਲ ਕੀਤੀ ਜਾਵੇ ।ਬਾਸਮਤੀ ਦੀ ਫਸਲ ਤੇ ਬੈਨ ਕੀਤੀਆਂ ਜ਼ਹਿਰਾਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਹੀ ਜ਼ਹਿਰਾਂ ਵਰਤੀਆਂ ਜਾਣ ।  ਉਹਨਾਂ ਕਿਸਾਨ ਵੀਰਾਂ ਨੂੰ ਜ਼ਹਿਰਾ ਅਤੇ ਖਾਦਾਂ ਰਹਿਤ ਘਰੇਲੂ ਬਗੀਚੀ ਤਿਆਰ ਕਰਨ ਲਈ ਪ੍ਰੇਰਿਤ ਕੀਤਾ ।ਇਸ ਕੈਂਪ ਵਿਚ ਪਿੰਡ ਫਤਿਆਬਾਦ  ਦੇ ਸਰਪੰਚ ਸ਼੍ਰੀ ਪ੍ਰਦੀਪ ਕੁਮਾਰ ਚੋਪੜਾ ਅਤੇ ਸਿੱਧੀ ਬਿਜਾਈ ਕਰਨ ਵਾਲੇ ਮੱਖਣ ਸਿੰਘ ( 26 ਏਕੜ) , ਲਖਵਿੰਦਰ ਸਿੰਘ  ( 20 ਏਕੜ ), ਗੁਰਪਾਲ ਸਿੰਘ ਅਤੇ ਅਜੀਤ ਸਿੰਘ (35 ਏਕੜ ) ਅਤੇ ਹੋਰ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ । ਇਸ ਕੈਂਪ ਨੂੰ ਨੇਪਰੇ ਚਾੜਨ ਵਿਚ ਹਰਪਾਲ ਸਿੰਘ ਪੰਨੂੰ ਬਲਾਕ ਖੇਤੀਬਾੜੀ ਅਫਸਰ ਚੋਹਲਾ ਸਾਹਿਬ ਅਤੇ ਸਮੂਹ ਸਟਾਫ, ਜਗਵਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰ ਨੌਸ਼ਹਿਰਾ ਪੰਨੂੰਆਂ, ਕੇਵਲ ਸਿੰਘ ਭਿੰਡਰ ਖੇਤੀਬਾੜੀ ਅਫਸਰ ਖਡੂਰ ਸਾਹਿਬ, ਗੁਰਬੀਰ ਸਿੰਘ ਏ.ਡੀ.ਓ ਅਤੇ ਇੰਦਰਪਾਲ ਸਿੰਘ ਬੀ.ਟੀ.ਐਮ ਨੇ ਪੂਰਨ ਸਹਿਯੋਗ ਦਿੱਤਾ ।

 

Tags: Jasbir Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD