Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਸੰਬੰਧੀ ਸਕੂਲ ਮੁੱਖੀਆਂ ਨਾਲ ਕੀਤੀ ਵੀਡੀਓ ਕਾਨਫਰੰਸ

ਆਨ- ਲਾਈਨ ਵਿੱਦਿਅਕ ਮੁਕਾਬਲੇ 6 ਜੁਲਾਈ ਤੋਂ 21 ਦਸੰਬਰ 2020 ਤੱਕ ਤਕਰੀਬਨ ਸਾਢੇ ਪੰਜ ਮਹੀਨੇ ਰਹਿਣਗੇ ਜਾਰੀ

5 Dariya News

5 Dariya News

5 Dariya News

ਪਠਾਨਕੋਟ , 07 Jul 2020

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ  ਦੇ 400 ਸਾਲਾ ਪ੍ਰਕਾਸ ਪੁਰਬ  ਨੂੰ ਸਮਰਪਿਤ ਦਫਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ  ਸਿਖਲਾਈ ਪ੍ਰੀਸਦ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਆਨ- ਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਦੇ ਲੜੀ ਦੇ ਤਹਿਤ  ਬੀਤੇ ਦਿਨੀਂ ਸਬਦ ਗਾਇਨ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਿਲਾ ਸਿੱਖਿਆ ਅਫਸਰ (ਸ) ਜਗਜੀਤ ਸਿੰਘ, ਜਿਲਾ ਸਿੱਖਿਆ ਅਫਸਰ ( ਅ) ਇੰਜੀ ਸੰਜੀਵ ਗੌਤਮ, ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਵੱਲੋਂ ਬਲਾਕ ਨੋਡਲ ਅਫਸਰਾਂ ਤੇ ਸਮੂਹ ਸਕੂਲ ਮੁੱਖੀਆਂ ਦੀ ਪੜਾਅਵਾਰ ਮੀਟਿੰਗ ਕਰਕੇ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਉਨਾਂ ਜਾਣਕਾਰੀ ਦਿੰਦਿਆਂ  ਦੱਸਿਆ ਕਿ ਗੁਰੂ ਘਰਾਂ ਵਿੱਚ ਅਰਦਾਸ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਦਿਅਕ ਮੁਕਾਬਲੇ  ਸ਼ੁਰੂ ਹੋ ਗਏ ਹਨ। ਵੱਖ ਵੱਖ ਸਿੱਖਿਆ ਅਧਿਕਾਰੀਆਂ, ਮੁਕਾਬਲਿਆਂ ਦੇ ਕਾਰਜ ਨੂੰ ਨੇਪਰੇ ਚਾੜਨ ਵਾਲੀਆਂ ਵੱਖ ਵੱਖ ਕਮੇਟੀਆਂ ਦੇ ਨੁਮਾਇੰਦਿਆਂ, ਪਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਗੁਰੂ ਘਰਾਂ ਵਿੱਚ ਅਰਦਾਸ ਕਰਨ ਤੋਂ ਬਾਅਦ ਵਿਧੀਵੱਤ ਰੂਪ ਵਿੱਚ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ ਹੈ ਜੋ 6 ਜੁਲਾਈ ਤੋਂ 21 ਦਸੰਬਰ 2020 ਤੱਕ ਤਕਰੀਬਨ ਸਾਢੇ ਪੰਜ ਮਹੀਨੇ ਜਾਰੀ ਰਹਿਣਗੇ। ਇਨਾਂ ਮੁਕਾਬਲਿਆਂ ਵਿੱਚ ਸ਼ਬਦ ਗਾਇਨ, ਗੀਤ, ਕਾਵਿ ਉਚਾਰਣ, ਭਾਸ਼ਣ, ਸੰਗੀਤ ਸਾਜੋ-ਸਾਜੋ ਸਮਾਨ ਵਜਾਉਣ (ਹਰਮੋਨੀਅਮ, ਤਬਲਾ, ਢੋਲਕ, ਤੂੰਬੀ, ਬੰਸਰੀ, ਸਾਰੰਗੀ, ਢੱਡ) ਪੋਸਟਰ ਬਨਾਉਣ, ਪੇਂਟਿੰਗ ਬਨਾਉਣ, ਸਲੋਗਨ ਲੇਖਣ, ਸੁੰਦਰ ਲਿਖਾਈ ਲਿਖਣ, ਪੀ.ਪੀ.ਟੀ. ਮੇਕਿੰਗ ਅਤੇ ਦਸਤਾਰਬੰਦੀ ਦੇ ਮੁਕਾਬਲੇ ਸ਼ਾਮਲ ਹਨ। ਉਨਾਂ ਜਾਣਕਾਰੀ ਦਿੱਤੀ ਕਿ ਸਬਦ ਗਾਇਨ ਮੁਕਾਬਲੇ ਸੰਬੰਧੀ ਵੀਡੀਓ ਵਿਦਿਆਰਥੀ 6 ਜੁਲਾਈ ਤੋਂ 11 ਜੁਲਾਈ ਰਾਤ ਤੱਕ ਸਿੱਖਿਆ ਵਿਭਾਗ ਵੱਲੋਂ ਜਾਰੀ ਆਨ-ਲਾਈਨ ਲਿੰਕ ਤੇ ਅਪਲੋਡ ਕਰ ਸਕਦਾ ਹੈ। ਇਸ ਮੌਕੇ ਜਿਲਾ ਨੋਡਲ ਅਫਸਰ ਐਲੀਮੈਂਟਰੀ ਕੁਲਦੀਪ ਸਿੰਘ, ਜਿਲਾ ਨੋਡਲ ਅਫਸਰ ਸੈਕੰਡਰੀ ਡਾ. ਪਵਨ ਸੈਹਰਿਆ, ਜਿਲਾ ਕੋਆਰਡੀਨੇਟਰ ਪੜੋਂ ਪੰਜਾਬ ਪੜਾਓ ਪੰਜਾਬ ਵਨੀਤ ਮਹਾਜਨ, ਜਿਲਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਜਿਲਾ ਕੋਆਰਡੀਨੇਟਰ ਐਮਆਈਐਸ ਮੁਨੀਸ ਗੁਪਤਾ ਆਦਿ  ਹਾਜਰ ਸਨ।  

 

Tags: Dharmik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD