Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸਮਾਣਾ ਦੇ ਪਿੰਡ ਦੋਦੜਾ ਦਾ ਨਾਇਕ ਰਾਜਵਿੰਦਰ ਸਿੰਘ ਪੁਲਵਾਮਾ 'ਚ ਸ਼ਹੀਦ, ਇਲਾਕੇ 'ਚ ਸੋਗ ਦੀ ਲਹਿਰ

ਮੇਰੇ ਪੁੱਤ ਨੇ ਅੱਤਵਾਦੀਆਂ ਦਾ ਮੁਕਾਬਲਾ ਬਹਾਦਰੀ ਨਾਲ ਕਰਕੇ ਦੇਸ਼ ਤੋਂ ਵਾਰੀ ਆਪਣੀ ਜਾਨ-ਪਿਤਾ ਅਵਤਾਰ ਸਿੰਘ

Web Admin

Web Admin

5 Dariya News

ਸਮਾਣਾ/ਪਟਿਆਲਾ , 07 Jul 2020

Last updated on: Jul 07, 2020, 00:00 IST

ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਦੇ ਪਿੰਡ ਦੋਦੜਾ ਦਾ ਵਸਨੀਕ ਅਤੇ ਭਾਰਤੀ ਫ਼ੌਜ ਦਾ ਜਵਾਨ ਨਾਇਕ ਰਾਜਵਿੰਦਰ ਸਿੰਘ (29 ਸਾਲ) ਅੱਜ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀਆਂ ਦਾ ਮੁਕਾਬਲਾ ਕਰਦੇ ਹੋਏ ਸ਼ਹਾਦਤ ਦਾ ਜਾਮ ਪੀ ਗਿਆ। ਜਿਊਂ ਹੀ ਨਾਇਕ ਰਾਜਵਿੰਦਰ ਸਿੰਘ ਦੀ ਸ਼ਹਾਦਤ ਵਾਲੀ ਖ਼ਬਰ ਪਿੰਡ ਦੋਦੜਾ ਪੁੱਜੀ, ਉਸੇ ਵੇਲੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।ਸ਼ਹੀਦ ਦੇ ਪਿਤਾ ਸ. ਅਵਤਾਰ ਸਿੰਘ ਨੇ ਭਰੇ ਗਲ ਨਾਲ ਕਿਹਾ ਕਿ ਉਸਦਾ ਪੁੱਤਰ ਆਪਣੀ ਜਾਨ ਦੇਸ਼ ਦੇ ਲੇਖੇ ਲਗਾ ਗਿਆ ਹੈ ਪਰ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਮੇਰਾ ਪੁੱਤ ਸ਼ਹੀਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਫ਼ੌਜ ਵੱਲੋਂ ਉਨ੍ਹਾਂ ਨੂੰ ਇਸ ਖ਼ਬਰ ਬਾਰੇ ਅੱਜ ਸੂਚਿਤ ਕੀਤਾ ਗਿਆ।ਸ. ਅਵਤਾਰ ਸਿੰਘ ਦਾ ਕਹਿਣਾ ਸੀ ਕਿ ਉਸਦੇ ਪੁੱਤਰ ਨੇ ਆਪਣੇ ਦੇਸ਼ ਦੀ ਦੁਸ਼ਮਣਾਂ ਤੋਂ ਰੱਖਿਆ ਕਰਦੇ ਹੋਏ ਅੱਤਵਾਦੀਆਂ ਦਾ ਡੱਟ ਕੇ ਬਹਾਦਰੀ ਨਾਲ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ ਹੈ, ਜਿਸ ਨਾਲ ਉਸਦਾ ਅਤੇ ਉਸਦੇ ਪਿੰਡ ਸਮੇਤ ਪੰਜਾਬ ਦਾ ਨਾਮ ਰੌਸ਼ਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੇਰਾ ਪੁੱਤ ਕਰੀਬ 30 ਸਾਲਾਂ ਦਾ ਹੋ ਗਿਆ ਸੀ ਪਰ ਮੇਰੇ ਲਈ ਤਾਂ ਉਹ ਅਜੇ ਵੀ ਬੱਚਾ ਹੀ ਸੀ ਅਤੇ ਉਹ ਜਦੋਂ ਵੀ ਛੁੱਟੀ ਆਉਂਦਾ ਸੀ ਤਾਂ ਉਹ ਮੇਰੇ ਨਾਲ ਹੀ ਸੌਂਦਾ ਸੀ।ਸ਼ਹੀਦ ਦੀ ਮਾਂ ਸ੍ਰੀਮਤੀ ਮਹਿੰਦਰ ਕੌਰ ਅਤੇ ਵੱਡੇ ਭਰਾ ਬਲਵੰਤ ਸਿੰਘ ਨੇ ਰੋਂਦਿਆਂ ਕਿਹਾ ਕਿ ਉਨ੍ਹਾਂ ਨੂੰ ਤਾਂ ਇਸ ਗੱਲ 'ਤੇ ਯਕੀਨ ਨਹੀਂ ਆ ਰਿਹਾ ਕਿ ਉਨ੍ਹਾਂ ਦਾ ਰਾਜਵਿੰਦਰ ਸਿੰਘ ਸ਼ਹੀਦ ਹੋ ਗਿਆ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸ੍ਰੀਮਤੀ ਪਰਮਜੀਤ ਕੌਰ ਅਤੇ ਸ. ਨਿਰਭੈ ਸਿੰਘ ਸਮੇਤ ਪੂਰਾ ਪਿੰਡ ਅਤੇ ਹੋਰ ਰਿਸ਼ਤੇਦਾਰ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਨ੍ਹਾਂ ਦੇ ਘਰ ਪੁੱਜ ਗਏ।ਜਿਕਰਯੋਗ ਹੈ ਕਿ 15 ਅਕਤੂਬਰ 1990 ਪੈਦਾ ਹੋਇਆ ਨਾਇਕ ਰਾਜਵਿੰਦਰ ਸਿੰਘ ਭਾਰਤੀ ਫ਼ੌਜ ਦੀ ਰੈਜੀਮੈਂਟ 24 ਪੰਜਾਬ ਵਿੱਚ 24 ਮਾਰਚ 2011 ਨੂੰ ਭਰਤੀ ਹੋਇਆ ਸੀ। ਭਾਵੇਂਕਿ ਭਾਰਤੀ ਫ਼ੌਜ ਦੇ ਇਸ ਜਾਂਬਾਜ ਜਵਾਨ ਦੀ ਆਪਣੀ ਰੈਜੀਮੈਂਟ ਨਾਗਾਲੈਂਡ ਵਿਖੇ ਤਾਇਨਾਤ ਹੈ ਪਰੰਤੂ ਰਾਜਵਿੰਦਰ ਸਿੰਘ ਇਸ ਸਮੇਂ 53-ਰਾਸ਼ਟਰੀਯ ਰਾਈਫ਼ਲਜ 'ਚ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਸੇਵਾ ਨਿਭਾ ਰਿਹਾ ਸੀ।

ਭਾਰਤੀ ਫ਼ੌਜ ਦੇ ਸੂਤਰਾਂ ਮੁਤਾਬਕ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਵਿਖੇ ਅੱਜ ਸੁਵੱਖਤੇ ਪਿੰਡ ਗੋਸੂ ਵਿਖੇ ਅੱਤਵਾਦੀਆਂ ਖ਼ਿਲਾਫ਼ ਫ਼ੌਜ ਦੇ ਚੱਲ ਰਹੇ ਸਰਚ ਉਪਰੇਸ਼ਨ ਦੌਰਾਨ ਨਾਇਕ ਰਾਜਵਿੰਦਰ ਸਿੰਘ ਅੱਤਵਾਦੀਆਂ ਦਾ ਮੁਕਾਬਲਾ ਕਰਦਾ ਹੋਇਆ ਗੋਲੀ ਲੱਗਣ ਕਰਕੇ ਸ਼ਹੀਦ ਹੋ ਗਿਆ।ਇਸੇ ਦੌਰਾਨ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕਿਹਾ ਹੈ ਕਿ ਸਾਡੇ ਬਹਾਦਰ ਸ਼ਹੀਦਾਂ ਦੀ ਸ਼ਹਾਦਤ ਅਜਾਂਈਂ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਉਹ ਖ਼ੁਦ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਸਮੇਤ ਸਾਰਾ ਪੰਜਾਬ ਤੇ ਸਾਡਾ ਦੇਸ਼ ਸ਼ਹੀਦਾਂ ਦੇ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।ਇਸੇ ਦੌਰਾਨ ਕੈਬਨਿਟ ਮੰਤਰੀਆਂ ਸ੍ਰੀ ਬ੍ਰਹਮ ਮਹਿੰਦਰਾ ਅਤੇ ਸ. ਸਾਧੂ ਸਿੰਘ ਧਰਮਸੋਤ ਨੇ ਵੀ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੀ ਸ਼ਹਾਦਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਲਕਾ ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ ਅਤੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਨਿਰਮਲ ਸਿੰਘ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ ਅਤੇ ਸ਼ਹੀਦ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ 'ਚ ਉਹ ਪਰਿਵਾਰ ਨਾਲ ਖੜ੍ਹੇ ਹਨ।ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਦੇ ਪਰਿਵਾਰ ਦੇ ਦੁੱਖ 'ਚ ਸ਼ਰੀਕ ਹੈ। ਐਸ.ਡੀ.ਐਮ. ਸਮਾਣਾ ਸ੍ਰੀ ਨਮਨ ਮੜਕਨ, ਡੀ.ਐਸ.ਪੀ  ਸ. ਜਸਵਿੰਦਰ ਸਿੰਘ ਮਾਂਗਟ ਤੇ ਤਹਿਸੀਲਦਾਰ ਸੰਦੀਪ ਸਿੰਘ ਨੇ ਵੀ ਦੁਖੀ ਪਰਿਵਾਰ ਨਾਲ ਦੁੱਖ ਵੰਡਾਇਆ ਹੈ।ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਉਹ ਭਾਰਤੀ ਫ਼ੌਜ ਨਾਲ ਰਾਬਤਾ ਕਰ ਰਹੇ ਹਨ ਅਤੇ ਉਸਦੀ ਮ੍ਰਿਤਕ ਦੇਹ ਦੇ ਪਿੰਡ ਦੋਦੜਾ ਪਹੁੰਚਣ 'ਤੇ ਸ਼ਹੀਦ ਦੀ ਮ੍ਰਿਤਕ ਦੇਹ ਦਾ ਪੂਰੇ ਮਾਣ-ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।

 

Tags: Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD