Tuesday, 16 April 2024

 

 

ਖ਼ਾਸ ਖਬਰਾਂ 'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਰ ਇੱਕ ਪੋਲਿੰਗ ਸਟੇਸ਼ਨ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ ਗੁਰਜੀਤ ਸਿੰਘ ਔਜਲਾ ਦਾ ਰੇਲਵੇ ਸਟੇਸ਼ਨ ’ਤੇ ਨਿੱਘਾ ਸਵਾਗਤ, ਸੀਨੀਅਰ ਕਾਂਗਰਸੀ ਆਗੂਆਂ, ਵਰਕਰਾਂ ਤੇ ਸ਼ਹਿਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਕੀਤੀ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ ਐਲਪੀਯੂ ਨੇ ਮੈਕਰੋਨ ਦੇ ਸਭ ਤੋਂ ਵੱਡੇ ਡਿਸਪਲੇ ਨਾਲ ਵਿਸ਼ਵ ਰਿਕਾਰਡ ਬਣਾਇਆ ਜ਼ਿਲ੍ਹੇ ਵਿੱਚ 10,000 ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦਰਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 71 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਮਜਬੂਤ ਲੋਕਤੰਤਰ ਦੇ ਨਿਰਮਾਣ ਦੇ ਲਈ ਹਰੇਕ ਵੋਟ ਦੀ ਹੁੰਦੀ ਹੈ, ਅਹਿਮ ਭੂਮਿਕਾ : ਨਵਜੋਤ ਪਾਲ ਸਿੰਘ ਰੰਧਾਵਾ ਲੋਕ ਸਭਾ ਚੋਣਾਂ 2024 : ਮਤਦਾਨ ਵਾਲੇ ਦਿਨ ਗਰਮੀ ਤੋਂ ਬਚਾਅ ਲਈ ਵਿਓਂਤਬੰਦੀ ਕੀਤੀ ਜਾ ਰਹੀ ਹੈ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਸੀਜੀਸੀ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਬਾਇਓ ਐਂਟਰਪ੍ਰੀਨਿਓਰਸ਼ਿਪ ਸਬੰਧੀ ਵਿਸ਼ੇਸ਼ ਸਮਾਰੋਹ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ ਸਹਾਇਕ ਰਿਟਰਨਿੰਗ ਅਫ਼ਸਰ ਵਰੁਣ ਕੁਮਾਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਰਣਨੀਤਕ ਸਹਿਯੋਗ ਲਈ ਨਿਊ ਮੈਕਸੀਕੋ ਸਟੇਟ ਯੂਨੀਵਰਸਿਟੀ ਨਾਲ ਸਮਝੌਤਾ ਹਸਤਾਖਰ ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਅਬਾਦੀ ਨਿੰਯਤਰਨ ਦੀ ਯੋਜਨਾਬੰਦੀ ਲਈ ਬੈਠਕ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ- ਐੱਸ.ਡੀ.ਐੱਮ. ਬਟਾਲਾ ਸਿਵਲ ਸਰਜਨ ਦਫਤਰ ਵਿਖੇ ਕੰਨਿਆ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਪੈਦਾ ਕਰਨ ਸਬੰਧੀ ਨਵਜੰਮੀਆਂ ਬੱਚੀਆਂ ਦਾ ਕੰਜਕ ਪੂਜਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼

 

ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ

ਮਾਰਜਨ ਮਨੀ ਵਿੱਚ 20 ਰੁਪਏ ਦਾ ਹੋਰ ਵਾਧਾ ਕਰਨ ਦਾ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ : ਭਾਰਤ ਭੂਸ਼ਨ ਆਸ਼ੂ

Web Admin

Web Admin

5 Dariya News

ਚੰਡੀਗੜ੍ਹ , 08 Jul 2020

ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਅੱਜ ਇੱਥੇ ਖੁਰਾਕ ਅਤੇ ਸਪਲਾਈ ਵਿਭਾਗ , ਪੰਜਾਬ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਅਨਾਜ ਭਵਨ ਸੈਕਟਰ 39 ਵਿਖੇ ਸੂਬੇ ਦੇ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਡਿੱਪੂ ਹੋਲਡਰਾਂ ਦੀਆਂ ਮੰਗਾਂ ਸੁਣੀਆਂ ਗਈਆਂ।ਮੀਟਿੰਗ ਦੌਰਾਨ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨੇ ਕੋਵਿਡ-19 ਮਹਾਮਾਰੀ ਫੈਲਣ ਕਰਕੇ ਭਾਰਤ ਦੇਸ਼/ਰਾਜ ਵਿੱਚ ਮਹਿੰਗਾਈ ਦੀ ਮਾਰ ਪੈਣ ਅਤੇ ਇਸ ਸਮੇਂ ਦੇ ਵਿੱਤੀ ਹਾਲਾਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਰਕਾਰ ਵੱਲੋਂ ਕਣਕ ਦੀ ਵੰਡ 'ਤੇ ਪਹਿਲਾਂ ਦਿੱਤੀ ਜਾ ਰਹੀ ਮਾਰਜਨ ਮਨੀ ਵਿੱਚ ਵਾਧਾ ਕਰਨ, ਈ.ਪੋਸ਼ ਮਸ਼ੀਨਾਂ ਡਿੱਪੂ ਹੋਲਡਰਾਂ ਨੂੰ ਆਪਣੇ ਪੱਧਰ 'ਤੇ ਖਰੀਦ ਕਰਨ ਦੀ ਇਜਾਜ਼ਤ ਦਿੰਦੇ ਹੋਏ ਇਸ 'ਤੇ ਮਿਲਣ ਵਾਲੀ ਅਡੀਸ਼ਨਲ ਮਾਰਜਨ ਮਨੀ ਦੇਣ, ਰਾਜ ਸਰਕਾਰ ਵੱਲੋਂ ਪਾਣੀ ਅਤੇ ਬਿਜਲੀ ਦੇ ਬਿਲਾਂ ਦੀ ਰੀਡਿੰਗ ਦਾ ਕੰਮ ਡਿੱਪੂ ਹੋਲਡਰਾਂ ਰਾਹੀਂ ਕਰਨ ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਵੰਡੀ ਗਈ ਕਣਕ ਦਾ ਮਾਰਜਨ ਤੁਰੰਤ ਜਾਰੀ ਕਰਨ ਲਈ ਮੰਗ ਰੱਖੀ ਗਈ । ਉਨ੍ਹਾਂ ਵੱਲੋਂ ਕੋਵਿਡ -19 ਦੌਰਾਨ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਕਣਕ ਦੀ ਵੰਡ ਕਰਨ ਲਈ ਪਹਿਲ ਦੇ ਅਧਾਰ 'ਤੇ ਮਾਸਕ ਅਤੇ ਸੈਨੇਟਾਈਜ਼ਰ ਉਪਲੱਬਧ ਕਰਵਾਉਣ ਲਈ ਵੀ ਕਿਹਾ ਗਿਆ ।ਇਸ ਮੌਕੇ ਬੋਲਦਿਆਂ ਖੁਰਾਕ ਸਪਲਾਈ ਮੰਤਰੀ ਨੇ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਡਿੱਪੂ ਹੋਲਡਰਾਂ ਦੀ ਮਾਰਜਨ ਮਨੀ ਪਹਿਲਾਂ ਹੀ 25 ਰੁਪਏ ਤੋਂ ਵਧਾ ਕੇ 50 ਰੁਪਏ ਕਰਦਿਆਂ ਦੁੱਗਣੀ ਕਰ ਦਿੱਤੀ ਗਈ ਹੈ ਅਤੇ ਹੁਣ ਇਸ ਵਿੱਚ 20 ਰੁਪਏ ਦਾ ਹੋਰ ਵਾਧਾ ਕਰਨ ਲਈ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ ।ਕੋਵਿਡ -19 ਦੌਰਾਨ ਡਿਪੂ ਹੋਲਡਰਾਂ ਵੱਲੋਂ ਪੰਜਾਬ ਰਾਜ ਵਿੱਚ ਆਪਣੀ ਸਿਹਤ ਅਤੇ ਜਾਨ-ਮਾਲ ਦੇ ਖਤਰੇ ਦੀ ਪਰਵਾਹ ਨਾ ਕਰਦੇ ਹੋਏ ਅਨਾਜ ਦੀ ਵੰਡ ਕਰਨ ਲਈ ਡਿਪੂ ਹੋਲਡਰਾਂ ਦੀ ਪ੍ਰਸ਼ੰਸਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਵਿਭਾਗ ਦੇ ਪੱਧਰ 'ਤੇ ਕੋਵਿਡ-19 ਦੌਰਾਨ ਮਾਸਕ ਅਤੇ ਸੈਨੀਟਾਈਜ਼ਰ ਮੁਹੱਈਆ ਕਰਵਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਖ਼ਪਤਕਾਰਾਂ ਨੂੰ ਵੀ ਮਾਸਕ ਉਪਲੱਬਧ ਕਰਵਾਉਣ ਲਈ ਵਿਭਾਗ ਵਚਨਬੱਧ ਹੈ । ਉਹਨਾਂ ਬਾਕੀ ਮੰਗਾਂ ਵੀ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੀ.ਡੀ.ਐਸ. ਵੰਡ ਵਿੱਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਪ੍ਰਣਾਲੀ ਵਿੱਚ ਗੜਬੜੀ ਕਰਨ ਵਾਲੇ ਡਿਪੂ ਹੋਲਡਰ ਬਖਸ਼ੇ ਨਹੀਂ ਜਾਣਗੇ।

 

Tags: Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD