Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਨੂੰ ਮਿਲ ਰਿਹਾ ਵੱਡਾ ਹੁੰਗਾਰਾ

Web Admin

Web Admin

5 Dariya News

ਪਟਿਆਲਾ , 09 Jul 2020

Last updated on: Jul 09, 2020, 00:00 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ, ਵਿਦਿਅਕ ਮੁਕਾਬਲਿਆਂ ਨੂੰ ਰਾਜ ਭਰ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ।ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ 'ਚ ਉਲੀਕੇ ਗਏ 11 ਮੁਕਾਬਲਿਆ ਦੀਆਂ ਪੇਸ਼ਕਾਰੀਆਂ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਉਸਤਤ, ਸਿੱਖਿਆਵਾਂ ਤੇ ਕੁਰਬਾਨੀ 'ਤੇ ਅਧਾਰਤ ਰੱਖਿਆ ਗਿਆ ਹੈ। ਰਾਜ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ 6 ਜੁਲਾਈ ਤੋਂ ਸ਼ੁਰੂ ਕੀਤੇ ਗਏ ਇੰਨਾਂ ਆਨਲਾਈਨ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਤੋਂ ਹੋਈ ਹੈ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਇੰਜ. ਅਮਰਜੀਤ ਸਿੰਘ ਨੇ ਦੱਸਿਆ ਕਿ ਇੰਨਾ ਮੁਕਾਬਲਿਆਂ ਦੇ ਪਹਿਲੇ ਗੇੜ ਤਹਿਤ 11 ਜੁਲਾਈ ਤੱਕ ਵਿਦਿਆਰਥੀ ਕਲਾਕਾਰਾਂ ਵੱਲੋਂ ਸਕੂਲ ਪੱਧਰੀ ਮੁਕਾਬਲੇ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨਾਲ ਸਬੰਧਤ ਸ਼ਬਦ ਗਾਇਨ ਦੀਆਂ ਵੀਡੀਓਜ਼ ਵੱਖ ਵੱਖ ਸੋਸ਼ਲ ਮੀਡੀਆ ਸਾਧਨਾਂ 'ਤੇ ਅਪਲੋਡ ਕੀਤੀਆਂ ਜਾ ਰਹੀਆਂ ਹਨ। ਜਿੰਨਾਂ ਦਾ ਮੁਲਾਂਕਣ ਕਰਕੇ 12 ਜੁਲਾਈ ਨੂੰ ਸਕੂਲ ਪੱਧਰ ਦੇ ਜੇਤੂਆਂ ਦਾ ਐਲਾਨ ਕੀਤਾ ਜਾਵੇਗਾ।  ਇਹ ਮੁਕਾਬਲੇ 6 ਵਰਗਾਂ 'ਚ ਹੋ ਰਹੇ ਹਨ ਜਿੰਨ੍ਹਾਂ 'ਚ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਵਿੰਗ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਵੀ ਵੱਖਰੇ ਤੌਰ 'ਤੇ ਤਿੰਨੇ ਵਰਗਾਂ 'ਚ ਆਪਣੀ ਕਲਾਂ ਦਿਖਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ।ਉਕਤ ਅਧਿਕਾਰੀਆਂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ 65 ਵਿਦਿਆਰਥੀਆਂ ਨੇ ਆਪਣੀਆਂ ਵੀਡੀਓਜ਼ ਅਪਲੋਡ ਕਰ ਦਿੱਤੀਆਂ ਹਨ। ਇਸ ਸਬੰਧੀ ਜ਼ਿਲ੍ਹਾ ਨੋਡਲ ਅਫ਼ਸਰ (ਸੈਕੰਡਰੀ) ਪ੍ਰਿੰਸੀਪਲ ਰਜਨੀਸ਼ ਗੁਪਤਾ ਤੇ ਸਹਾਇਕ ਨੋਡਲ ਅਫ਼ਸਰ ਰਣਜੀਤ ਸਿੰਘ ਧਾਲੀਵਾਲ, ਐਲੀਮੈਂਟਰੀ ਵਿੰਗ ਦੇ ਨੋਡਲ ਅਫ਼ਸਰ ਮਨਵਿੰਦਰ ਕੌਰ ਡਿਪਟੀ ਡੀ.ਈ.ਓ. ਤੇ ਸਹਾਇਕ ਗੋਪਾਲ ਕ੍ਰਿਸ਼ਨ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੀ ਖੂਬੀ ਹੈ ਇਹ ਹੈ ਕਿ ਵਿਦਿਆਰਥੀ ਘਰਾਂ 'ਚ ਬੈਠੇ ਹੀ ਆਨਲਾਈਨ ਵਿਦਿਅਕ ਮੁਕਾਬਲਿਆਂ 'ਚ ਹਿੱਸਾ ਲੈ ਰਹੇ ਹਨ। ਵਿਦਿਆਰਥੀਆਂ ਨੂੰ ਨਾਲੋ-ਨਾਲ ਹੀ ਖੂਬਸੂਰਤ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਏ ਜਾ ਰਹੇ ਹਨ।

 

Tags: 400th Parkash Purb

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD