Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪੁਲਿਸ ਤੇ ਜੇਲ ਪ੍ਰਸ਼ਾਸਨ ਵੱਲੋਂ ਮੈਕਸਮੀਮਮ ਸਕਿਉਰਟੀ ਜੇਲ 'ਚ ਸਰਚ ਉਪਰੇਸ਼ਨ

12 ਮੋਬਾਇਲ ਫੋਨ, 3 ਜੀਓ ਡੌਂਗਲ, 2 ਬੈਟਰੀਆਂ, 14 ਚਾਰਜਜ, 8 ਹੈਡਫੋਨ ਤੇ ਹੋਰ ਸਮਾਨ ਬਰਾਮਦ

Web Admin

Web Admin

5 Dariya News

ਨਾਭਾ/ਪਟਿਆਲਾ , 09 Jul 2020

ਪਟਿਆਲਾ ਪੁਲਿਸ ਨੇ ਅੱਜ ਸ਼ਾਮ ਜੇਲ ਪ੍ਰਸ਼ਾਸਨ ਨਾਲ ਮਿਲਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ ਅਚਨਚੇਤ ਸਰਚ ਉਪਰੇਸ਼ਨ ਕੀਤਾ। ਦੇਰ ਸ਼ਾਮ ਤੱਕ ਚੱਲੇ ਇਸ ਸਰਚ ਉਪਰੇਸ਼ਨ ਦੌਰਾਨ ਵੱਡੀ ਗਿਣਤੀ ਟਚ ਅਤੇ ਕੀਪੈਡ ਵਾਲੇ ਮੋਬਾਇਲ ਫੋਨਾਂ ਸਮੇਤ ਹੋਰ ਬਿਜਲਈ ਸਾਜੋ ਸਮਾਨ ਬਰਾਮਦ ਹੋਇਆ ਹੈ।ਇਸ ਬਾਰੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਮੋਬਾਇਲ ਫੋਨ ਤੇ ਹੋਰ ਇਲੈਕਟ੍ਰੋਨਿਕ ਗੈਜੇਟਸ ਅਨਲਾਅ ਫੁਲ ਐਕਟੀਵਿਟੀ ਐਕਟ ਤਹਿਤ ਬੰਦੀਆਂ ਦੀ ਬੈਰਕ ਵਿੱਚੋਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜੇਲ ਵਿਭਾਗ ਨਾਲ ਮਿਲਕੇ ਅਜਿਹੇ ਸਰਚ ਉਪਰੇਸ਼ਨ ਭਵਿੱਖ 'ਚ ਵੀ ਜਾਰੀ ਰਹਿਣਗੇ।ਇਸ ਉਪਰੇਸ਼ਨ ਦੀ ਅਗਵਾਈ ਜੇਲ ਸੁਪਰਡੈਂਟ ਸ. ਰਮਨਦੀਪ ਸਿੰਘ ਭੰਗੂ ਅਤੇ ਡੀ.ਐਸ.ਪੀ. ਨਾਭਾ ਸ੍ਰੀ ਰਜੇਸ਼ ਛਿੱਬੜ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ। ਇਸ ਟੀਮ 'ਚ ਜੇਲ ਵਿਭਾਗ ਦੇ ਅਧਿਕਾਰੀਆਂ ਸਮੇਤ ਇਸ ਸਮੇਂ ਡੀ.ਐਸ.ਪੀ. ਜੇਲ ਸੁਰੱਖਿਆ ਸ੍ਰੀ ਰਜਿੰਦਰ ਕੁਮਾਰ ਤੇ ਡੀ.ਐਸ.ਪੀ. ਜੇਲ ਸ. ਗੁਰਪ੍ਰੀਤ ਸਿੰਘ, ਐਸ.ਐਚ.ਓ. ਸਦਰ ਥਾਣਾ ਇੰਸਪੈਕਟਰ ਸੁਖਦੇਵ ਸਿੰਘ, ਸਹਾਇਕ ਸੁਪਰਡੈਂਟ ਸ. ਕਰਨੈਲ ਸਿੰਘ, ਐਸ.ਐਚ.ਓ. ਥਾਣਾ ਕੋਤਵਾਲੀ ਗੁਰਪ੍ਰੀਤ ਸਿੰਘ, ਪਟਿਆਲਾ ਤੋਂ ਪੁਲਿਸ ਫੋਰਸ, ਜੇਲ ਅਮਲਾ, ਆਰਥਿਕ ਅਪਰਾਧ ਸ਼ਾਖਾ ਤੇ ਐਂਟੀਸਾਬੋਟਾਜ ਟੀਮਾਂ ਵੀ ਸ਼ਾਮਲ ਸਨ।ਜੇਲ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਅਤੇ ਡੀ.ਐਸ.ਪੀ. ਰਜੇਸ਼ ਛਿੱਬੜ ਨੇ ਦੱਸਿਆ ਕਿ ਦੱਸਿਆ ਕਿ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਦੇ ਨਿਰਦੇਸ਼ਾਂ ਮੁਤਾਬਕ ਅੱਜ ਕੀਤੇ ਗਏ ਇਸ ਅਚਨਚੇਤ ਸਰਚ ਉਪਰੇਸ਼ਨ ਦੌਰਾਨ ਨਾਨ-ਲਾਇਨਰ ਜੰਕਸ਼ਨ ਡੀਟੈਕਸ਼ਨ ਦੀ ਮਦਦ ਅਤੇ ਹੱਥਾਂ ਨਾਲ ਕੀਤੀ ਗਈ ਪੁਟਾਈ ਨਾਲ ਜੇਲ ਦੀ ਬੈਰਕ ਨੰਬਰ 6, ਜਿੱਥੇ ਕਿ ਅਨਲਾਅ ਫੁਲ ਐਕਟੀਵਿਟੀ ਐਕਟ ਤਹਿਤ ਦਰਜ ਮੁਕਦਮਿਆਂ ਦੇ ਬੰਦੀਆਂ ਨੂੰ ਬੰਦ ਕੀਤਾ ਗਿਆ ਹੈ, ਦੀਆਂ ਕੰਧਾਂ ਦੀਆਂ ਨੀਹਾਂ ਤੇ ਹੋਰ ਥਾਵਾਂ ਤੋਂ 8 ਟੱਚ ਮੋਬਾਇਲ ਫੋਨ, 4 ਕੀਪੈਡ ਵਾਲੇ ਫੋਨਾਂ ਸਮੇਤ 3 ਜੀਓ ਡੌਂਗਲਜ, 2 ਬੈਟਰੀਆਂ, 14 ਚਾਰਜਰ ਅਤੇ 8 ਹੈਡਫੋਨਜ ਬਰਾਮਦ ਕੀਤੇ ਗਏ।ਜੇਲ ਸੁਪਰਡੈਂਟ ਸ. ਰਮਨਦੀਪ ਸਿੰਘ ਭੰਗੂ ਨੇ ਦੱਸਿਆ ਕਿ ਜੇਲ ਵਿੱਚੋਂ ਬਰਾਮਦ ਹੋਏ ਮੋਬਾਇਲ ਫੋਨਾਂ ਬਾਰੇ ਮੁਕਦਮਾ ਦਰਜ ਕਰਨ ਲਈ ਐਸ.ਐਚ.ਓ. ਸਦਰ ਨਾਭਾ ਨੂੰ ਪੱਤਰ ਲਿਖ ਦਿੱਤਾ ਹੈ ਅਤੇ ਇਸ ਦੀ ਜਾਣਕਾਰੀ ਏ.ਡੀ.ਜੀ.ਪੀ ਜੇਲਾਂ ਪੰਜਾਬ ਨੂੰ ਵੀ ਭੇਜ ਦਿੱਤੀ ਗਈ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD