Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਕੈਬਨਿਟ ਮੰਤਰੀ ਧਰਮਸੋਤ ਨੇ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਨਾਲ ਮੁੱਖ ਮੰਤਰੀ ਦੀ ਤਰਫ਼ੋਂ ਦੁੱਖ ਸਾਂਝਾ ਕੀਤਾ

ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਦੁੱਖ 'ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਧਰਮਸੋਤ

Web Admin

Web Admin

5 Dariya News

ਸਮਾਣਾ/ਪਟਿਆਲਾ , 10 Jul 2020

Last updated on: Jul 10, 2020, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ ਦੇ ਜੱਦੀ ਪਿੰਡ ਦੋਦੜਾ ਜਾ ਕੇ ਸ਼ਹੀਦ ਦੇ ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਦੇ ਨਾਲ ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਨਿਰਮਲ ਸਿੰਘ ਅਤੇ ਹਲਕਾ ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ ਵੀ ਮੌਜੂਦ ਸਨ।ਇਸ ਮੌਕੇ ਸ. ਧਰਮਸੋਤ ਨੇ ਸ਼ਹੀਦ ਦੇ ਪਿਤਾ ਸ. ਅਵਤਾਰ ਸਿੰਘ ਅਤੇ ਮਾਤਾ ਸ੍ਰੀਮਤੀ ਮਹਿੰਦਰ ਕੌਰ ਨੂੰ ਧੰਨ ਆਖਦਿਆਂ ਕਿਹਾ ਕਿ ਸ਼ਹੀਦ ਕੌਮਾਂ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਰਾਜਵਿੰਦਰ ਸਿੰਘ ਨੇ ਜਿਸ ਬਹਾਦਰੀ ਨਾਲ ਲੜਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਕਰਨ ਲਈ ਅਤਿਵਾਦੀਆਂ ਦਾ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ ਉਹ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਰਾਜਵਿੰਦਰ ਸਿੰਘ ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾਈ ਹੈ ਜਿਸ ਕਰਕੇ ਉਸਦੀ ਸ਼ਹੀਦੀ ਨੂੰ ਸਦਾ ਯਾਦ ਰੱਖਿਆ ਜਾਵੇਗਾ। ਸ. ਧਰਮਸੋਤ ਨੇ ਕਿਹਾ ਕਿ ਸ਼ਹੀਦ ਦਾ ਪਰਿਵਾਰ ਉਨ੍ਹਾਂ ਦਾ ਅਤੇ ਪੰਜਾਬ ਸਰਕਾਰ ਦਾ ਆਪਣਾ ਪਰਿਵਾਰ ਹੈ ਅਤੇ ਪਰਿਵਾਰ ਕੋਈ ਚਿੰਤਾ ਨਾ ਕਰੇ।ਕੈਬਨਿਟ ਮੰਤਰੀ ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਪੰਜਾਬ ਸਰਕਾਰ, ਸ਼ਹੀਦ ਦੇ ਪਰਿਵਾਰ ਲਈ ਪੈਦਾ ਹੋਈ ਇਸ ਦੁੱਖ ਦੀ ਘੜੀ 'ਚ ਰਾਜਵਿੰਦਰ ਸਿੰਘ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸ਼ਹੀਦਾਂ ਦਾ ਮੁੱਲ ਨਹੀਂ ਪਾਇਆ ਜਾ ਸਕਦਾ ਪ੍ਰੰਤੂ ਸ਼ਹੀਦਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਪਹਿਲਾਂ ਹੀ ਸ਼ਹੀਦ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਯੋਗ ਜੀਅ ਨੂੰ ਨੌਕਰੀ ਦੇਣ ਦੇ ਐਲਾਨ ਕਰ ਚੁੱਕੇ ਹਨ। ਇਸ ਤੋਂ ਬਿਨ੍ਹਾਂ ਪਰਿਵਾਰ ਅਤੇ ਗ੍ਰਾਮ ਪੰਚਾਇਤ ਪਿੰਡ ਦੋਦੜਾ ਦੀ ਮੰਗ ਮੁਤਾਬਕ ਸ਼ਹੀਦ ਦੀ ਢੁਕਵੀਂ ਯਾਦਗਾਰ ਵੀ ਬਣਾਈ ਜਾਵੇਗੀ।ਕੈਬਨਿਟ ਮੰਤਰੀ ਦੇ ਦੌਰੇ ਸਮੇਂ ਐਸ.ਡੀ.ਐਮ. ਸਮਾਣਾ ਸ੍ਰੀ ਨਮਨ ਮੜਕਨ, ਡੀ.ਐਸ.ਪੀ. ਸ. ਜਸਵੰਤ ਸਿੰਘ ਮਾਂਗਟ ਵੀ ਮੌਜੂਦ ਸਨ। ਜਦੋਂਕਿ ਸ਼ਹੀਦ ਦੀ ਰੈਜੀਮੈਂਟ 53 ਆਰ.ਆਰ. ਦੇ ਸੂਬੇਦਾਰ ਹਰਪ੍ਰੀਤ ਸਿੰਘ ਨੇ ਸ. ਧਰਸਮੋਤ ਨੂੰ ਸ਼ਹੀਦ ਰਾਜਵਿੰਦਰ ਸਿੰਘ ਵੱਲੋਂ ਬਹਾਦਰੀ ਨਾਲ ਦੁਸ਼ਮਣਾਂ ਦਾ ਟਾਕਰਾ ਕਰਨ ਦੀ ਵਿਥਿਆ ਸੁਣਾਈ। ਇਸ ਦੌਰਾਨ ਪਿੰਡ ਦੀ ਪੰਚਾਇਤ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Sadhu Singh Dharamsot , Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD