Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਰੋਜ਼ੀ-ਰੋਟੀ ਤੋਂ ਵਾਂਝੇ 100 ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਦਿੱਤਾ ਰਾਸ਼ਨ

60 ਪਾਠੀ ਸਿੰਘਾਂ,20 ਆਸ਼ਾ ਵਰਕਰਾਂ ਅਤੇ 20 ਵਿਧਵਾ ਔਰਤਾਂ ਦੇ ਪਰਿਵਾਰ ਸ਼ਾਮਲ

Web Admin

Web Admin

5 Dariya News

ਅੰਮ੍ਰਿਤਸਰ , 11 Jul 2020

ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ ਵਿਚ ਲਾਗੂ ਕਰਕੇ ਪੂਰੀ ਦੁਨੀਆਂ ਅੰਦਰ ਇੱਕ ਜ਼ਿਕਰਯੋਗ ਮਿਸਾਲ ਬਣ ਚੁੱਕੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਦੇ ਤੀਜੇ ਪੜਾਅ ਤਹਿਤ ਗੁਰੂ ਕੀ ਵਡਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੇਰੁਜ਼ਗਾਰ ਹੋਏ 60 ਪਾਠੀ ਸਿੰਘਾਂ, ਮਕਬੂਲਪੁਰਾ ਖੇਤਰ ਦੀਆਂ 20 ਵਿਧਵਾ ਔਰਤਾਂ ਅਤੇ 20 ਆਸ਼ਾ ਵਰਕਰਾਂ  ਦੇ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।ਉਪਰੋਕਤ ਥਾਵਾਂ 'ਤੇ ਰਾਸ਼ਨ ਵੰਡਣ ਪਹੁੰਚੇ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਤੇ ਸ਼ਿਵਦੇਵ ਸਿੰਘ ਬੱਲ ਆਦਿ ਨੇ ਦੱਸਿਆ ਕਿ ਡਾ.ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਤੀਜੇ ਪੜਾਅ ਤਹਿਤ 1900 ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਵੰਡਿਆ ਜਾ ਰਿਹਾ ਹੈ,ਜਿਸ ਤਹਿਤ ਅੱਜ ਗੁਰੂ ਕੀ ਵਡਾਲੀ ਵਿਖੇ ਸ਼ੁਸ਼ੋਭਿਤ ਗੁਰਦੁਆਰਾ ਜਨਮ ਅਸਥਾਨ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਿਖੇ ਵੱਖ-ਵੱਖ ਗੁਰੂ ਘਰਾਂ ਅੰਦਰ ਚੱਲਣ ਵਾਲੀਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਬੰਦ ਹੋਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰੋਜ਼ੀ-ਰੋਟੀ ਤੋਂ ਆਤੁਰ ਹੋਏ 60 ਪਾਠੀ ਸਿੰਘਾਂ,ਬੇਰੀ ਗੇਟ ਖੇਤਰ ਦੀਆਂ 20 ਲੋੜਵੰਦ ਆਸ਼ਾ ਵਰਕਰਾਂ ਅਤੇ ਮਕਬੂਲਪੁਰਾ ਖੇਤਰ ਦੀਆਂ 20 ਵਿਧਵਾ ਔਰਤਾਂ ਜਿਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਟਰੱਸਟ ਹਰ ਮਹੀਨੇ ਵਿਧਵਾ ਪੈਨਸ਼ਨ ਵੀ ਦੇ ਰਿਹਾ ਹੈ,ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ ਗਿਆ ਹੈ।ਇਸ ਦੌਰਾਨ ਮੌਜੂਦ ਪਾਠੀ ਸਿੰਘਾਂ ਦੇ ਆਗੂ ਭਾਈ ਮੋਹਨ ਸਿੰਘ ਨੇ ਇਸ ਔਖੀ ਘੜੀ ਵੇਲੇ ਗੁਰੂ ਘਰ ਦੇ ਵਜ਼ੀਰਾਂ ਦੀ ਮਦਦ ਲਈ ਅੱਗੇ ਆਉਣ ਅਤੇ ਜਦ ਕਿ ਸਿਟੀਜ਼ਨ ਫ਼ੋਰਮ ਵਿੱਦਿਆ ਮੰਦਰ ਦੇ ਸੰਚਾਲਕ ਮਾਸਟਰ ਅਜੀਤ ਸਿੰਘ ਨੇ ਵਿਧਵਾ ਔਰਤਾਂ ਤੇ ਹੋਰ ਲੋੜਵੰਦਾਂ ਦੀ ਕੀਤੀ ਜਾ ਰਹੀ ਮਦਦ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ. ਸਿੰਘ ਓਬਰਾਏ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਤਿਕਾਰਤ ਹਸਤੀ ਡਾ. ਓਬਰਾਏ ਵੱਲੋਂ ਪੂਰੀ ਦੁਨੀਆਂ ਅੰਦਰ ਲੋੜਵੰਦ ਲੋਕਾਂ ਲਈ ਕੀਤੇ ਜਾਂਦੇ ਪਰਉਪਕਾਰਾਂ ਨਾਲ ਸਮੁੱਚੀ ਪੰਜਾਬੀਅਤ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਇਆ ਹੈ ।

 

Tags: Sarbat Da Bhala Trust Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD