Thursday, 23 July 2026

 

 

ਖ਼ਾਸ ਖਬਰਾਂ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ

 

ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਦਾ ਅਹੁਦਾ ਸੰਭਾਲਣ ’ਤੇ ਬਟਾਲਵੀਆਂ ਨੇ ਇੰਦਰਜੀਤ ਸਿੰਘ ਹਰਪੁਰਾ ਦਾ ਕੀਤਾ ਵਿਸ਼ੇਸ਼ ਸਨਮਾਨ

Web Admin

Web Admin

5 Dariya News

ਬਟਾਲਾ , 11 Jul 2020

Last updated on: Jul 11, 2020, 00:00 IST

ਇੰਦਰਜੀਤ ਸਿੰਘ ਹਰਪੁਰਾ ਵਲੋਂ ਤਰੱਕੀ ਉਪਰੰਤ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਟਾਲਾ ਦਾ ਅਹੁਦਾ ਸੰਭਾਲਣ ’ਤੇ ਬਟਾਲਾ ਵਾਸੀਆਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਥਾਨਕ ਬਟਾਲਾ ਕਲੱਬ ਵਿਖੇ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਤਹਿਸੀਲਦਾਰ ਬਟਾਲਾ ਬਲਜਿੰਦਰ ਸਿੰਘ, ਐੱਸ.ਐੱਸ. ਬੋਰਡ ਦੇ ਮੈਂਬਰ ਭੁਪਿੰਦਰਪਾਲ ਸਿੰਘ ਭਗਤੂਪੁਰ, ਬੀ.ਡੀ.ਪੀ.ਓ. ਬਟਾਲਾ ਅਮਨਦੀਪ ਕੌਰ, ਉੱਘੇ ਸਮਾਜ ਸੇਵੀ ਹਰਮਨ ਗੋਰਾਇਆ, ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇੰਦਰਜੀਤ ਸਿੰਘ ਹਰਪੁਰਾ ਨੂੰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਬਣਨ ’ਤੇ ਵਧਾਈ ਦਿੱਤੀ।ਇਸ ਮੌਕੇ ਐੱਸ.ਐੱਸ. ਬੋਰਡ ਦੇ ਮੈਂਬਰ ਭੁਪਿੰਦਰਪਾਲ ਸਿੰਘ ਭਗਤੂਪੁਰ ਨੇ ਕਿਹਾ ਕਿ ਡੀ.ਪੀ.ਆਰ.ਓ. ਇੰਦਰਜੀਤ ਸਿੰਘ ਬਾਜਵਾ ਵਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਬੜੀ ਇਮਾਨਦਾਰੀ ਤੇ ਲਗਨ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀ ਤਰੱਕੀ ’ਤੇ ਉਹ ਉਨ੍ਹਾਂ ਨੂੰ ਦਿਲੀ ਮੁਬਾਰਕਬਾਦ ਦਿੰਦੇ ਹਨ।ਤਹਿਸੀਲਦਾਰ ਬਟਾਲਾ ਬਲਜਿੰਦਰ ਸਿੰਘ ਨੇ ਕਿਹਾ ਕਿ ਇੰਦਰਜੀਤ ਸਿੰਘ ਨੇ ਬਟਾਲਾ ਵਿਖੇ ਏ.ਪੀ.ਆਰ.ਓ. ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ ਅਤੇ ਉਮੀਦ ਹੈ ਕਿ ਉਹ ਆਪਣੀ ਨਵੀਂ ਜਿੰਮੇਵਾਰੀ ਨੂੰ ਵੀ ਬੇਹਤਰ ਢੰਗ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਨੇ ਹਮੇਸ਼ਾਂ ਹੀ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਦਾ ਲੋਕਾਂ ਨਾਲ ਤਾਲਮੇਲ ਪੈਦਾ ਕਰਨ ਵਿੱਚ ਅਹਿਮ ਰੋਲ ਅਦਾ ਕੀਤਾ ਹੈ। 

ਸਮਾਜ ਸੇਵੀ ਹਰਮਨ ਗੁਰਾਇਆ ਨੇ ਵੀ ਇੰਦਰਜੀਤ ਸਿੰਘ ਹਰਪੁਰਾ ਨੂੰ ਨਵੇਂ ਅਹੁਦੇ ਦੀ ਮੁਬਾਰਕ ਦਿੰਦਿਆਂ ਕਿਹਾ ਕਿ ਇੰਦਰਜੀਤ ਸਿੰਘ ਹਰਪੁਰਾ ਜਿਥੇ ਲੋਕ ਸੰਪਰਕ ਵਜੋਂ ਵਧੀਆ ਸੇਵਾਵਾਂ ਨਿਭਾ ਰਹੇ ਹਨ ਉਥੇ ਉਨ੍ਹਾਂ ਨੇ ਬਟਾਲਾ ਅਤੇ ਆਸ-ਪਾਸ ਦੇ ਇਲਾਕੇ ਦੀ ਇਤਿਹਾਸਕ ਖੋਜ ਕਰਨ ਦਾ ਵਧੀਆ ਉਪਰਾਲਾ ਅਰੰਭਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਦੌਰ ਵਿੱਚ ਵੀ ਉਨ੍ਹਾਂ ਦੀਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ।ਇਸ ਮੌਕੇ ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ ਅਤੇ ਸਟੇਟ ਐਵਾਰਡੀ ਸਰਪੰਚ ਦਲਜੀਤ ਸਿੰਘ ਬਮਰਾਹ ਪਿੰਡ ਚੂਹੇਵਾਲ ਨੇ ਵੀ ਇੰਦਰਜੀਤ ਸਿੰਘ ਨੂੰ ਨਵੇਂ ਅਹੁਦੇ ਦੀ ਮੁਬਾਰਕਬਾਦ ਦਿੱਤੀ।ਇਸ ਮੌਕੇ ਹਾਜ਼ਰ ਪਰਮਿੰਦਰ ਸਿੰਘ ਮਿੱਕੀ, ਰਜਿੰਦਰ ਸਿੰਘ ਰਿੱਕੀ, ਕੁਲਵਿੰਦਰ ਸਿੰਘ ਲਾਡੀ ਜੱਸਲ, ਐਡਵੋਕੇਟ ਪ੍ਰਵੇਜ਼ਇੰਦਰ ਸਿੰਘ ਰੰਗੜ ਨੰਗਲ, ਯਕੀਨ ਸਿੰਘ ਔਲਖ, ਹਰਸਿਮਰਨਜੀਤ ਸਿੰਘ ਪਟਵਾਰੀ, ਵਰਿੰਦਰਜੀਤ ਸਿੰਘ ਅੰਮੋਨੰਗਲ, ਗੁਰਬਰਿੰਦਰ ਸਿੰਘ ਪੱਡਾ, ਰਾਜਵਿੰਦਰ ਸਿੰਘ, ਬਾਊ ਸੁੰਦਰ, ਪ੍ਰਭਜੋਧ ਸਿੰਘ ਚੱਠਾ, ਅਮਰਜੋਤ ਸਿੰਘ ਰਾਜਾ, ਪੰਚਾਇਤ ਅਫ਼ਸਰ ਮਨਜਿੰਦਰ ਸਿੰਘ ਬੱਲ, ਸੁਰਜੀਤ ਸਿੰਘ, ਅਮਰਬੀਰ ਸਿੰਘ, ਗੁਰਤੇਗ ਸਿੰਘ,ਭੋਪਾਲ ਸਿੰਘ, ਨਿਤਿਨ ਲੁਥਰਾ, ਹਰਜੀਤ ਸਿੰਘ ਪਰਮਾਰ, ਬਲਵਿੰਦਰ ਸਿੰਘ ਪੰਜਗਰਾਈਆਂ, ਪਰਮਿੰਦਰ ਸਿੰਘ ਬਾਠ, ਮਾਸਟਰ ਪਰਵਿੰਦਰ ਸਿੰਘ ਛਾਪਿਆਂਵਾਲੀ ਤੋਂ ਇਲਾਵਾ ਪਿੰਡ ਚੂਹੇਵਾਲ ਦੇ ਸਮੂਹ ਪੰਚਾਇਤ ਮੈਂਬਰਾਂ ਨੇ ਵੀ ਡੀ.ਪੀ.ਆਰ.ਓ. ਇੰਦਰਜੀਤ ਸਿੰਘ ਹਰਪੁਰਾ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ।

 

Tags: DIPR Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD