Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਵਿਧਵਾ ਮਾਂ ਦੇ ਜਵਾਨ ਪੁੱਤ ਦੀ ਮ੍ਰਿਤਕ ਦੇਹ ਵਤਨ ਪੁੱਜੀ

ਭਕਨਾ ਖੁਰਦ ਦੇ ਮਨਦੀਪ ਦੀ 6 ਜੁਲਾਈ ਨੂੰ ਦੁਬਈ 'ਚ ਹੋਈ ਸੀ ਮੌਤ

Web Admin

Web Admin

5 Dariya News

ਅੰਮ੍ਰਿਤਸਰ , 11 Jul 2020

ਖਾੜੀ ਦੇਸ਼ਾਂ ਅੰਦਰ ਕੰਮ ਕਰਨ ਵਾਲੇ ਹਰ ਧਰਮ,ਨਸਲ ਤੇ ਜਾਤ ਦੇ ਲੋਕਾਂ ਲਈ ਮਸੀਹਾ ਵੱਜੋਂ ਜਾਣੇ ਜਾਂਦੇ ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਬੀਤੀ ਰਾਤ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਭਕਨਾ ਖੁਰਦ ਦੇ 23 ਸਾਲਾ ਨੌਜਵਾਨ ਮਨਦੀਪ ਸਿੰਘ ਪੁੱਤਰ ਮੰਗਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਗੁਰਦੇਵ ਸਿੰਘ, ਗੁਰਜਿੰਦਰ ਸਿੰਘ,ਅਮਰੀਕ ਸਿੰਘ,ਮਾਮਾ ਰਣਜੀਤ ਸਿੰਘ ਤੋਂ ਇਲਾਵਾ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਆਪਣੇ ਚੰਗੇਰੇ ਭਵਿੱਖ ਦੇ ਸੁਪਨੇ ਦਿਲ 'ਚ ਸੰਜੋਅ ਕੇ ਅਜੇ 6 ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਕਿ ਕੁਝ ਸਮੇਂ ਬਾਅਦ ਹੀ  ਕਰੋਨਾ ਮਹਾਂਮਾਰੀ ਨਾਲ ਪੈਦਾ ਹੋਏ ਹਾਲਾਤ ਕਾਰਨ ਮਨਦੀਪ ਦਾ ਕੰਮ ਬੰਦ ਹੋ ਗਿਆ ਸੀ ਅਤੇ ਬੇਰੁਜ਼ਗਾਰ ਹੋਣ ਕਾਰਨ ਉਹ ਬਹੁਤ ਪਰੇਸ਼ਾਨ ਸੀ,ਜਿਸ ਦੇ ਚੱਲਦਿਆਂ ਅਚਾਨਕ ਬੀਤੀ 6 ਜੁਲਾਈ ਨੂੰ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਦ ਉਨ੍ਹਾਂ ਨੂੰ ਮਨਦੀਪ ਦੀ ਮੌਤ ਨਾਲ ਆਪਣੇ ਪਰਿਵਾਰ ਤੇ ਟੁੱਟੇ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਸਰਬੱਤ ਭਲਾ ਟਰੱਸਟ ਦੇ ਸਥਾਨਕ ਅਹੁਦੇਦਾਰਾਂ ਰਾਹੀਂ ਡਾ. ਓਬਰਾਏ ਨਾਲ ਸੰਪਰਕ ਕੀਤਾ,ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਡਾ.ਓਬਰਾਏ ਵੱਲੋਂ ਮਨਦੀਪ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਭੇਜ ਦਿੱਤਾ ਸੀ,ਜਿਸ ਦਾ ਅੱਜ ਉਸ ਦੇ ਜੱਦੀ ਪਿੰਡ ਭਕਨਾ ਖੁਰਦ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਪਰਿਵਾਰ ਵੱਲੋਂ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਇੱਕ ਵਿਧਵਾ ਮਾਂ ਦੇ ਨੌਜਵਾਨ ਲਾਡਲੇ ਪੁੱਤ ਦੀਆਂ ਅੰਤਿਮ ਰਸਮਾਂ ਉਹ ਆਪਣੇ ਹੱਥੀਂ ਕਰ ਸਕੇ ਹਨ।ਇਸ ਦੌਰਾਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਜਨਰਲ ਸਕੱਤਰ ਮਨਪ੍ਰੀਤ ਸੰਧੂ,ਨਵਜੀਤ ਸਿੰਘ ਘਈ,ਸ਼ਿਸ਼ਪਾਲ ਸਿੰਘ ਲਾਡੀ ਨੇ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ.ਸਿੰਘ ਓਬਰਾਏ ਵੱਲੋਂ ਖਾੜੀ ਦੇਸ਼ਾਂ ਅੰਦਰ ਕੰਮ ਕਰਨ ਵਾਲੇ ਲੋਕਾਂ ਦੀ ਹਰੇਕ ਮੁਸ਼ਕਿਲ ਘੜੀ 'ਚ ਵੱਡੀ ਮਦਦ ਕੀਤੀ ਜਾਂਦੀ ਹੈ,ਜਿਸ ਦੇ ਤਹਿਤ ਹੀ ਬੀਤੀ ਰਾਤ ਡਾ.ਓਬਰਾਏ ਨੇ ਅੰਤਿਮ ਰਸਮਾਂ ਲਈ ਮਨਦੀਪ ਦਾ ਮਿ੍ਤਕ ਸਰੀਰ ਦੁਬਈ ਤੋਂ ਪੰਜਾਬ ਭੇਜਿਆ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਦੇਸ਼ਾਂ ਤੋਂ 178 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਮਿ੍ਤਕਾਂ ਦੇ ਲੋੜਵੰਦ ਪਰਿਵਾਰਾਂ ਨੂੰ ਘਰ ਗੁਜ਼ਾਰੇ ਲਈ ਟਰੱਸਟ ਵੱਲੋਂ ਮਹੀਨੇਵਾਰ ਪੈਨਸ਼ਨ ਵੀ ਦਿੱਤੀ ਜਾ ਰਹੀ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਆਉਂਦੇ 10 ਦਿਨਾਂ ਦੇ ਅੰਦਰ 6 ਹੋਰ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਵੀ ਪੰਜਾਬ ਭੇਜੇ ਜਾ ਰਹੇ ਹਨ,ਜਿੰਨ੍ਹਾਂ ਦੀ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਹੋ ਗਈ ਹੈ।ਜ਼ਿਕਰਯੋਗ ਹੈ ਕਿ ਮਨਦੀਪ ਦੀ ਮ੍ਰਿਤਕ ਦੇਹ ਭਾਰਤ ਭੇਜਣ 'ਚ ਡਾ. ਉਬਰਾਏ ਤੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਅਤੇ ਭਾਰਤੀ ਦੂਤਾਵਾਸ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ ਹੈ।

 

Tags: Sarbat Da Bhala Trust Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD