Friday, 19 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਮਿਸ਼ਨ ਫਹਿਤ: ਨਗਰ ਕੌਂਸਲ ਵੱਲੋਂ ਇਕ ਕੁਇੰਟਲ ਪਲਾਸਟਿਕ ਲਿਫਾਫੇ ਜ਼ਬਤ

ਪਲਾਸਟਿਕ ਖਿਲਾਫ ਮੁਹਿੰਮ ਕੀਤੀ ਜਾਵੇਗੀ ਹੋਰ ਤੇਜ਼: ਸਿੱਧੂ

Web Admin

Web Admin

5 Dariya News

ਬਰਨਾਲਾ , 11 Jul 2020

ਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ. ਅਨਮੋਲ ਸਿੰਘ ਧਾਲੀਵਾਲ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਬਰਨਾਲਾ ਵੱਲੋਂ ਸ਼ਹਿਰ ਵਿੱਚ ਸਵੱਛਤਾ ਅਤੇ ਵਾਤਾਵਰਣ ਪੱਖੀ ਉਪਰਾਲੇ ਜਾਰੀ ਹਨ। ਇਸੇ ਤਹਿਤ ਕੌਂਸਲ ਵੱਲੋਂ ਮਿਸ਼ਨ ਫਤਹਿ ਤਹਿਤ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਮੁਹਿੰਮ ਤਹਿਤ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਤੇ ਪਲਾਸਟਿਕ ਕੈਰੀ ਬੈਗਜ਼ ਕੰਟਰੋਲ ਐਕਟ 2005 ਅਨੁਸਾਰ ਨਗਰ ਕੌਂਸਲ ਬਰਨਾਲਾ ਵੱਲੋਂ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਬਜ਼ੀ ਮੰਡੀ ਬਰਨਾਲਾ ਵਿਖੇ ਚੈਕਿੰਗ ਦੌਰਾਨ ਤਕਰੀਬਨ ਇਕ ਕੁਇੰਟਲ ਪਲਾਸਟਿਕ ਦੇ ਪਾਬੰਦੀਸ਼ੁਦਾ ਲਿਫਾਫੇ ਫੜੇ ਗਏ। ਚੈਕਿੰਗ ਟੀਮ ਵਿੱਚ ਸੁਪਰਡੈਂਟ ਹਰਪ੍ਰੀਤ ਸਿੰਘ ਚੀਫ਼ ਸੈਨੇਟਰੀ ਇੰਸਪੈਕਟਰ ਬਿਸ਼ਨ ਦਾਸ, ਸਨੈਟਰੀ ਇੰਸਪੈਕਟਰ ਅੰਕੁਸ਼ ਸਿੰਗਲਾ, ਗੁਰਮੀਤ ਸਿੰਘ ਸ਼ਾਮਲ ਸਨ।ਇਸ ਮੌਕੇ ਟੀਮ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ‘ਦੀ ਪੰਜਾਬ ਪਲਾਸਟਿਕ ਕੈਰੀ ਬੈਗਜ਼ ਕੰਟਰੋਲ ਐਕਟ 2005’ ਦੇ ਮੱਦੇਨਜ਼ਰ ਪਲਾਸਟਿਕ ਕੈਰੀ ਬੈਗਜ਼ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਬਾਜ਼ਾਰ ਵਿੱਚੋਂ ਸਾਮਾਨ ਆਦਿ ਲਿਜਾਣ ਸਮੇਂ ਕੱਪੜੇ/ਜੂਟ ਦੇ ਬਣੇ ਥੈਲੇ ਅਤੇ ਕਾਗਜ਼ ਦੇ ਲਿਫਾਫੇ ਵਰਤੇ ਜਾਣ। ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਿਕਰੀ ਨਾ ਕੀਤੀ ਜਾਵੇ।  ਇਸ ਮੌਕੇ ਸ. ਸਿੱਧੂ ਨੇ ਆਖਿਆ ਕਿ ਆਉਂਦੇ ਦਿਨੀਂ ਪਲਾਸਟਿਕ ਲਿਫਾਫਿਆਂ ਵਿਰੁੱਧ ਚੈਕਿੰਗ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।ਉਨ੍ਹ੍ਹਾਂ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਸ਼ਹਿਰ ਵਾਸੀ ਆਪਣੀ ਅਤੇ ਆਲੇ-ਦੁਆਲੇ ਦੀ ਸਾਫ-ਸਫਾਈ ਦਾ ਪੂਰਾ ਖਿਆਲ ਰੱਖਣ ਤਾਂ ਜੋ ਕਰੋਨਾ ਖ਼ਿਲਾਫ਼ ਮਿਸ਼ਨ ਫਤਿਹ ਕੀਤਾ ਜਾ ਸਕੇ।

 

Tags: Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD