Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਡਿਪਟੀ ਕਮਿਸ਼ਨਰ ਨੇ ਵਿਧਾਇਕ ਲਾਡੀ ਦੇ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ

ਪਿੰਡਾਂ ਦੇ ਲੋਕਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਯਤਨਸ਼ੀਲ

5 Dariya News

5 Dariya News

5 Dariya News

ਬਟਾਲਾ , 11 Jul 2020

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਹਰਚੋਵਾਲ, ਭਾਮ, ਭਾਮੜੀ, ਮਠੋਲਾ ਅਤੇ ਨੰਗਲ ਝੌਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ।ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਘਰ ਤੱਕ ਪੀਣ ਲਈ ਸ਼ੁੱਧ ਤੇ ਸਾਫ਼ ਪਾਣੀ ਪਹੁੰਚਾਉਣ ਲਈ ਯਤਨਸ਼ੀਲ ਹੈ ਅਤੇ ਸਰਕਾਰ ਵਲੋਂ ਹਰ ਪਿੰਡ ਵਿੱਚ ਜਲ ਸਪਲਾਈ ਸਕੀਮ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ ਘਰ ਵਿੱਚ ਲਗਾਈ ਸਬਮਰਸੀਬਲ ਮੋਟਰ ਦੇ ਮੁਕਾਬਲੇ ਸਰਕਾਰੀ ਟੈਂਕੀ ਦਾ ਪਾਣੀ ਜਿਆਦਾ ਸ਼ੁੱਧ ਤੇ ਸਾਫ਼ ਹੈ, ਇਸ ਲਈ ਹਰ ਕਿਸੇ ਨੂੰ ਸਰਕਾਰੀ ਪਾਣੀ ਦਾ ਕੁਨੈਕਸ਼ਨ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜ਼ਿਲੇ ਵਿੱਚ ਇਸ ਸਾਲ 70 ਹਜ਼ਾਰ ਨਵੇਂ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ।ਉਨਾਂ ਕਿਹਾ ਕਿ ਸਰਕਾਰ ਵਲੋਂ ਸਵੱਛਤਾ ਮੁਹਿੰਮ ਤਹਿਤ ਹਰ ਘਰ ਵਿੱਚ ਟਾਇਲਟ ਬਣਾਉਣ ਲਈ ਤਿੰਨ ਕਿਸ਼ਤਾਂ ਵਿੱਚ 15000 ਰੁਪਏ ਦੀ ਮਾਲੀ ਇਮਦਾਦ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜਿਨਾਂ ਵਿਅਕਤੀਆਂ ਨੇ ਇੱਕ ਜਾਂ ਦੋ ਕਿਸ਼ਤਾਂ ਟਾਇਲਟ ਬਣਾਉਣ ਲਈ ਲਈਆਂ ਹੋਈਆਂ ਹਨ ਉਹ ਆਪਣੇ ਘਰ ਦੀ ਟਾਇਲਟ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰ ਲੈਣ ਤਾਂ ਜੋ ਸਰਕਾਰ ਵਲੋਂ ਉਨਾਂ ਦੇ ਖਾਤੇ ਵਿੱਚ ਬਕਾਇਆ ਰਾਸ਼ੀ ਪਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ। ਉਨਾਂ ਕਿਹਾ ਕਿ ਪੰਚਾਇਤਾਂ ਪੌਦਿਆਂ ਦੀ ਸਾਂਭ-ਸੰਭਾਲ ਲਈ ਮਨਰੇਗਾ ਸਕੀਮ ਤਹਿਤ ਵਣ ਮਿੱਤਰ ਵੀ ਰੱਖ ਸਕਦੀਆਂ ਹਨ। ਉਨਾਂ ਕਿਹਾ ਕਿ 200 ਪੌਦਿਆਂ ਨੂੰ ਪਾਲਣ ਲਈ ਇੱਕ ਵਣ ਮਿੱਤਰ ਰੱਖ ਕੇ ਉਸਨੂੰ ਪੌਦਿਆਂ ਦੀ ਸੰਭਾਲ ਸਲਾਨਾ 26 ਹਜ਼ਾਰ ਰੁਪਏ ਦਿੱਤੇ ਜਾ ਸਕਦੇ ਹਨ। ਉਨਾਂ ਕਿਹਾ ਕਿ ਇਸ ਬਰਸਾਤੀ ਸੀਜ਼ਨ ਵਿੱਚ ਜ਼ਿਲੇ ਵਿੱਚ 10 ਲੱਖ ਨਵੇਂ ਪੌਦੇ ਲਗਾਏ ਜਾਣ ਦਾ ਟਾਰਗੇਟ ਰੱਖਿਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਮਨਰੇਗਾ ਦੇ ਜਾਬ ਕਾਰਡ ਬਣਾਏ ਜਾਣ ਤਾਂ ਜੋ ਲੋਕਾਂ ਨੂੰ ਰੁਜ਼ਗਾਰ ਮਿਲਣ ਦੇ ਨਾਲ ਪਿੰਡਾਂ ਦਾ ਵਿਕਾਸ ਵੀ ਹੋ ਸਕੇ। ਇਸ ਮੌਕੇ ਉਨਾਂ ਪਿੰਡਾਂ ਵਿੱਚ ਚੱਲ ਰਹੀ ਛੱਪੜਾਂ ਦੀ ਸਫ਼ਾਈ ਤੇ ਹੋਰ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ। ਉਨਾਂ ਕਿਹਾ ਕਿ ਇਸ ਸਾਲ ਜ਼ਿਲੇ ਦੇ 600 ਪਿੰਡਾਂ ਦੇ ਛੱਪੜਾਂ ਦਾ ਥਾਪਰ ਮਾਡਲ ਵਜੋਂ ਨਵੀਨੀਕਰਨ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਲੋਕਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਹਾਇਕ ਧੰਦੇ ਸ਼ੁਰੂ ਕਰਨ। ਉਨਾਂ ਕਿਹਾ ਕਿ ਸਹਾਇਕ ਧੰਦੇ ਸ਼ੁਰੂ ਕਰਨ ਲਈ ਸਰਕਾਰ ਵਲੋਂ ਆਰਥਿਕ ਸਹਾਇਤਾ ਕੀਤੀ ਜਾਵੇਗੀ।ਇਸ ਮੌਕੇ ਉਨਾਂ ਨਾਲ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਐਕਸੀਅਨ ਜਲ ਸਪਲਾਈ ਨਿਤਿਨ ਕਾਲੀਆ, ਨਾਇਬ ਤਹਿਸੀਲਦਾਰ ਅਮਰਜੀਤ ਸਿੰਘ, ਬੀ.ਡੀ.ਪੀ.ਓ. ਕਾਦੀਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।

 

Tags: Balwinder Singh Laddi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD