Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ : ਪਿੰਡ ਭਾਗੋਮਾਜਰਾ ਬੈਰੋਂਪੁਰ ਦੇ ਵਫਦ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਾਲ ਮੁਲਾਕਾਤ ਕੀਤੀ

ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਿਪਟਾਰੇ ਲਈ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦੀ ਅਗਵਾਈ ਹੇਠ

Web Admin

Web Admin

5 Dariya News

ਮੋਹਾਲੀ , 11 Jul 2020

Last updated on: Jul 11, 2020, 00:00 IST

ਪਿੰਡ ਭਾਗੋਮਾਜਰਾ ਬੈਰੋਂਪੁਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਿਪਟਾਰੇ ਲਈ ਪੰਜਾਬ ਦੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦੀ ਅਗਵਾਈ ਹੇਠ ਪਿੰਡ ਦੇ ਪਤਵੰਤਿਆਂ ਦੇ ਇਕ ਵਫਦ ਨੇ ਜ਼ਿਲ੍ਹੇ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਡ੍ਰੈਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਹਿਦਾਇਤਾਂ ਜਾਰੀ ਕਰਦੇ ਹੋਏ ਪਿੰਡ ਨਿਵਾਸੀਆਂ ਦੀ ਇਹ ਸਮੱਸਿਆ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ| ਜ਼ਿਕਰਯੋਗ ਹੈ ਕਿ ਪਿੰਡ ਭਾਗੋ ਮਾਜਰਾ ਬੈਰੋਂਪੁਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਨਿਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਮਗਰੋਂ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀਆਂ ਹਿਦਾਇਤਾਂ ਤੋਂ ਬਾਅਦ ਸ੍ਰੀ ਸ਼ਰਮਾ ਨੇ ਪਿੰਡ ਦਾ ਦੌਰਾ ਕੀਤਾ ਸੀ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੱਛਲੀ ਕਲਾਂ ਨੇ ਦੱਸਿਆ ਕਿ ਪਿੰਡ ਨਿਵਾਸੀਆਂ ਦੀ ਇਸ ਸਮੱਸਿਆ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਕਿ ਪਿੰਡ ਦੇ ਆਲੇ ਦੁਆਲੇ ਬਣੀਆਂ ਪ੍ਰਾਈਵੇਟ ਕਾਲੋਨੀਆਂ ਕਾਰਨ ਗੰਦੇ ਪਾਣੀ ਦੀ ਨਿਕਾਸੀ ਰੁਕ ਗਈ ਹੈ, ਜਿਸ ਕਾਰਨ ਗੰਦਾ ਪਾਣੀ ਪਿੰਡ ਤੋਂ ਬਾਹਰ ਨਹੀਂ ਜਾ ਰਿਹਾ| ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ  ਦੇ ਅਧਿਕਾਰੀਆਂ ਨੂੰ ਲੋਕਾਂ ਦੀ ਇਸ ਸਮੱਸਿਆ ਦਾ ਛੇਤੀ ਹੱਲ ਕਰਨ  ਦੀਆਂ ਹਿਦਾਇਤਾਂ ਦਿੱਤੀਆਂ| ਉਨ੍ਹਾਂ ਕਿਹਾ ਕਿ ਬਰਸਾਤਾਂ ਮਗਰੋਂ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਅਖਤਿਆਰੀ ਕੋਟੇ ਵਿਚੋਂ ਗ੍ਰਾਂਟ ਜਾਰੀ ਕਰਕੇ ਇਸ ਸਮੱਸਿਆ ਦਾ ਪੱਕਾ ਹੱਲ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ| ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਮੋਹਾਲੀ ਹਲਕੇ ਨੂੰ ਇਕ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕਰਵਾ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਨੂੰ ਪਰਮ ਅਗੇਤ ਦਿੱਤੀ ਜਾ ਰਹੀ ਹੈ| ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ ਭਾਗੋਮਾਜਰਾ, ਸਰਪੰਚ ਅਵਤਾਰ ਸਿੰਘ, ਡੀ.ਡੀ.ਪੀ.ਓ ਡੀ.ਕੇ ਸਾਲਦੀ, ਬੀ.ਡੀ.ਪੀ.ਓ ਹਿਤੇਨ ਕਪਿਲਾ, ਪੰਚਾਇਤ ਸਕੱਤਰ ਸੁਖਵਿੰਦਰ ਕੌਰ, ਜੇ.ਈ ਪੰਚਾਇਤੀ ਰਾ ਜਸਪਾਲ ਮਸੀਹ, ਸਤਿੰਦਰਪਾਲ ਸਿੰਘ, ਜਸਬੀਰ ਸਿੰਘ ਆਦਿ ਵੀ ਮੌਜੂਦ ਸਨ|

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD