Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਜ਼ਿਲ੍ਹਾ ਪ੍ਰਸ਼ਾਸਨ ਦੀ ਬੇਹਤਰੀਨ ਪਹਿਲ, ਈ-ਰਿਕਸ਼ਾ ਰਾਹੀਂ ਜ਼ਰੂਰਤਮੰਦ ਮਹਿਲਾਵਾਂ ਨੂੰ ਬਣਾਇਆ ਜਾਵੇਗਾ ਆਤਮ ਨਿਰਭਰ

ਕੈਬਨਿਟ ਮੰਤਰੀ ਅਰੋੜਾ ਨੇ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 38 ਜ਼ਰੂਰਤਮੰਦ ਮਹਿਲਾਵਾਂ ਨੂੰ ਸੌਂਪੇ ਮੁਫ਼ਤ ਈ-ਰਿਕਸ਼ਾ

Web Admin

Web Admin

5 Dariya News

ਹੁਸ਼ਿਆਰਪੁਰ , 11 Jul 2020

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਸੇ ਯਤਨ ਤਹਿਤ ਜ਼ਰੂਰਤਮੰਦ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਹੁਸ਼ਿਆਰਪੁਰ ਵਿੱਚ ਈ-ਰਿਕਸ਼ਾ ਦਿੱਤੇ ਜਾ ਰਹੇ ਹਨ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਰੋਸ਼ਨ ਗਰਾਊਂਡ ਹੁਸ਼ਿਆਰਪੁਰ ਵਿੱਚ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 38 ਮਹਿਲਾਵਾਂ ਨੂੰ ਮੁਫ਼ਤ ਈ-ਰਿਕਸ਼ਾ ਸੌਂਪਦਿਆਂ ਪ੍ਰਗਟ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਕਿਹਾ ਕਿ ਦਿਵਆਂਗ, ਤਲਾਕਸ਼ੁਦਾ, ਵਿਧਵਾ ਅਤੇ ਹੋਰ ਜ਼ਰੂਰਤਮੰਦ ਮਹਿਲਾਵਾਂ ਨੂੰ ਈ-ਰਿਕਸ਼ਾ ਪ੍ਰਦਾਨ ਕਰਨ ਲਈ ਕੋਕਾ ਕੋਲਾ ਸੀ.ਐਸ.ਆਰ. ਫੰਡ ਤਹਿਤ ਇਹ ਬੇਹਤਰੀਨ ਪਹਿਲ ਕੀਤੀ ਗਈ ਹੈ, ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਖੁਬੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਫੈਲਾਅ ਤੋਂ ਪਹਿਲਾਂ ਹੀ ਪ੍ਰਸ਼ਾਸਨ ਵਲੋਂ ਸਮਰੱਥ ਮਹਿਲਾ, ਵਿਕਸਿਤ ਸਮਾਜ ਪ੍ਰੋਗਰਾਮ ਰਾਹੀਂ ਮਹਿਲਾਵਾਂ ਦੀ ਚੋਣ ਲਈ ਇੰਟਰਵਿਊ ਲੈ ਲਈ ਗਈ ਸੀ ਅਤੇ ਚੁਣੀਆਂ ਗਈਆਂ ਨੂੰ ਮੁਫ਼ਤ ਟਰੇਨਿੰਗ ਮੁਹੱਈਆ ਕਰਵਾਉਣ ਦੇ ਬਾਅਦ ਲਾਈਸੈਂਸ ਵੀ ਬਣਵਾਇਆ ਜਾ ਚੁੱਕਾ ਹੈ।ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਈ-ਰਿਕਸ਼ਾ ਲਈ ਚਾਰਜਿੰਗ ਪੁਆਇੰਟ ਫਾਇਰ ਬ੍ਰਿਗੇਡ ਦੇ ਨਾਲ ਬਣਾਈ ਗਈ ਪਾਰਕ ਵਿੱਚ ਸਥਾਪਿਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਈ-ਰਿਕਸ਼ਾ ਲਈ ਪਾਰਕਿੰਗ ਪੁਆਇੰਟ ਜੀ.ਐਮ. ਰੋਡਵੇਜ ਦਫ਼ਤਰ ਦੇ ਬਾਹਰ ਬਣਾਇਆ ਗਿਆ ਹੈ। 

ਇਸ ਦੌਰਾਨ ਉਨ੍ਹਾਂ ਉਕਤ ਸਾਰੀਆਂ ਮਹਿਲਾਵਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੀਤੀ ਗਈ ਇਹ ਸ਼ਾਨਦਾਰ ਪਹਿਲ ਹੋਰ ਮਹਿਲਾਵਾਂ ਲਈ ਵੀ ਮਿਸਾਲ ਬਣੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਈ-ਰਿਕਸ਼ਾਵਾਂ ਨੂੰ ਇਕ ਐਪ ਰਾਹੀਂ ਜੋੜਿਆ ਜਾਵੇਗਾ, ਤਾਂ ਜੋ ਇਨ੍ਹਾਂ ਦੀ ਲੋਕੇਸ਼ਨ ਬਾਰੇ ਪਤਾ ਚੱਲਦਾ ਰਹੇ ਅਤੇ ਮਹਿਲਾ ਪੁਲਿਸ ਅਧਿਕਾਰੀ ਨੂੰ ਇਸ ਸਬੰਧੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਤਾਂ ਜੋ ਇਨ੍ਹਾਂ ਸਾਰੀਆਂ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਰੂਰਤਮੰਦ ਮਹਿਲਾਵਾਂ ਨੂੰ ਸੌਂਪੇ ਗਏ ਈ-ਰਿਕਸ਼ਾ ਨਾਲ ਉਨ੍ਹਾਂ ਦੇ ਹੌਂਸਲੇ ਦੇ ਨਾਲ-ਨਾਲ ਉਨ੍ਹਾਂ ਦੀ ਆਰਥਿਕਤਾ ਨੂੰ ਵੀ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਮਹਿਲਾ ਸਸ਼ਕਤੀਕਰਨ ਨੂੰ ਇਕ ਨਵੀਂ ਦਿਸ਼ਾ ਅਤੇ ਉਰਜਾ ਮਿਲੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਇਸ ਪੂਰੇ ਪ੍ਰੋਜੈਕਟ ਨੂੰ ਸਫਲਤਾਪੂਰਵਕ ਸੰਪਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸਾਸ਼ਨ ਵਲੋਂ ਜ਼ਰੂਰਤਮੰਦ ਮਹਿਲਾਵਾਂ  ਨੂੰ ਪੈਰਾਂ ਸਿਰ ਖੜ੍ਹਾ ਕਰਨ ਲਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਸਾਰੀਆਂ ਲਾਭਪਾਤਰੀ ਮਹਿਲਾਵਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ 'ਤੇ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ-ਕਮ-ਡਾਇਰੈਕਟਰ ਸ਼੍ਰੀ ਬ੍ਰਹਮਸ਼ੰਕਰ ਜਿੰਪਾ, ਐਸ.ਪੀ. ਸ਼੍ਰੀ ਪਰਮਜੀਤ ਸਿੰਘ, ਸਹਾਇਕ ਕਮਿਸ਼ਨਰ ਜੀ.ਐਸ.ਟੀ. ਸ਼੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਰਜਨੀਸ਼ ਕੌਰ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ਼੍ਰੀ ਕਰਮ ਚੰਦ, ਪਲੇਸਮੈਂਟ ਅਫ਼ਸਰ ਸ਼੍ਰੀ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਸ਼੍ਰੀ ਅਦਿੱਤਿਆ ਰਾਣਾ, ਸ੍ਰੀ ਸੁਰਿੰਦਰ ਪਾਲ ਸਿੱਧੂ, ਸ਼੍ਰੀ ਦੀਪਕ ਪੁਰੀ, ਸ਼੍ਰੀ ਗੁਲਸ਼ਨ ਰਾਏ,ਗੈਵਿਨ ਕਪੂਰ, ਸ਼੍ਰੀ ਰਵੀ ਕੁਮਾਰ ਅਤੇ ਹੋਰ ਵੀ ਪਤਵੰਤੇ ਹਾਜ਼ਰ ਸਨ।

 

Tags: Sunder Sham Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD