Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਮਿਸ਼ਨ ਫਤਹਿ-ਬਰਸਾਤੀ ਪਾਣੀ ਨੂੰ ਸੜਕਾਂ 'ਤੇ ਇਕੱਠਾ ਹੋਣ ਤੋਂ ਰੋਕਣ ਲਈ ਭਾਰਤ ਭੂਸਣ ਆਸੂ ਵੱਲੋਂ ਸ਼ਹਿਰ ਦੇ ਕਈ ਹਿੱਸਿਆਂ ਦਾ ਦੌਰਾ

ਬਰਸਾਤੀ ਮੌਸਮ ਦੌਰਾਨ ਸੜਕਾਂ 'ਤੇ ਪਾਣੀ ਨਾ ਖੜ੍ਹਾ ਹੋਣ ਸਬੰਧੀ ਅਧਿਕਾਰੀਆਂ ਨੂੰ ਦੀ ਦਿੱਤੀ ਚੇਤਾਵਨੀ

Web Admin

Web Admin

5 Dariya News

ਲੁਧਿਆਣਾ , 11 Jul 2020

ਮੌਨਸੂਨ ਦੇ ਚੱਲ ਰਹੇ ਮੌਸਮ ਦੌਰਾਨ ਸੜਕਾਂ 'ਤੇ ਪਾਣੀ ਜਮ੍ਹਾਂ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਬਲਾਕਰ ਸਿੰਘ ਸੰਧੂ ਤੋਂ ਇਲਾਵਾ ਕਈ ਹੋਰ ਅਧਿਕਾਰੀ ਵੀ ਹਾਜ਼ਰ ਸਨ।ਸ੍ਰੀ ਆਸ਼ੂ ਨੇ ਸਿੱਧਵਾਂ ਨਹਿਰ ਦੇ ਨਾਲ ਲੱਗਦੇ ਅੰਡਰ ਪਾਸ ਦਾ ਵੀ ਚੱਕਰ ਲਗਾਇਆ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾ ਕੇ ਓਥੇ ਇਕੱਠੇ ਹੋਏ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂੋ ਭਾਈ ਰਣਧੀਰ ਸਿੰਘ ਨਗਰ ਦੇ ਸੀ ਬਲਾਕ, ਪੰਜ ਪੀਰ ਰੋਡ, ਹੰਬੜ੍ਹਾ ਰੋਡ ਤੋਂ ਇਲਾਵਾ ਕਈ ਹੋਰ ਇਲਾਕਿਆਂ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਅੱਗੇ ਤੋਂ ਬਰਸਾਤੀ ਪਾਣੀ ਸੜਕਾਂ 'ਤੇ ਨਾ ਖੜਨ ਦਿੱਤਾ ਜਾਵੇ ਕਿਉਂਕਿ ਇਸ ਨਾਲ ਨਾ ਕਿ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ ਬਲਕਿ ਸੜਕਾਂ ਵੀ ਟੁੱਟ ਜਾਂਦੀਆਂ ਹਨ। ਸੋ ਇਸ ਸਮੱਸਿਆ ਵੱਲ ਖਾਸ ਧਿਆਨ ਦੇਣ ਦੀ ਲੋੜ ਹੈ।ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਪੰਜ ਪੀਰ ਰੋਡ ਅਤੇ ਹੰਬੜ੍ਹਾਂ ਰੋਡ ਦਾ ਦੌਰਾ ਵੀ ਕੀਤਾ ਅਤੇ ਨਗਰ ਨਿਗਮ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਬਰਸਾਤੀ ਪਾਣੀ ਸੜਕਾਂ 'ਤੇ ਜਮ੍ਹਾਂ ਨਹੀਂ ਹੋਣਾ ਚਾਹੀਦਾ ਹੈ। ਬੁੱਢੇ ਨਾਲੇ 'ਤੇ ਵੱਖ-ਵੱਖ ਥਾਂਵਾਂ ਤੇ ਇੱਕ ਪੋਕਲੇਨ ਮਸ਼ੀਨ ਅਤੇ ਜੇ.ਸੀ.ਬੀ. ਮਸ਼ੀਨਾਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਭਾਰੀ ਮੀਂਹ ਪੈਣ ਦੀ ਸਥਿਤੀ 'ਚ ਬੁੱੱਢੇ ਨਾਲੇ ਦਾ ਪਾਣੀ ਓਵਰਫਲੋ ਹੋਣ ਤੋਂ ਰੋਕਿਆ ਜਾ ਸਕੇ।ਮੇਅਰ ਸ੍ਰੀ ਬਲਕਾਰ ਸਿੰਧ ਸੰਧੂ ਨੇ ਕਿਹਾ ਕਿ ਸ੍ਰੀ ਭਾਰਤ ਭੂਸ਼ਣ ਆਸ਼ੂ ਜੀ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਨਗਰ ਨਿਗਮ ਲੁਧਿਆਣਾ ਨੇ ਇੱਕ 24 ਘੰਟੇ 7 ਦਿਨ ਸਮਰਪਿਤ ਕੰਟਰੋਲ ਰੂਮ ਸਥਾਪਿਤ ਕੀਤਾ ਹੈ ਜਿਸ ਦਾ ਨੰਬਰ 0161-4085039 ਹੈ। ਸ਼ਹਿਰ ਵਾਸੀ ਇਸ ਨੰਬਰ 'ਤੇ ਪਾਣੀ ਦੇ ਇੱਕਠਾ ਹੋਣ/ਮਿਕਸ ਹੋਣ ਆਦਿ ਸਬੰਧੀ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਸ੍ਰੀ ਰਵਿੰਦਰ ਗਰਗ (99888-20840) ਅਤੇ ਸ੍ਰੀ ਰਵਿੰਦਰ ਸਿੰਘ (97809-00123) ਨਾਲ ਵੀ ਸੰਪਰਕ ਕਰ ਸਕਦੇ ਹਨ।

 

Tags: Bharat Bhushan Ashu , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD