Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵਰਾਜ ਇੰਜਣ ਵੱਲੋਂ ਆਈ ਟੀ ਆਈ ਨੂੰ ਸੈਨੇਟਰੀ ਪੈਡ ਵੈਡਿੰਗ ਮਸ਼ੀਨ ਭੇਂਟ

ਧੀਆਂ ਧਿਆਣੀਆਂ ਦੀ ਹਰ ਜਰੂਰਤ ਨੂੰ ਪੂਰਾ ਕਰਨ ਲਈ ਸਿਰਤੋੜ ਯਤਨ ਜਾਰੀ ਰੱਖਾਂਗੇ : ਸ਼ਮਸ਼ੇਰ ਸਿੰਘ ਪੁਰਖਾਲਵੀ

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) , 12 Jul 2020

Last updated on: Jul 12, 2020, 00:00 IST

''ਕੈਬਨਿਟ ਵਜ਼ੀਰ ਚਰਨਜੀਤ ਸਿੰਘ ਚੰਨੀ ਦੀ ਸੁਚੱਜੀ ਅਤੇ ਸੁਯੋਗ ਅਗਵਾਈ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਆਪਣੀਆਂ ਤਮਾਮ ਸੰਸਥਾਵਾਂ ਵਿੱਚ ਜਿੱਥੇ ਮਿਆਰੀ ਟ੍ਰੇਨਿੰਗ ਮੁਹੱਈਆ ਕਰਵਾਉਣ ਲਈ ਵਚਨਵੱਧ ਹੈ ਉਥੇ ਉਨ੍ਹਾਂ ਲਈ ਰੋਜਗਾਰ ਦੇ ਵਸੀਲੇ ਪੈਦਾ ਕਰਨ ਲਈ ਵੀ ਯਤਨਸ਼ੀਲ ਹੈ, ''ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਨੋਡਲ ਅਫ਼ਸਰ ਅਤੇ ਆਈ ਟੀ ਆਈ ਮੁਹਾਲੀ ਦੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਪੁਰਖਾਲਵੀ ਨੇ ਸੰਸਥਾ ਵਿੱਚ ਸਵਰਾਜ ਮਹਿੰਦਰਾ ਕੰਪਨੀ ਵੱਲੋਂ ਬੱਚੀਆਂ ਦੀ ਸਹੂਲਤ ਲਈ ਲਗਾਈ ਗਈ ਸੈਨੇਟਰੀ ਪੈਡ ਵੈਡਿੰਗ ਮਸ਼ੀਨ ਦਾ ਉਦਘਾਟਨ ਮਗਰੋਂ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਗੱਲਬਾਤ ਦੌਰਾਨ ਸੰਸਥਾ ਦੇ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਨੇ ਦੱਸਿਆ ਕਿ ਆਈਟੀਆਈ ਵਿੱਚ ਪੜ੍ਹਨ ਵਾਲੀਆਂ 300 ਤੋਂ ਵਧੇਰੇ ਲੜਕੀਆਂ ਦੀ ਅਹਿਮ ਜਰੂਰਤ ਨੂੰ ਪੂਰਾ ਕਰਨ ਹਿੱਤ ਸੰਸਥਾ ਵਿੱਚ ਲਗਾਈ ਗਈ ਸੈਨੇਟਰੀ ਪੈਡ ਵੈਡਿੰਗ ਮਸ਼ੀਨ ਧੀਆਂ ਧਿਆਣੀਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗੀ ਜਿਸ ਦੀ ਕਾਫ਼ੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਸ਼੍ਰੀ ਪੁਰਖਾਲਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ ਆਈਏਐਸ ਜੀ ਦੇ ਆਦੇਸ਼ ਅਨੁਸਾਰ ਸੰਸਥਾ ਵਿੱਚ ਟ੍ਰੇਨਿੰਗ ਦੇ ਨਾਲ ਨਾਲ ਸਿਖਿਆਰਥਣਾਂ ਨੂੰ ਸਵਰਾਜ ਇੰਜਣ ਲਿਮਟਿਡ ਮੁਹਾਲੀ ਦੇ ਸਹਿਯੋਗ ਨਾਲ ਸੈਨੇਟਰੀ ਪੈਡ ਬਣਾਉਣ ਦੀ ਸਿੱਖਿਆ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਾਮੀ ਵਰ੍ਹੇ ਸੰਸਥਾ ਅਜੋਕੇ ਸਮੇਂ ਦਾ ਹਾਣੀ ਬਣਾਉਣ ਦੇ ਨਾਲ ਨਾਲ ਸਿੱਖਿਅਤ ਬੱਚਿਆਂ ਲਈ 100 ਪ੍ਰਤੀਸ਼ਤ ਰੋਜ਼ਗਾਰ ਯਕੀਨੀ ਬਣਾਉਣ ਲਈ 3 ਨਵੇਂ ਕੋਰਸ ਵੀ ਸ਼ੁਰੂ ਕਰਨ ਜਾ ਰਹੀ ਹੈ, ਜਿਸ ਦਾ ਐਲਾਨ ਅਗਲੇ ਕੁੱਝ ਦਿਨਾਂ ਵਿੱਚ ਹੀ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਸਵਰਾਜ ਮਹਿੰਦਰਾ ਕੰਪਨੀ ਦੇ ਮੈਡਮ ਗੁਰਪ੍ਰੀਤ ਕੌਰ, ਗੁਲਸ਼ਨ ਅਹੂਜਾ ਜੀ ਆਈ ਅਨਿਲ ਕੁਮਾਰ ਸੈਣੀ, ਇੰਸਟਰਕਟਰ ਵਰਿੰਦਰਪਾਲ ਸਿੰਘ ਖਾਲਸਾ, ਰਾਕੇਸ਼ ਕੁਮਾਰ ਡੱਲਾ, ਸ਼੍ਰੀਮਤੀ ਉਪਾਸਨਾ ਅੱਤਰੀ, ਜਸਵੀਰ ਕੌਰ ਸੈਣੀ, ਅਮਿੰਰਤਬੀਰ ਕੌਰ ਹੁੰਦਲ ਆਦਿ ਹਾਜ਼ਰ ਸਨ।

 

Tags: Shamsher Singh Purkhalvi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD