Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੀ.ਆਰ.ਪੀ.ਐਫ.ਅਤੇ ਜੰਗਲਾਤ ਵਿਭਾਗ ਵਲੋਂ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਮਿਸ਼ਨ 'ਗਰੀਨ ਪੰਜਾਬ' ਤਹਿਤ ਜੰਗਲਾਤ ਵਿਭਾਗ ਵਲੋਂ ਮੁਹੱਈਆ ਕਰਵਾਏ ਗਏ 200 ਤੋਂ ਵੱਧ ਪੌਦੇ

Web Admin

Web Admin

5 Dariya News

ਕਪੂਰਥਲਾ , 12 Jul 2020

Last updated on: Jul 12, 2020, 00:00 IST

ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਡਿਊਟੀ ਦੇ ਨਾਲ ਸੀ.ਆਰ.ਪੀ.ਐਫ. ਅਤੇ ਜੰਗਲਾਤ ਵਿਭਾਗ ਵਲੋਂ ਵਲੋਂ ਅੱਜ ਕਾਂਜਲੀ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੀ ਸ਼ੁਰੂਆਤ 245 ਬੀ.ਐਨ. ਕਾਂਜਲੀ ਵਿਖੇ ਕਮਾਂਡੈਂਟ ਦਾਇਆਨਿਧੀ , ਕਮਾਂਡਰ ਰਾਜੇਸ਼ ਕੁਮਾਰ 21/ਸੀ, ਰਾਕੇਸ਼ ਕੁਮਾਰ, ਡਿਪਟੀ ਕਮਾਂਡੈਂਟ ਯੁਗੇਸ਼ ਕੁਮਾਰ ਯਾਦਵ, ਸਹਾਇਕ ਕਮਾਂਡੈਂਟ ਪ੍ਰਦੀਪ ਕੁਮਾਰ ਟੀ, ਯੂਨਿਟ ਦੇ ਮੈਡੀਕਲ ਅਫ਼ਸਰ ਵਲੋਂ ਕੀਤੀ ਗਈ ਜਿਸ ਵਿੱਚ 245 ਬਟਾਲੀਅਨ ਦੇ ਜਵਾਨਾਂ ਦੇ ਨਾਲ ਜੰਗਲਾਤ ਰੇਂਜ ਅਫ਼ਸਰ ਦਵਿੰਦਰਪਾਲ ਸਿੰਘ ਵਲੋਂ ਵੀ ਸ਼ਿਰਕਤ ਕੀਤੀ ਗਈ।ਇਸ ਮੌਕੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਮੁਹਿੰਮ ਨੂੰ ਵੱਡੇ ਪੱਧਰ 'ਤੇ ਸਫ਼ਲ ਬਣਾਉਣ ਲਈ ਵਿਭਾਗ ਵਲੋਂ ਪਿੱਪਲ , ਨਿੰਮ ਬਰਗਦ, ਕੈਰ ਕੰਧੀਰ ਆਦਿ ਦੇ 200 ਤੋਂ ਵੱਧ ਪੌਦੇ ਸਮੇਤ ਬਾਂਸ ਦੇ ਟਰੀ ਗਾਰਡਾਂ ਸਮੇਤ ਮੁਹੱਈਆ ਕਰਵਾਏ ਗਏ ਹਨ।ਇਸ ਮੌਕੇ ਕਮਾਂਡੈਂਟ 245 ਬਟਾਲੀਅਨ ਵਲੋਂ ਅਧਿਕਾਰੀਆਂ ਤੇ ਜਵਾਨਾਂ ਨੂੰ ਰੁੱਖਾਂ ਦੀ ਮਨੁੱਖੀ ਜੀਵਨ ਵਿੱਚ ਮਹੱਤਤਾ ਬਾਰੇ ਦੱਸਿਆ ਗਿਆ। ਉਨਾਂ ਵਲੋਂ ਇਸ ਮੌਕੇ ਮੌਜੂਦ ਅਧਿਕਾਰੀਆਂ ਅਤੇ ਜਵਾਨਾਂ ਨੂੰ ਹਰ ਸਾਲ ਘੱਟੋ ਘੱਟ ਇਕ ਪੌਦਾ ਲਗਾਉਣ 'ਤੇ ਜ਼ੋਰ ਦਿੱਤਾ ਗਿਆ ਜੋ ਕਿ ਸਾਡੀ ਧਰਤੀ ਨੂੰ ਹਰਿਆ ਭਰਿਆ ਰੱਖਣ ਵਿੱਚ ਮਦਦਗਾਰ ਸਾਬਿਤ ਹੋਵੇਗਾ। ਉਨਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਗ੍ਰਹਿ ਮੰਤਰਾਲੇ ਵਲੋਂ ਸਾਫ਼ ਸੁਥਰੇ ਵਾਤਾਵਰਣ ਅਤੇ ਸਿਹਤਮੰਦ ਜਿੰਦਗੀ ਨੂੰ ਯਕੀਨੀ ਬਣਾਉਣ ਲਈ ਨਿਰਧਾਰਿਤ ਕੀਤੇ ਗਏ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਉਨਾਂ ਦੀ ਯੂਨਿਟ ਵਲੋਂ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਯੋਗਦਾਨ ਪਾ ਰਹੇ ਹਾਂ।ਉਨਾਂ ਵਲੋਂ ਇਸ ਮੌਕੇ ਜੰਗਲਾਤ ਗਾਰਡ ਫੂਲਾ ਸਿੰਘ ਅਤੇ ਹੋਰ ਅਧਿਕਾਰੀਆਂ ਦਾ ਇਸ ਮੁਹਿੰਮ ਵਿੱਚ ਯੂਨਿਟ ਅਤੇ ਸੁਰੱਖਿਆ ਬਲ ਨੂੰ ਸਹਿਯੋਗ ਤੇ ਮਦਦ ਮੁਹੱਈਆ ਕਰਵਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD