Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਮਾਜਿਕ ਇਕੱਠਾਂ, ਹੋਰ ਇਕੱਠਾਂ ਤੇ ਕੰਮ ਦੇ ਸਥਾਨਾਂ ਆਦਿ ਸਬੰਧੀਂ ਨਵੇਂ ਹੁਕਮ ਜਾਰੀ

ਡੀ.ਸੀ., ਐਸ.ਐਸ.ਪੀ. ਤੇ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਦਾ ਦੌਰਾ

Web Admin

Web Admin

5 Dariya News

ਪਟਿਆਲਾ , 13 Jul 2020

Last updated on: Jul 13, 2020, 00:00 IST

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਸਕੱਤਰ, ਗ੍ਰਹਿ ਤੇ ਨਿਆਂ ਮਾਮਲੇ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਅੰਦਰ ਸਮਾਜਿਕ ਇਕੱਠਾਂ, ਹੋਰ ਇਕੱਠਾਂ, ਕੰਮ ਦੇ ਸਥਾਨਾਂ ਆਦਿ ਸਬੰਧੀਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਇਸ ਦੇ ਨਾਲ ਹੀ ਅੱਜ ਸ਼ਾਮ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਏ.ਡੀ.ਸੀ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ ਨੂੰ ਨਾਲ ਲੈਕੇ ਰਾਘੋ ਮਾਜਰਾ, ਤੋਪਖਾਨ ਮੋੜ, ਕੜਾਹ ਵਾਲਾ ਚੌਂਕ ਆਦਿ ਕੰਟੇਨਮੈਂਟ ਜੋਨਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਇਹ ਆਦੇਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਕੀਤੇ ਐਲਾਨ ਮੁਤਾਬਕ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਜਾਰੀ ਕੀਤੇ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਦਾ ਹਿੱਸੇ ਵਜੋਂ ਜਾਰੀ ਕਰਦਿਆਂ ਜਨਤਕ ਇਕੱਤਰਤਾ ਨੂੰ ਪੰਜ ਵਿਅਕਤੀਆਂ ਤੱਕ ਅਤੇ ਵਿਆਹ/ਹੋਰ ਸਮਾਜਿਕ ਸਮਾਗਮਾਂ 'ਚ 50 ਦੀ ਬਜਾਏ 30 ਵਿਅਕਤੀਆਂ ਦੀ ਇਕੱਤਰਤਾ ਤੱਕ ਸੀਮਿਤ ਕੀਤਾ ਹੈ।ਪਰੰਤੂ ਅੰਤਿਮ ਸਸਕਾਰ ਦੇ ਮਾਮਲੇ 'ਚ 20 ਜਣਿਆਂ ਦੀ ਗਿਣਤੀ 'ਚ ਕੋਈ ਤਬਦੀਲੀ ਨਹੀਂ ਕੀਤੀ। ਮੈਰਿਜ ਪੈਲੇਸਾਂ/ਹੋਟਲਾਂ/ਹੋਰ ਵਪਾਰਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਮਾਣਿਤ ਕਰਨਾ ਲਾਜਮੀ ਹੋਵੇਗਾ ਕਿ ਅੰਦਰੂਨੀ ਥਾਵਾਂ ਤੋਂ ਹਵਾ ਦੀ ਨਿਕਾਸੀ ਲਈ ਢੁਕਵੇਂ ਬੰਦੋਬਸਤ ਕੀਤੇ ਗਏ ਹਨ ਅਤੇ ਜਿਹੜੇ ਮੈਰਿਜ ਪੈਲੇਸ, ਹੋਟਲ ਆਦਿ ਇਨ੍ਹਾਂ ਹੁਕਮਾਂ ਦੀ ਪਾਲਣਾਂ ਨਹੀਂ ਕਰਨਗੇ, ਉਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਇਸ ਤੋਂ ਇਲਾਵਾ ਹੋਰ ਸਮਾਜਿਕ ਇਕੱਤਰਤਾ ਦੀ ਆਗਿਆ ਨਹੀਂ ਹੋਵੇਗੀ।ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੰਮ ਵਾਲੀਆਂ ਥਾਵਾਂ/ਦਫਤਰਾਂ/ਤੰਗ ਥਾਵਾਂ 'ਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਏਅਰ ਕੰਡੀਸ਼ਨਿੰਗ ਅਤੇ ਹਵਾਦਾਰੀ/ਹਵਾ ਦੇ ਗੇੜ 'ਤੇ ਸਿਹਤ ਵਿਭਾਗ ਦੀ ਐਡਵਾਈਜ਼ਰੀ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।ਦਿਸ਼ਾ-ਨਿਰਦੇਸ਼ਾਂ ਮੁਤਾਬਕ ਦਫ਼ਤਰਾਂ 'ਚ ਜਨਤਕ ਕੰਮਕਾਜ ਨੂੰ ਲੋੜ ਅਧਾਰਿਤ ਅਤੇ ਹੰਗਾਮੀ ਮਸਲਿਆਂ ਨੂੰ ਨਿਪਟਾਉਣ ਤੱਕ ਸੀਮਿਤ ਕੀਤਾ ਜਾ ਸਕਦਾ ਹੈ। ਕੋਵਿਡ ਲਈ ਸੋਧੇ ਹੋਏ ਪ੍ਰਬੰਧਨ ਅਤੇ ਸੀਮਿਤ ਰਣਨੀਤੀ ਦੇ ਮੁਤਾਬਕ ਐਸੋਸੀਏਸ਼ਨਾਂ ਦੇ ਮੰਗ ਪੱਤਰਾਂ ਦੀ ਵਿਵਹਾਰਕ ਪੇਸ਼ਕਾਰੀ ਨਹੀਂ ਹੋਵੇਗੀ, ਚਾਹ ਵਰਤਾਉਣ ਆਦਿ ਤੋਂ ਗੁਰੇਜ਼ ਕੀਤਾ ਜਾਵੇਗਾ ਅਤੇ ਕੰਮ ਵਾਲੀ ਥਾਂ 'ਤੇ ਪੰਜ ਤੋਂ ਵੱਧ ਵਿਅਕਤੀਆਂ ਦਾ ਮੀਟਿੰਗ ਕਰਨਾ ਵੀ ਵਰਜਿਤ ਹੋਵੇਗਾ।ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤਣ ਲਈ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾਂ ਯਕੀਨੀ ਬਣਾਈ ਜਾਵੇ।ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕਿ ਕੋਵਿਡ-19 ਦੇ ਬਾਕੀ ਇਹਤਿਆਤਨ ਪ੍ਰੋਟੋਕਾਲਜ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 ਅਤੇ 60 ਸਮੇਤ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags: DC Patiala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD