Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਬਿਆਸ ਵਿਖੇ ਸਬ-ਤਹਿਸੀਲ ਲਈ ਇਮਾਰਤ ਦਾ ਨੀਂਹ ਪੱਥਰ ਰੱਖਿਆ

ਡੇਰਾ ਬਿਆਸ ਨੇ ਦਿੱਤੀ ਪੰਜ ਏਕੜ ਜ਼ਮੀਨ ਅਤੇ ਇਮਾਰਤ ਉਸਾਰ ਕੇ ਦੇਣ ਦਾ ਐਲਾਨ

5 Dariya News

ਅੰਮ੍ਰਿਤਸਰ , 13 Jul 2020

Last updated on: Jul 13, 2020, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 19 ਜੂਨ 2020  ਨੂੰ ਬਿਆਸ ਨੂੰ ਸਬ-ਤਹਿਸੀਲ ਬਨਾਉਣ ਦਾ ਐਲਾਨ ਕੀਤਾ ਗਿਆ ਸੀ ਅਤੇ ਅੱਜ ਠੀਕ 25 ਦਿਨ ਬਾਅਦ ਮਾਲ ਅਤੇ ਮੁੜ ਵਸੇਬਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸਬ-ਤਹਿਸੀਲ ਲਈ ਇਮਾਰਤ ਬਨਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਵਿਚ ਲੋਕ ਸਭਾ ਮੈਂਬਰ ਸ. ਜਸਬੀਰ ਸਿੰਘ ਡਿੰਪਾ, ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਸ੍ਰੀ ਰਮਿੰਦਰ ਸਿੰਘ ਆਂਵਲਾ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ, ਡੇਰਾ ਬਿਆਸ ਤੋਂ ਸ੍ਰੀ ਡੀ. ਕੇ. ਸੀਕਰੀ, ਐਸ ਡੀ ਐਮ ਸ੍ਰੀਮਤੀ ਅਲਕਾ ਕਾਲੀਆ ਅਤੇ ਜਿਲਾ ਮਾਲ ਅਧਿਕਾਰੀ ਸ੍ਰੀ ਮੁਕੇਸ਼ ਸ਼ਰਮਾ ਵੀ ਹਾਜ਼ਰ ਸਨ। ਮਾਲ ਮੰਤਰੀ ਨੇ ਅਰਦਾਸ ਉਪਰੰਤ ਕਹੀ ਨਾਲ ਟੱਕ ਲਗਾ ਕੇ ਅਤੇ ਪੱਥਰ ਤੋਂ ਪਰਦਾ ਹਟਾ ਕੇ ਇਮਾਰਤ ਦਾ ਨੀਂਹ ਪੱਥਰ ਰੱਖਿਆ।ਸ. ਕਾਂਗੜ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ 10 ਪਟਵਾਰ ਸਰਕਲਾਂ ਤੇ 29 ਪਿੰਡਾਂ ਦੇ ਕਰੀਬ 10 ਹਜ਼ਾਰ ਹੈਕਟੇਅਰ ਰਕਬੇ ਨੂੰ ਸ਼ਾਮਿਲ ਕਰਕੇ ਇਹ ਸਬ-ਤਹਿਸੀਲ ਬਣਾਈ ਹੈ। ਉਨਾਂ ਦੱਸਿਆ ਕਿ ਉਕਤ ਸਬ-ਤਹਿਸੀਲ ਦਾ ਕੰਮ ਭਾਵੇਂ ਨਿੱਜੀ ਇਮਾਰਤ ਵਿਚ ਸ਼ੁਰੂ ਕਰ ਦਿੱਤਾ ਗਿਆ ਹੈ, ਪਰ ਡੇਰਾ ਬਾਬਾ ਜੈਮਲ ਸਿੰਘ ਵੱਲੋਂ ਇਮਾਰਤ ਲਈ ਪੰਜ ਏਕੜ ਰਕਬਾ ਦੇਣ ਅਤੇ ਇਮਾਰਤ ਬਣਾ ਕੇ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ,  ਜਿਸ ਨਾਲ ਇਹ ਸ਼ਾਨਦਾਰ ਛੇਤੀ ਪੂਰੀ ਹੋਣ ਦੀ ਸੰਭਾਵਨਾ ਹੈ। ਉਨਾਂ ਦੱਸਿਆ ਕਿ ਕਰੀਬ 18 ਹਜ਼ਾਰ ਵਰਗ ਫੁੱਟ ਰਕਬੇ ਵਿਚ ਇਹ ਆਧੁਨਿਕ ਸਹੂਲਤਾਂ ਨਾਲ ਲੈਸ ਅਤੇ ਵਿਲੱਖਣ ਦਿੱਖ ਵਾਲੀ ਇਮਾਰਤ ਤਿਆਰ ਹੋਵੇਗੀ। ਉਨਾਂ ਡੇਰਾ ਬਾਬਾ ਜੈਮਲ ਸਿੰਘ ਵੱਲੋਂ ਕੀਤੀ ਇਸ ਪਹਿਲਕਦਮੀ ਦੀ ਰੱਜਵੀਂ ਤਾਰੀਫ ਕਰਦੇ ਡੇਰੇ ਵੱਲੋਂ ਕੋਵਿਡ-19 ਦੇ ਸੰਕਟ ਵਿਚ ਲੋੜਵੰਦ ਲੋਕਾਂ ਲਈ ਆਪਣੇ ਸੰਤਸੰਗ ਘਰ ਖੋਲਣ ਤੇ ਲੰਗਰ ਲਗਾਉਣ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਉਨਾਂ ਕਿਹਾ ਕਿ ਵਿਸ਼ਵ ਭਰ ਵਿਚ ਫੈਲੇ ਇਹ ਡੇਰੇ ਇਸ ਸੰਕਟ ਵਿਚ ਮਨੁੱਖਤਾ ਦਾ ਆਸਰਾ ਬਣੇ ਹਨ।ਲੋਕ ਸਭਾ ਮੈਂਬਰ ਸ. ਜਸਬੀਰ ਸਿੰਘ ਡਿੰਪਾ ਨੇ ਇਸ ਮੌਕੇ ਬਾਬਾ ਬਕਾਲਾ ਤੋਂ ਸ੍ਰੀ ਬਾਬਾ ਬਕਾਲਾ ਸਾਹਿਬ ਤੱਕ ਦੇ ਸਫਰ ਉਤੇ ਬੋਲਦੇ ਡੇਰੇ ਵੱਲੋਂ ਮੌਜੂਦਾ ਸੰਕਟ ਵਿਚ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜਾਂ ਦੇ ਨਾਲ-ਨਾਲ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਤਾਰੀਫ ਕੀਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਿਸ ਤਰਾਂ ਸਰਕਾਰ ਨੇ ਕੋਵਿਡ ਨਾਲ ਨਿਜੱਠਿਆ ਹੈ, ਉਹ ਦੇਸ਼ ਭਰ ਵਿਚ ਆਪਣੀ ਤਰਾਂ ਦੀ ਵੱਖਰੀ ਮਿਸਾਲ ਹੈ। ਇਸ ਮੌਕੇ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ ਨੇ ਸਬ-ਤਹਿਸੀਲ ਦੇ ਨੀਂਹ ਪੱਥਰ ਲਈ ਪੁੱਜੇ ਮਾਲ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਦਾ ਵਿਸ਼ੇਸ਼ ਧੰਨਵਾਦ ਕਰਦੇ ਸਰਕਾਰ ਵੱਲੋਂ ਕੀਤੇ ਇਸ ਫੈਸਲੇ ਦਾ ਵੀ ਧੰਨਵਾਦ ਕੀਤਾ। ਉਨਾਂ ਕਿਹਾ ਕਿ ਤਹਿਸੀਲ ਬਣਨ ਨਾਲ ਸਾਡੇ ਇਲਾਕੇ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਸਾਰਿਆਂ ਦੇ ਕੰਮ ਸਮੇਂ ਸਿਰ ਪੂਰੇ ਹੋ ਸਕਣਗੇ।

 

Tags: Gurpreet Singh Kangar , Jasbir Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD