Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰ ਵੱਲੋਂ ਕੋਰੋਨਾ ਤੋਂ ਬਚਾਓ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਜਰੂਰੀ : ਡਾ. ਹਰੀ ਨਰਾਇਣ ਸਿੰਘ

ਬਿਨਾਂ ਮਾਸਕ ਘਰੋਂ ਨਿਕਲਣ ਤੇ ਹੋਵੇਗੀ ਕਾਨੂੰਨੀ ਕਾਰਵਾਈ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 14 Jul 2020

Last updated on: Jul 14, 2020, 00:00 IST

ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਹਾ ਕਿ ਪੰਜਾਬ ਸਰਕਾਰ ਅਤੇ  ਜਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਤੇ ਕੋਰੋਨਾ ਵਾਇਰਸ ਤੋਂ ਬਚਣ ਲਈ ਹਰ ਇੱਕ ਨਾਗਰਿਕ ਲਈ ਮਾਸਕ ਪਹਿਨਣ ਜਰੂਰੀ ਹੈ।  ਉਹਨਾਂ ਕਿਹਾ ਕਿ ਲਾਕਡਾਊਨ ਵਿੱਚ ਢਿੱਲ ਦਾ ਮਤਲਬ ਇਹ ਬਿਲਕੁਲ ਨਹੀਂ ਹੈ ਕਿ ਕੋਰੋਨਾ ਦਾ ਖਤਰਾ ਟਲ ਗਿਆ ਹੈ। ਕਈ ਰਾਜਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕੋਰੋਨਾ ਵਾਇਰਸ ਦੇ ਕੇਸ ਵੱਧ ਰਹੇ ਹਨ, ਪੰਜਾਬ ਵਿੱਚ ਵੀ ਦਿਨ ਪ੍ਰਤੀ ਦਿਨ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਜੇਕਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਸਾਰੇ ਕੋਰੋਨਾ ਤੋਂ ਬਚੇ ਰਹੀਏ, ਤਾਂ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ।ਡਾ ਹਰੀ ਨਰਾਇਣ ਸਿੰਘ ਨੇ ਕਿਹਾ ਕਿ ਮਾਸਕ ਲਗਾਉਣਾ ਸਾਰਿਆਂ ਲਈ ਲਾਜ਼ਮੀ ਹੈ। ਉਹਨਾ ਕਿਹਾ ਕਿ ਪਬਲਿਕ ਥਾਵਾਂ, ਗਲੀਆਂ, ਹਸਪਤਾਲਾਂ, ਦਫਤਰਾਂ ਅਤੇ ਬਜ਼ਾਰਾਂ ਵਿੱਚ ਮਾਸਕ ਪਹਿਨਣਾ ਬਹੁਤ ਜਰੂਰੀ ਹੈ। ਆਪਣੇ ਵਹੀਕਲ ਤੇ ਜਾਂ ਪਬਲਿਕ ਵਹੀਕਲ ਤੇ ਸਫ਼ਰ ਕਰਦੇ ਸਮੇਂ ਵੀ ਮਾਸਕ ਪਹਿਨਣਾ ਜਰੂਰੀ ਹੈ। ਲੋਕ ਆਮ ਕੱਪੜੇ ਦਾ ਬਣਿਆ ਤਿੰਨ ਪਰਤਾਂ ਦਾ ਮਾਸਕ ਵੀ ਪਹਿਣ ਸਕਦੇ ਹਨ, ਜੋ ਪੂਰੇ ਮੂੰਹ ਅਤੇ ਨੱਕ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖ ਸਕੇ।ਉਹਨਾਂ ਅੱਗੇ ਕਿਹਾ ਕਿ ਬਹੁਤੇ ਲੋਕਾਂ ਦਾ ਮੂੰਹ ਢਕਿਆ ਹੁੰਦਾ ਹੈ, ਪਰ ਨੱਕ ਨਹੀਂ। ਇਸ ਤਰ੍ਹਾ ਮਾਸਕ ਲਗਾਉਣਾ ਨਾ ਦੇ ਬਰਾਬਰ ਹੈ। ਪੂਰਾ ਦਿਨ ਮਾਸਕ ਲਗਾਉਣ ਤੋਂ ਬਾਅਦ ਉਸਨੂੰ ਧੋ ਕੇ ਅਗਲੇ ਦਿਨ ਫਿਰ ਵਰਤਿਆ ਜਾ ਸਕਦਾ ਹੈ। ਇਸੇ ਤਰ੍ਹਾਂ ਮਾਸਕ ਨੂੰ ਵਾਰ ਵਾਰ ਹੱਥ ਲਗਾਉਣਾ ਵੀ ਖਤਰਨਾਕ ਹੈ। ਇਹ ਵੀ ਵਾਇਰਸ ਨੂੰ ਰੋਕਦਾ ਨਹੀਂ, ਸਗੋਂ ਖਤਰਾ ਹੋਰ ਵੱਧ ਜਾਂਦਾ ਹੈ। ਜੇਕਰ ਕਿਸੇ ਸਮੇਂ ਕਿਸੇ ਕੋਲ ਮਾਸਕ ਉਪਲਬਧ ਨਹੀਂ ਹੈ, ਤਾਂ ਰੁਮਾਲ, ਦੁਪੱਟਾ ਜਾਂ ਸਟੌਲ ਵਗੈਰਾ ਵੀ ਮੂੰਹ ਅਤੇ ਨੱਕ ਨੂੰ ਢੱਕਣ ਲਈ ਵਰਤ ਸਕਦੇ ਹਾਂ, ਪਰ ਮਾਸਕ ਪਹਿਨਣਾ ਜਿਆਦਾ ਸੁਰੱਖਿਅਤ ਹੈ। ਉਹਨਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੇਕਰ ਕਿਸੇ ਦੇ ਮਾਸਕ ਨਹੀਂ ਪਾਇਆ ਤਾਂ ਪ੍ਰਸ਼ਾਸਨ ਉਹਨਾਂ ਨੂੰ 500 ਰੁਪਏ, ਘਰ ਵਿੱਚ ਇਕਾਂਤਵਾਸ ਸਮੇਂ ਜੇਕਰ ਕੋਈ ਉਲੰਘਨਾ ਕਰਦਾ ਹੈ ਤਾਂ ਉਸ ਨੂੰ 2000 ਰੁਪਏ ਅਤੇ ਜੇਕਰ ਕੋਈ ਪਬਲਿਕ ਥਾਵਾਂ ਤੇ ਥੁੱਕਦਾ ਹੈ ਤਾਂ ਉਸ ਨੂੰ 500 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਜੇਕਰ ਕੋਈ ਵਿਅਕਤੀ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸਦੇ ਖਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।ਉਹਨਾ ਦੁਕਾਨਦਾਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੁਕਾਨਾਂ ਵਿੱਚ ਭੀੜ ਨਾ ਲਗਾਉਣ ਅਤੇ ਨਾ ਹੀ ਲੱਗਣ ਦੇਣ। ਇੱਕ ਵਾਰ ਵਿੱਚ ਸਿਰਫ਼ ਇੱਕ ਹੀ ਗ੍ਰਾਹਕ ਦੁਕਾਨ ਦੇ ਅੰਦਰ ਹੋਵੇ। ਜੇਕਰ ਦੁਕਾਨ ਦੇ ਅੰਦਰ ਦੂਰੀ  ਦਾ ਧਿਆਨ ਨਹੀਂ ਰੱਖਿਆ ਜਾਂਦਾ ਅਤੇ ਭੀੜ ਬਣੀ ਰਹਿੰਦੀ ਹੈ, ਤਾਂ ਇਸ ਨਾਲ ਕੋਰੋਨਾ ਦਾ ਖਤਰਾ ਵੱਧ ਜਾਂਦਾ ਹੈ। ਉਹਨਾਂ  ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਦੁਕਾਨ ਅੰਦਰ ਆਉਣ ਵਾਲੇ ਗ੍ਰਾਹਕਾਂ ਦੇ ਲਈ ਸੈਨੇਟਾਈਜ਼ਰ ਦਾ ਵੀ ਇੰਤਜਾਂਮ ਜਾਵੇ  ਅਤੇ ਗ੍ਰਾਹਕਾਂ ਨੂੰ ਮੂੰਹ ਢੱਕ ਕੇ ਹੀ ਦੁਕਾਨ ਦੇ ਅੰਦਰ ਆਉਣ ਨੂੰ ਕਿਹਾ ਜਾਵੇ। ਉਹਨਾਂ  ਲੋਕਾਂ ਨੂੰ ਅਪੀਲ  ਹੈ ਕਿ ਉਹ ਕੋਰੋਨਾ ਖਿਲਾਫ਼ ਜਿ਼ਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੂੰ  ਸਾਥ ਦੇਣ ਤਾਂ ਜੋ ਇਸ ਵਾਇਰਸ ਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕੇ।

 

Tags: Civil Surgeon Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD