Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਫਿਰੋਜਪੁਰ ਵਾਸੀਆ ਨੂੰ ਡੇਂਗੂ ਅਤੇ ਚਿਕਨਗੁਨੀਆ ਬਿਮਾਰੀ ਤੋ ਬਚਾਓ ਸਬੰਧੀ ਜਾਗਰੂਕ ਕਰਨ ਲਈ ਕਰਵਾਈ ਮਾਇਕਿੰਗ : ਡਾ. ਜੁਗਲ ਕਿਸੋਰ

Web Admin

Web Admin

5 Dariya News

ਫਿਰੋਜ਼ਪੁਰ , 14 Jul 2020

Last updated on: Jul 14, 2020, 00:00 IST

ਡਾ. ਜੁਗਲ ਕਿਸੋਰ, ਸਿਵਲ ਸਰਜਨ ਫਿਰੋਜਪੁਰ ਦੇ ਦਿਸ਼ਾ^ਨਿਰਦੇਸ਼ ਅਨੁਸਾਰ ਡਾ ਮੀਨਾਕਸ਼ੀ ਢੀਂਗਰਾ, ਜਿਲ੍ਹਾ ਐਪੀਡਮਾਲੋਜਿਸ਼ਟ ਦੀ ਅਗੁਵਾਈ ਹੇਠ ਡਾ. ਗੁਰਮੇਜ਼ ਰਾਮ, ਕਾਰਜਕਾਰੀ ਐਸ.ਐਮ.ਓ ਦੇ ਸਹਿਯੋਗ ਨਾਲ ਆਮ ਜਨਤਾ ਨੂੰ ਡੇਂਗੂ  ਅਤੇ ਚਿਕਨਗੁਨੀਆ ਬਿਮਾਰੀ ਤੋ ਬਚਾਓ ਸਬੰਧੀ ਜਾਗਰੂਕ ਕਰਨ ਲਈ ਮਾਇਕਿੰਗ ਦੀ ਸੁਰੂਆਤ ਸਿਵਲ ਹਸਪਤਾਲ ਫਿਰੋਜਪੁਰ ਤੋ ਕਰਵਾਈ ਗਈ.  ਇਸ ਮਾਇਕਿੰਗ ਕੰਪੇਨ ਨੂੰ ਡਾ. ਗੁਰਮੇਜ਼ ਰਾਮ, ਕਾਰਜਕਾਰੀ ਐਸ.ਐਮ.ਓ ਵੱਲੋ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ.ਇਸ ਮੋਕੇ ਡਾ. ਗੁਰਮੇਜ਼ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਮਾਇਕਿੰਗ ਕੰਪੇਨ ਦਾ ਮੁੱਖ ਮੰਤਵ ਲੋਕਾਂ ਨੂੰ ਡੇਂਗੂ ਬੁਖਾਰ ਸਬੰਧੀ ਫੈਲਣ ਦੇ ਤਰੀਕੇ ਅਤੇ ਬਚਾਓ ਦੇ ਤਰੀਕੇ ਬਾਰੇ ਜਾਗਰੂਕ ਕਰਨਾ ਹੈ.. ਇਹ ਮਾਇਕਿੰਗ ਕੰਪੇਨ ਫਿਰੋਜਪੁਰ ਸ਼ਹਿਰ ਅਤੇ ਛਾਉਣੀ ਦੇ ਸਾਰੇ ਵਾਰਡਾ ਵਿੱਚ ਕਰਵਾਈ ਜਾ ਰਹੀ ਹੈ.ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ ਅਜਪਿਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਇਹ ਮੱਛਰ ਦਿਨ ਦੇ ਸਮੇ ਕਟਦਾ ਹੈ. ਇੱਕ ਦਮ ਤੇਜ਼ ਬੁਖਾਰ, ਅੱਖਾ ਦੇ ਪਿਛਲੇ ਹਿੱਸੇ ਵਿੱਚ ਦਰਦ, ਪੱਠਿਆ ਵਿੱਚ ਦਰਦ, ਜੀ ਕੱਚਾ ਹੋਣਾ, ਉਲਟੀਆ ਆਉਣਾ, ਨੱਕ, ਮੁੰਹ, ਜਬਾੜਿਆ ਵਿੱਚੋ ਖੂਨ ਆਉਣਾ ਤੇ ਚਮੜੀ ਤੇ ਨੀਲ ਪੈਣਾ ਡੇਂਗੂ ਬੁਖਾਰ ਦੇ ਲੱਛਣ ਹਨ. ਡੇਂਗੂ ਜਿਹੀ ਭਿਆਨਕ ਬਿਮਾਰੀ ਤੋ ਬੱਚਣ ਲਈ ਸਾਨੂੰ ਕੱਪੜੇ ਅਜਿਹੇ ਪਹਿਨਣੇ ਚਾਹੀਦੇ ਹਨ ਕਿ ਸਰੀਰ ਪੂਰੀ ਤਰਾਂ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ.ਡਾ. ਮੀਨਾਕਸੀ ਢੀਂਗਰਾ, ਜਿਲਾ ਐਪੀਡੀਮਾਲੋਜਿਸਟ ਨੇ ਦੱਸਿਆ ਕਿ ਕਿ ਪੰਜਾਬ ਸਰਕਾਰ ਦੁਆਰਾ ਹਰ ਸੁਕਰਵਾਰ ਨੂੰ ਡਰਾਈ ਡੇ ਘੋਸ਼ਿਤ ਕੀਤਾ ਹੋਇਆ ਹੈ. ਜਿਸ ਵੱਜੋ ਹਰ ਸੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ, ਇਸ ਦੋਰਾਨ ਘਰਾਂ ਅਤੇ ਦਫਤਰਾ ਵਿੱਚ ਲਗੇ ਕੂਲਰਾ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਸੁਖਾਇਆ ਜਾਵੇ. ਘਰਾਂ ਅਤੇ ਦਫਤਰਾ ਦੀ ਛੱਤ ਦੇ ਉਪਰ ਪਏ ਕਬਾੜ ਨੂੰ ਚੁਕਵਾਇਆ ਜਾਵੇ ਤਾਂ ਜੋ ਉਹਨਾਂ ਵਿੱਚ ਬਾਰਿਸ਼ ਦਾ ਪਾਣੀ ਇੱਕਠਾ ਨਾ ਹੋ ਸਕੇ. ਕੂਲਰਾਂ, ਪਾਣੀ ਦੀਆਂ ਟੈਂਕੀਆ, ਹੋਦਿਆ, ਫਰਿਜ ਪਿੱਛੇ ਲੱਗੀ ਫਾਲਤੂ ਪਾਣੀ ਦੀ ਟੇ੍ਰਆਂ ਨੂੰ ਹਫਤੇ ਵਿੱਚ 1 ਦਿਨ ਸਾਫ ਕੀਤਾ ਜਾਵੇ. ਜੇਕਰ ਕਿਸੇ ਘਰ ਜਾਂ ਦਫਤਰ ਵਿੱਚ ਇੱਕਠੇ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਘਰ ਜਾਂ ਦਫਤਰ ਦੇ ਮੁੱਖੀ ਦਾ ਪੰਜਾਬ ਮਿਉਂਸਪਲ ਐਕਟ 1911 ਦੀ ਧਾਰਾ 211, 219 ਦੇ ਤਹਿਤ ਜੁਰਮਾਨਾ ਕੀਤਾ ਜਾ ਸਕਦਾ ਹੈ.ਉਹਨਾਂ ਦੱਸਿਆ ਕਿ ਜੇਕਰ ਕਿਸੇ ਮਰੀਜ ਨੂੰ ਮਲੇਰੀਆ, ਡੇਂਗੂ  ਅਤੇ ਚਿਕਨਗੁਨਿਆ ਬੁਖਾਰ ਦੇ ਲੱਛਣ ਹੁੰਦੇ ਤਾਂ ਉਹ ਤੁਰੰਤ ਆਪਣਾ ਟੈਸ਼ਟ ਅਤੇ ਇਲਾਜ ਸਿਵਲ ਹਸਪਤਾਲ ਫਿਰੋਜਪੁਰ ਵਿੱਚ ਕਰਵਾਏ ਜ਼ੋ ਕਿ ਮੁਫਤ ਕੀਤਾ ਜਾਂਦਾ ਹੈ. ਸਿਹਤ ਵਿਭਾਗ ਦੀ ਟੀਮਾਂ ਵੱਲੋ ਘਰ ਘਰ ਜਾਂ ਕੇ ਡੇਂਗੂ ਦੀ ਬਿਮਾਰੀ ਤੋ ਬੱਚਣ ਅਤੇ ਰੋਕਥਾਮ ਸਬੰਧੀ ਸਿਹਤ ਸਿੱਖਿਆ ਵੀ ਦਿੱਤੀ ਜਾ ਰਹੀ ਹੈ.ਇਸ ਮੋਕੇ ਰੰਜੀਵ, ਜਿਲਾ ਮਾਸ ਮੀਡੀਆ ਅਫਸਰ, ਬਲਵਿੰਦਰ ਸਿੰਘ ਮ.ਪ.ਸ (ਮੇਲ), ਰਾਕੇਸ ਕੁਮਾਰ, ਰਮਨ ਕੁਮਾਰ, ਵਿਕਾਸ ਕੁਮਾਰ, ਰਵਿੰਦਰ ਕੁਮਾਰ, ਸਤਪਾਲ ਸਿੰਘ, ਪੁਨੀਤ ਮਹਿਤਾ ਅਤੇ ਸਿਵਲ ਹਸਪਤਾਲ ਦਾ ਸਮੂਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਹਾਜਰ ਸੀ.

 

Tags: Civil Surgeon Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD