Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਨੇ ਡੇਰਾ ਸੱਚਾ ਸੌਦਾ ਨਾਲ ਮਿਲ ਕੇ ਅਕਾਲੀ ਦਲ ਦੇ ਖਿਲਾਫ ਸਾਜ਼ਿਸ਼ ਰਚੀ : ਅਕਾਲੀ ਦਲ

ਕਾਂਗਰਸ ਨੇ ਡੇਰੇ ਨਾਲ ਸਮਝੌਤਾ ਕੀਤਾ ਤੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਵੋਟਾਂ ਬਦਲੇ ਇਸਨੂੰ ਕਲੀਨ ਚਿੱਟ ਦੇਣਾ ਤੈਅ

Web Admin

Web Admin

5 Dariya News

ਚੰਡੀਗੜ੍ਹ , 14 Jul 2020

Last updated on: Jul 14, 2020, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਡੇਰਾ ਸੱਚਾ ਸੌਦਾ ਨਾਲ ਮਿਲ ਕੇ ਅਕਾਲੀ ਦਲ ਦੇ ਖਿਲਾਫ ਸਾਜ਼ਿਸ਼ ਰਚੀ ਹੈ ਜਿਸਦਾ ਇਕਲੌਤਾ ਮਕਸਦ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਡੇਰੇ ਦੀਆਂ ਵੋਟਾਂ ਹਾਸਲ ਕਰਨਾ ਹੈ ਤੇ ਇਸਦੇ ਬਦਲੇ ਡੇਰੇ ਨੂੰ ਕਲੀਨ ਚਿੱਟ ਦਿੱਤੀ ਜਾਵੇਗੀ।ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਡੇਰੇ ਨਾਲ ਹੋਏ ਸਮਝੌਤੇ ਤਹਿਤ ਬੇਅਦਬੀ ਮਾਮਲੇ ਵਿਚ ਡੇਰੇ ਖਿਲਾਫ ਕੇਸ ਕਮਜ਼ੋਰ ਕਰੇਗੀ। ਉਹਨਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਡੇਰਾ ਸੱਚਾ ਸੌਦਾ ਨੂੰ ਡਰਾਇਆ ਤੇ ਹੁਣ ਉਸ ਨਾਲ ਰਲ ਕੇ ਉਸਨੂੰ ਅਕਾਲੀ ਦਲ ਦੇ ਖਿਲਾਫ ਸਿਆਸੀ ਮਨਸੂਬਿਆਂ ਵਾਸਤੇ ਵਰਤਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹਾ ਕਰਦਿਆਂ ਉਸਦੀ ਡੇਰੇ ਨਾਲ ਦੋਸਤੀ ਬੇਨਕਾਬ ਹੋ ਗਈ ਹੈ।ਉਹਨਾਂ ਕਿਹਾ ਕਿ ਅਕਾਲੀ ਦਲ ਕਦੇ ਵੀ ਕਾਂਗਰਸ ਪਾਰਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਤੇ ਧੋਖੇ ਵਾਲੀ ਤੇ ਅਨੈਤਿਕ ਸਿਆਸਤ ਨਹੀਂ ਕਰਨ ਦੇਵੇਗਾ। ਉਹਨਾਂ ਕਿਹਾ ਕਿ ਕਾਂਗਰਸ ਤੇ ਡੇਰੇ ਦੀ ਸਾਜ਼ਿਸ਼ ਕਦਮ ਦਰ ਕਦਮ ਬੇਨਕਾਬ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਬੇਅਦਬੀ ਕੇਸ ਵਿਚ ਮੁੱਖ ਮੁਲਜ਼ਮ ਦਾ ਨਿਆਂਇਕ ਹਿਰਾਸਤ ਵਿਚ ਕਤਲ ਹੋ ਗਿਆ ਕਿਉਂਕਿ ਕਾਂਗਰਸ ਸਰਕਾਰ ਨਹੀਂ ਚਾਹੁੰਦੀ ਸੀ ਕਿ ਸੱਚਾਈ ਬਾਹਰ ਆਵੇ। ਉਹਨਾਂ ਕਿਹਾ ਕਿ ਬਹਿਬਲ ਕਲਾਂ ਪੁਲਿਸ ਫਾਇਰਿੰਗ ਕੇਸ ਵਿਚ ਮੁੱਖ ਗਵਾਹ ਦੇ ਪਰਿਵਾਰ ਨੇ ਕਾਂਗਰਸ ਦੇ ਮੰਤਰੀ ਤੇ ਫਰੀਦਕੋਟ ਦੇ ਕਾਂਗਰਸੀ ਵਿਧਾਇਕ 'ਤੇ ਉਸਦੀ ਮੌਤ ਲਈ ਜ਼ਿੰਮੇਵਾਰ ਹੋਣ ਦੇ ਦੋਸ਼ ਲਗਾਏ। ਉਹਨਾਂ ਕਿਹਾ ਕਿ ਸਾਰੀਆਂ ਕੜੀਆਂ ਜੁੜ ਕੇ ਹੁਣ ਕਾਂਗਰਸ ਪਾਰਟੀ ਵੱਲ ਇਸ਼ਾਰਾ ਕਰ ਰਹੀਆਂ ਹਨ ਤੇ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਇਸਦੇ ਹੱਥ ਹੀ ਮੈਲੇ ਹਨ। ਉਹਨਾਂ ਕਿਹਾ ਕਿ ਜਲਦੀ ਹੀ ਸਾਰੀ ਸਾਜ਼ਿਸ਼ ਬੇਨਕਾਬ ਹੋ ਜਾਵੇਗੀ ਤੇ ਲੋਕਾਂ ਸਾਹਮਣੇ ਸੱਚ ਆ ਜਾਵੇਗਾ।ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੀਆਂ ਅਸਫਲਤਾਵਾਂ 'ਤੇ ਪਰਦਾ ਪਾ ਰਹੀ ਹੈ ਤੇ ਘਟੀਆ ਰਾਜਨੀਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਅਰਦਾਸ ਕਰ ਚੁੱਕੇ ਹਨ ਕਿ ਜਿਸਨੇ ਵੀ ਬੇਅਦਬੀ ਕੀਤੀ ਤੇ ਕਰਵਾਈ, ਉਸਦਾ ਕੱਖ ਨਾ ਰਹੇ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਵੀ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਡੇਰੇ ਦੀ ਮਦਦ ਨਹੀਂ ਮੰਗੀ। 

ਉਹਨਾਂ ਕਿਹਾ ਕਿ ਅਕਾਲੀ ਦਲ ਦੇ ਕੁਝ ਉਮੀਦਵਾਰਾਂ ਨੇ ਆਪਣੇ ਨਿੱਜੀ ਹੈਸੀਅਤ ਵਿਚ ਡੇਰੇ ਦੀ ਮਦਦ ਲਈ ਸੀ। ਉਹਨਾਂ ਕਿਹਾ ਕਿ ਇਹ ਆਗੂ ਫਿਰ ਆਪ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਏ ਤੇ ਇਸ ਗਲਤੀ ਲਈ ਆਪਣੀਆਂ ਭੁੱਲਾਂ ਬਖਸ਼ਾਈਆਂ। ਉਹਨਾਂ ਕਿਹਾ ਕਿ ਇਸਦੇ ਉਲਟ ਕਾਂਗਰਸ ਦੇ ਐਮ ਪੀ ਪ੍ਰਨੀਤ ਕੌਰ, ਰਾਜਿੰਦਰ ਕੌਰ ਭੱਠਲ, ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ, ਕੇਵਲ ਸਿੰਘ ਢਿੱਲੋਂ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਕਦੇ ਵੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਨਹੀਂ ਹੋਏ ਤਾਂ ਕਿ ਉਹਨਾਂ ਨੂੰ ਡੇਰਾ ਸੱਚਾ ਸੌਦਾ ਦੇ ਹੈਡਕੁਆਰਟਰ ਜਾਣ ਲਈ ਸਜ਼ਾ ਮਿਲਦੀ। ਉਹਨਾਂ ਇਹ ਵੀ ਕਿਹਾ ਕਿ ਡੇਰੇ ਦੇ ਮੁਖੀ ਦੀ ਪੁੱਤਰੀ ਦਾ ਸਹੁਰਾ ਕਾਂਗਰਸ ਪਾਰਟੀ ਦਾ ਮੀਤ ਪ੍ਰਧਾਨ ਹੈ।ਸੀਨੀਅਰ ਆਗੂ ਤੇ ਐਮ ਪੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸੇ ਲਈ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਡੇਰੇ ਦੀ ਸਮਰਥਕ ਵੀਰਪਾਲ ਕੌਰ ਵੱਲੋਂ ਰਲ ਕੇ ਪ੍ਰੈਸ ਕਾਨਫਰੰਸਾਂ ਕੀਤੀਆਂ ਗਹੀਆਂ। ਉਹਨਾਂ ਕਿਹਾ ਕਿ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਝੂਠਾ ਤੇ ਕੂੜ ਪ੍ਰਚਾਰ ਸ਼ੁਰੂ ਕਰ ਕੇ ਆਪਣੀ ਸਰਕਾਰ ਦੀਆਂ ਅਸਫਲਤਾਵਾਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਜਦਕਿ ਵੀਰਪਾਲ ਕੌਰ ਨੇ ਅਜਿਹੀ ਗੱਲ ਫੈਲਾਉਣ ਦੀ ਕੋਸ਼ਿਸ਼ ਕੀਤੀ ਜਿਸਨੂੰ ਉਸ ਵੱਲੋਂ ਦੱਸੇ ਪੁਲਿਸ ਅਫਸਰ ਨੇ ਹੀ ਨਕਾਰ ਦਿੱਤਾ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਵੀਰਪਾਲ ਵੀ ਕਾਂਗਰਸ ਦੀ ਗੁਪਤਚਰ ਹੈ ਤੇ ਕਾਂਗਰਸ ਪਾਰਟੀ ਦੇ ਇਸ਼ਾਰਿਆਂ 'ਤੇ ਚਲ ਰਹੀ ਹੈ। ਉਹਨਾਂ ਕਿਹਾ ਕਿ ਪਾਰਟੀ ਇਸ ਸੰਬੰਧ ਵਿਚ ਕਾਨੂੰਨੀ ਕਾਰਵਾਈ ਕਰੇਗੀ।ਸ੍ਰੀ ਭੂੰਦੜ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ, ਜਿਸਦੇ ਪਿਤਾ ਸੰਤੋਖ ਸਿੰਘ ਰੰਧਾਵਾ ਨੇ ਸ੍ਰੀ ਹਰਿਮੰਦਿਰ ਸਾਹਿਬ 'ਤੇ ਹਮਲੇ ਦਾ ਸਵਾਗਤ ਕੀਤਾ ਸੀ, ਵੀ ਹੁਣ ਬੇਅਦਬੀ ਬਾਰੇ ਗੱਲਾਂ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕੀ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਜਿਸ ਪਾਰਟੀ ਨੇ ਸ੍ਰੀ ਹਰਿਮੰਦਿਰ ਸਾਹਿਬ 'ਤੇ ਹਮਲਾ ਕੀਤਾ, ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ ਤੇ 1984 ਵਿਚ ਦਿੱਲੀ ਤੇ ਦੇਸ਼ ਦੇ ਹੋਰ ਸ਼ਹਿਰਾਂ ਵਿਚ ਸਿੱਖਾਂ ਦੀ ਯੋਜਨਾਬੱਧ ਨਸਲਕੁਸ਼ੀ ਕੀਤੀ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਗੱਲ ਕਰ ਰਹੀ ਹੈ ?ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਾਢੇ ਤਿੰਨ ਸਾਲ ਪਹਿਲਾਂ ਕਾਂਗਰਸ ਪਾਰਟੀ ਨੇ ਝੂਠੇ ਦੋਸ਼ ਲਗਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਕੀਤੀ। ਉਹਨਾਂ ਕਿਹਾ ਕਿ ਇਹ ਕੋਈ ਵੀ ਦੋਸ਼ ਸਾਬਤ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਹੁਣ ਕਾਂਗਰਸ ਪਾਰਟੀ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹਿਣ ਤੇ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਸਮੇਤ ਹੋਰ ਘੁਟਾਲਿਆਂ ਤੇ ਮਹਿੰਗੀਆਂ ਬਿਜਲੀ ਦਰਾਂ, ਪ੍ਰਾਈਵੇਟ ਸਕੂਲਾਂ ਵੱਲੋਂ ਮਚਾਈ ਲੁੱਟ ਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ 350 ਕਰੋੜ ਰੁਪਏ ਨਾ ਦਿੱਤੇ ਜਾਣ ਵਰਗੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਫਿਰ ਤੋਂ ਸੌੜੀ ਰਾਜਨੀਤੀ 'ਤੇ ਉਤਰ ਆਈ ਹੈ।

 

Tags: Prem Singh Chandumajra , Sikander Singh Maluka , Maheshinder Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD