Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰ ਕੇ ਵਾਤਾਵਰਨ ਸੰਭਾਲ ’ਚ ਯੋਗਦਾਨ ਪਾ ਰਹੀ ਹੈ ਨਗਰ ਕੌਂਸਲ ਬਰਨਾਲਾ

ਸ਼ਹਿਰ ਵਿਚ ਬਣਾਈਆਂ ਗਈਆਂ ਹਨ 106 ਕੰਪੋਸਿਟ ਪਿੱਟਸ

Web Admin

Web Admin

5 Dariya News

ਬਰਨਾਲਾ , 16 Jul 2020

Last updated on: Jul 16, 2020, 00:00 IST

ਨਗਰ ਕੌਂਸਲ ਬਰਨਾਲਾ ਵੱਲੋਂ ਜਿੱਥੇ ਸ਼ਹਿਰ ਵਿਚ ਸਵੱਛਤਾ ਲਈ ਲਗਾਤਾਰ ਕਦਮ ਚੁੱੱਕੇ ਜਾ ਰਹੇ ਹਨ, ਉਥੇ ਵਾਤਾਵਰਨ ਸੰਭਾਲ ਵਿੱੱਚ ਯੋਗਦਾਨ ਪਾਉਣ ਦੇ ਨਾਲ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਡੀਐਮ ਬਰਨਾਲਾ ਸ. ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਨਗਰ ਕੌਂਸਲ ਬਰਨਾਲਾ ਵੱਲੋਂ ਸ਼ਹਿਰ ਵਿਚ 106 ਕੰਪੋਸਿਟ ਪਿੱਟਸ ਬਣਾ ਕੇ ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਬਰਨਾਲਾ ਦੇ ਕਾਰਜਸਾਧਕ ਅਫਸਰ ਸ. ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਬਰਨਾਲਾ ਨਗਰ ਕੌਂਸਲ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਕਰੀਬ ਸਾਲ ਪਹਿਲਾਂ 106 ਕੰਪੋਸਿਟ ਪਿਟਸ ਬਣਾਈਆਂ ਗਈਆਂ ਹਨ। ਇਨ੍ਹਾਂ ਵਿਚੋਂ 64 ਪਿੱਟਸ ਸੈਨੀਟੇਸ਼ਨ ਦਫਤਰ ਵਿਚ ਬਣਾਈਆਂ ਗਈਆਂ ਹਨ।ਇਨ੍ਹਾਂ ਪਿੱਟਸ ਦੀ ਲੰਬਾਈ 10 ਫੁੱਟ, ਚੌੜਾਈ 5 ਫੁੱਟ, ਡੂੰਘਾਈ 3 ਫੁੱਟ ਰੱਖੀ ਗਈ ਹੈ। ਇਕ ਪਿੱਟ ਬਣਾਉਣ ’ਤੇ ਲਗਭਗ 6000 ਹਜ਼ਾਰ ਖਰਚਾ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕੰਪੋਸਿਟ ਪਿੱਟਸ 3,84,000 ਦੀ ਲਾਗਤ ਨਾਲ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਸ਼ਹਿਰ ਵਿਚੋਂ ਇਕੱਠਾ ਕੀਤਾ ਗਿੱਲਾ ਕੂੜਾ ਪਾਇਆ ਜਾਂਦਾ ਹੈ, ਜਿਸ ਨੂੰ ਮਗਰੋਂ ਖਾਦ ਵਜੋਂ ਵਰਤਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਅਤੇ ਸਾਲਿਡ ਵੇਸਟ ਮੈਨੇਜਮੈਂਟ ਰੂਲਜ਼ 2016 ਤਹਿਤ  ਸ਼ਹਿਰ ਵਿਚੋਂ ਡੋਰ ਟੂ ਡੋਰ ਗਿੱਲਾ ਅਤੇ ਸੁੱਕਾ ਕੂੜਾ ਇਕੱੱਠਾ ਕਰ ਕੇ ਗਿੱਲੇ ਕੂੜੇ ਨੂੰ ਇਨ੍ਹਾਂ ਕੰਪੋਸਿਟ ਪਿੱਟਸ ਵਿਚ ਪਾਇਆ ਜਾਂਦਾ ਹੈ। ਇਸ ਕੰਮ ਲਈ 250 ਸਫਾਈ ਕਾਮੇ ਅਤੇ 114 ਰਿਕਸ਼ੇ ਲਗਾਏ ਹੋਏ ਹਨ, ਜੋ ਘਰ ਘਰ ’ਚੋਂ ਕੂੜਾ ਇਕੱਠਾ ਕਰਦੇ ਹਨ।ਇਸ ਮੌਕੇ ਸੈਨੇਟਰੀ ਇੰਸਪੈਕਟਰ ਅੰਕੁਸ਼ ਸਿੰਗਲਾ ਅਤੇ ਚੀਫ ਸੈਨੇਟਰੀ ਇੰਸਪੈਕਟਰ ਵਿਸ਼ਨ ਦਾਸ ਨੇ ਦੱੱਸਿਆ ਕਿ ਸੁੱਕੇ ਕੂੜੇ ਨੂੰ ਅੱਗੇ ਵੱਖੋ-ਵੱਖ ਕਰ ਕੇ ਰੱਖਿਆ ਜਾਂਦਾ ਹੈ। ਇਸ ਵਿਚ ਕੁਝ ਵਾਧੂ ਸਮੱਗਰੀ ਦੀ  ਮੁੜ ਵਿਕੀ ਕੀਤੀ ਜਾਂਦੀ ਹੈ ਅਤੇ ਪਲਾਸਟਿਕ ਆਦਿ ਨੂੰ ਸੀਮਿੰਟ ਫੈਕਟਰੀ ਵਿਚ ਭੇਜ ਦਿੱਤਾ ਜਾਂਦਾ ਹੈ।  ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਗਿੱਲਾ ਅਤੇ ਸੁੱਕਾ ਕੂੜਾ ਵੱਖੋ-ਵੱਖ ਰੱਖਣ ਅਤੇ ਸ਼ਹਿਰ ਦੀ ਸਵੱਛਤਾ ਵਿਚ ਯੋਗਦਾਨ ਪਾਉਣ।

ਜੰਗਲਾਤ ਵਿਭਾਗ ਨੂੰ ਦਿੱਤੀ ਗਈ ਹੈ 9 ਕੁਇੰਟਲ ਜੈਵਿਕ ਖਾਦ

ਰਿਸੋਰਸ ਪਰਸਨ (ਸਵੱਛ ਭਾਰਤ ਮਿਸ਼ਨ) ਪਾਰੁਲ ਗਰਗ ਨੇ ਦੱਸਿਆ ਕਿ ਇਕ ਕੰਪੋਸਿਟ ਪਿੱਟ ਵਿਚ 5000 ਕਿੱਲੋ ਗਿੱਲਾ ਕੂੜਾ ਪਾਇਆ ਜਾਂਦਾ ਹੈ, ਜਿਸ ਵਿਚੋਂਂ ਕਰੀਬ 2000 ਕਿਲੋ ਖਾਦ ਨਿਕਲਦੀ ਹੈ। ਇਸ ਖਾਦ ਨੂੰ ਪਿੱੱਟਸ ਵਿਚੋਂ ਕੱੱਢ ਕੇ ਛਾਣਿਆ ਜਾਂਦਾ ਹੈ, ਜਿਸ ਦੀ ਟੈਸਟਿੰਗ ਬਾਗਬਾਨੀ ਵਿਭਾਗ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪੋਸਿਟ ਪਿੱਟਸ ਵਿਚ ਪਿਛਲੇ ਸਾਲ ਪਾਏ ਗਿੱਲੇ ਕੂੜੇ ਤੋਂ ਖਾਦ ਬਣ ਕੇ ਤਿਆਰ ਹੋ ਗਈ ਹੈ, ਜਿਸ ਵਿਚੋਂਂ 9 ਕੁਇੰਟਲ ਖਾਦ ਜੰਗਲਾਤ ਵਿਭਾਗ ਨੂੰ ਪੌਦਿਆਂ ਲਈ ਦਿੱਤੀ ਗਈ ਹੈ, ਜੋ ਬਹੁਤ ਲਾਹੇਵੰਦ ਸਾਬਿਤ ਹੋ ਰਹੀ ਹੈ। 

 

Tags: Khas Khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD