Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਕੀਤਾ ਆਯੋਜਨ

Web Admin

Web Admin

5 Dariya News

ਤਰਨ ਤਾਰਨ , 16 Jul 2020

Last updated on: Jul 16, 2020, 00:00 IST

“ਮਿਸ਼ਨ ਫਤਿਹ” ਨੂੰ ਸਮਰਪਿਤ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਅਨੂਪ ਕੁਮਾਰ ਵਲੋਂ ਕੋਵਿਡ-19 ਦੇ ਸੰਕਟ ਸਮੇਂ ਵੀ ਆਪਣੇ ਪਰਿਵਾਰ ਨੂੰ ਸੀਮਿਤ ਰੱਖਣ ਅਤੇ ਵੱਖ ਵੱਖ ਪਰਿਵਾਰ ਨਿਯੋਜਨ ਦੇ ਤਰੀਕਿਆ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਜਿੰਨ੍ਹਾਂ ਵਿੱਚ ਅੰਤਰਾ ਨਾਮ ਦੇ ਗਰਭ ਨਿਰੋਧਕ ਟੀਕੇ ਬਾਰੇ ਦੱਸਿਆ ਕਿ ਇਸ ਗਰਭ ਨਿਰੋਧਕ ਟੀਕੇ ਰਾਹੀ 3 ਮਹੀਨੇ ਤਕ ਅਣਚਾਹੇ ਗਰਭ ਤੋਂ ਬਚਿਆ ਜਾ ਸਕਦਾ ਹੈ ਅਤੇ ਇਹ ਇੱਕ ਬਹੁਤ ਹੀ ਕਾਰਗਰ ਤਰੀਕਾ ਹੈ।ਜਿਸ ਨਾਲ ਬਿਨਾ ਕਿਸੇ ਪਰੇਸ਼ਾਨੀ ਤੋ ਇਕ ਸਧਾਰਨ ਟੀਕਾ ਲਗਾਕੇ ਪਰਿਵਾਰ ਨਿਯੋਜਨ ਕੀਤਾ ਜਾ ਸਕਦਾ ਹੈ ਅਤੇ ਯੋਨ ਸਬੰਧ ਵਿਚ ਕੋਈ ਪਰੇਸ਼ਾਨੀ ਨਹੀ ਆਉਂਦੀ।ਇਸ ਦੇ ਨਾਲ ਹੀ ਛਾਯਾ ਨਾਮ ਦੀ ਗਰਭ ਨਿਰੋਧਕ ਗੋਲੀ ਬਾਰੇ ਦੱਸਿਆ ਕਿ ਇਹ ਗੋਲੀ ਬਹੁਤ ਹੀ ਸੁਰਖਸ਼ਿਤ ਹੈ ਅਤੇ ਇਸ ਨਾਲ ਬਿਨਾ ਕਿਸੇ ਸਾਈਡ ਇਫੈਕਟ ਤੋ ਅਣਚਾਹੇ ਗਰਭ ਤੋ ਬਚਿਆਂ ਜਾ ਸਕਦਾ ਹੈ।ਇਸ ਤੋ ਇਲਾਵਾ ਨਸਬੰਦੀ, ਨਲਬੰਦੀ, ਕੌਪਰ-ਟੀ, ਪੀ.ਪੀ.ਆਈ.ਯੁ.ਸੀ.ਡੀ, ੳਰਲ ਪਿਲਸ ਅਤੇ ਕੰਡੋਮ ਆਦਿ ਅਪਣਾਉਣ ਲਈ ਆਪਣੇ ਨਜ਼ਦੀਕ ਦੇ ਸਿਹਤ ਕੇਦਰ ਨਾਲ ਸੰਪਰਕ ਕਰਨ ਲਈ ਕਿਹਾ।ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਸੁਮਨ ਵਧਾਵਨ  ਨੇ ਇਸ ਮੌਕੇ ਦੱਸਿਆ ਕਿ ਵੱਧਦੀ ਆਬਾਦੀ ਨੂੰ ਠੱਲ ਪਾਊਣ ਲਈ ਸਾਰੇ ਹੀ ਸੰਸਾਰ ਵਿਚ ਵਿਸ਼ਵ ਅਬਾਦੀ ਦਿਵਸ ਮਨਾਇਆ ਜਾਦਾ ਹੈ, ਕਿੳੇਕਿ ਜੇਕਰ ਪਰਿਵਾਰ ਸੀਮਤ ਹੋਵੇਗਾ ਤਾਂ ਉਸ ਪਰਿਵਾਰ ਨੂੰ ਤਰੱਕੀ ਦੇ ਜਿਆਦਾ ਮੌਕੇ ਮਿਲਣਗੇ ਅਤੇ ਸਮਾਜ ਵਿਚ ਚੰਗਾ ਸਥਾਨ ਵੀ ਪ੍ਰਾਪਤ ਹੋਵੇਗਾ।ਵੱਧਦੀ ਆਬਾਦੀ ਦੇਸ਼ ਦੀ ਸਮੱਸਿਆਂ ਨਹੀਂ ਬਲਕਿ ਸਮਾਜ ਦੀ ਹਰੇਕ ਸਮੱਸਿਆਂ ਦੀ ਜੜ੍ਹ ਹੈ। ਸਿਹਤ ਵਿਭਾਗ ਵਲੋਂ ਸਾਰੇ ਹੀ ਸਿਹਤ ਕੇਂਦਰਾਂ ਵਿੱਚ ਵੱਖ ਵੱਖ ਪਰਿਵਾਰ ਨਿਯੋਜਨ ਦੇ ਢੰਗ ਤਰੀਕੇ ਅਤੇ ਸਾਧਨ ਮੌਜੂਦ ਹਨ ਅਤੇ ਸਾਰੀਆਂ ਸੀ. ਐਚ. ਸੀ/ਪੀ. ਐਚ. ਸੀ ਅਤੇ ਸਿਵਲ ਹਸਪਤਾਲਾਂ ਵਿੱਚ ਨਸਬੰਦੀ/ ਨਲਬੰਦੀ ਦੇ ਉਪਰੇਸ਼ਨ ਕੀਤੇ ਜਾਣਗੇ ।ਇਸ ਮੋਕੇ ਤੇ ਡੀ. ਡੀ. ਐਚ. ੳ ਮੈਡਮ, ਸੋਹਾਵਾ ਸਿੰਘ ਅਤੇ ਹੋਰ ਸਟਾਫ ਮੋਜੂਦ ਸੀ।

 

Tags: Civil Surgeon Tarntaran , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD