Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਸਮੇਂ ਖਾਦਾਂ ਦੀ ਵਰਤੋਂ ਕਰਨ ਜ਼ਰੂਰੀ : ਡਾ. ਹਰਤਰਨਪਾਲ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੱਕੀ ਦੀ ਫਸਲ ਦਾ ਲਿਆ ਜਾਇਜ਼ਾ।

Web Admin

Web Admin

5 Dariya News

ਪਠਾਨਕੋਟ , 16 Jul 2020

Last updated on: Jul 16, 2020, 00:00 IST

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਜਿਲਾ ਪਠਾਨਕੋਟ ਵਿੱਚ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ  ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਵੱਲੋਂ ਬਲਾਕ ਧਾਰ ਕਲਾਂ ਦੇ  ਪਿੰਡ ਥਰਿਆਲ ਵਿੱਚ ਮੱਕੀ ਦੀ ਫਸਲ ਦਾ ਜਾਇਜ਼ਾ  ਲਿਆ। ਇਸ ਮੌਕੇ ਉਨਾ ਦੇ ਨਾਲ ਡਾ.ਰਜਿੰਦਰ ਕੁਮਾਰ, ਡਾ. ਹਰਿੰਦਰ ਕੁਮਾਰ ,ਡਾ. ਅਮਰੀਕ ਸਿੰਘ  ਬਲਾਕ ਖੇਤੀਬਾੜੀ  ਅਫਸਰ, ਨਵੀਂ ਗੁਪਤਾ ਖੇਤੀ ਉਪ ਨਿਰੀਖਕ, ਡਾ ਵਿਕਰਾਂਤ ਧਵਨ,ੜਾ ਸੁਖਪ੍ਰੀਤ ਸਿੰਘ ਡਿਪਟੀ ਪੀ ਡੀ ਆਤਮਾ, ਬਿੱਟਾ ਕਤਲ,ਸੰਜੀਵ ਕੁਮਾਰ ਅਤੇ  ਹੋਰ ਕਿਸਾਨ ਹਾਜ਼ਰ ਸਨ ਸਨ। ਉਨਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਵਿਡ -19 ਤੇ ਫਤਿਹ ਪਾਉਣ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਮੂੰਹ ਅਤੇ ਨੱਕ ਨੂੰ ਮਾਸਕ ਨਾਲ ਢੱਕਣ,ਆਪਸ ਵਿੱਚ 2 ਮੀਟਰ ਦੀ ਸਮਾਜਿਕ ਦੂਰੀ ਅਤੇ ਹੱਥਾਂ ਨੂੰ ਵਾਰ ਵਾਰ ਧੋਣ ਦੀ ਅਪੀਲ ਕੀਤੀ। ਅਗਾਂਹ ਵਧੂ ਮੱਕੀ ਉਤਪਾਦਕ ਸੰਜੀਵ ਕੁਮਾਰ ਦੇ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਹਰਤਰਨਪਾਲ ਸਿੰਘ ਨੇ ਦੱਸਿਆ ਕਿ ਮੱਕੀ ਦੀ ਪੇਦਾਵਾਰ ਤੇ ਖੇਤਾਂ ਵਿੱਚ ਮੌਜੂਦ ਨਦੀਨ ਬਹੁਤ ਪ੍ਰਭਾਵ ਪਾਉਂਦੇ ਹਨ,ਕਈ ਵਾਰ ਤਾਂ ਨਦੀਨ ਮੱਕੀ ਦੀ ਫਸਲ ਦੀ ਪ੍ਰਤੀ ਹੈਕਟੇਅਰ ਬਹੁਤ ਘਟਾ ਦਿੰਦੇ ਹਨ ਇਸ ਲਈ ਨਦੀਨਾਂ ਦੀ ਰੋਕਥਾਮ ਕਰਨੀ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਉੱਗਣ ਤੋਂ ਪਹਿਲਾਂ ਨਦੀਨਾਂ ਦੀ ਰੋਕਥਾਮ ਕਰਨ ਬਿਜਾਈ ਤੋਂ 10 ਦਿਨਾਂ ਦੇ ਅੰਦਰ ਅੰਦਰ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ 800 ਗ੍ਰਾਮ ਐਟਰਾਜ਼ੀਨ 50 ਡਬਲਿਊ ਪੀ ਅਤੇ ਹਲਕੀਆਂ ਜ਼ਮੀਨਾਂ ਵਿੱਚ 500 ਗ੍ਰਾਮ ਅੇਟਰਾਜ਼ੀਨ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲਿਟਰ ਪਾਣੀ ਦੇ ਘੋਲ ਵਿੱਚ ਕੱਟ ਵਾਲੀ ਨੋਜ਼ਲ ਨਾਲ ਛਿੜਕਾਅ ਕਰ ਦਿਉ। ਉਨਾਂ ਕਿਹਾ ਕਿ ਇਹ ਨਦੀਨਾਸ਼ਕ ਚੌੜੇ ਪੱਤਿਆਂ ਵਾਲੇ ਨਦੀਨਾਂ ਖਾਸ ਕਰਕੇ ਇੱਟਸਿੱਟ ਅਤੇ ਘਾਹ ਵਰਗੇ ਨਦੀਨਾਂ ਦੀ ਰੋਕਥਾਮ ਕਰਦੀ ਹੈ । 

ਉਨਾਂ ਕਿਹਾ ਕਿ ਜੇਕਰ ਨਦੀਨ ਉੱਗ ਪਏ ਹਨ ਤਾਂ ਬਿਜਾਈ ਤੋਂ 20 ਦਿਨਾਂ ਦੇ ਬਾਅਦ 105 ਮਿਲੀਲਿਟਰ ਟੈਂਬੋਟਰਾਇਨ 420 ਐਸ ਸੀ ਪ੍ਰਤੀ ਏਕੜ ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ।ਉਨਾਂ ਕਿਹਾ ਕਿ ਜੇਕਰ ਮੱਕੀ ਦੀ ਫਸਲ ਵਿੱਚ ਮੋਥੇ ਜਾਂ ਡੀਲੇ ਦੀ ਸਮੱਸਿਆ ਹੈ ਤਾਂ 400 ਮਿਲੀਲਿਟਰ 2,4-ਡੀ ਅਮਾਈਨ ਸਾਲਟ 58 ਐਸ ਐਲ  ਪ੍ਰਤੀ ਏਕੜ ਨੂੰ ਬਿਜਾਈ ਤੋਂ 20-25 ਦਿਨਾਂ ਬਾਅਦ 150 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦਿਉ।ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਡਾ ਅਮਰੀਕ ਸਿੰਘ ਨੇ ਦੱਸਿਆ ਕਿ ਮੱਕੀ ਦੀ ਫਸਲ ਦੇ ਗੋਡੇ ਗੋਡੇ ਹੋਣ ਤੇ 30 ਕਿਲੋ ਯੂਰੀਆ ਅਤੇ ਬੂਰ ਪੈਣ ਤੇ 30 ਕਿਲੋ ਯੂਰੀਆ ਪਰਤੀ ਏਕੜ ਪਾ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਬਾਰਾਨੀ ਹਾਲਤਾਂ ਵਿੱਚ ਘੱਟ ਪਾਣੀ ਦੀ ਸੰਭਾਲ ਵਾਲੀਆਂ ਜ਼ਮੀਨਾਂ ਵਿੱਚ 35  ਕਿਲੋ ਯੂਰੀਆ ਅਤੇ 18 ਕਿਲੋ ਡਾਇਆ ਪ੍ਰਤੀ ਏਕੜ ਅਤੇ ਵਧੇਰੇ ਪਾਣੀ ਦੀ ਸੰਭਾਲ ਦੀ ਸਮਰੱਥਾਂ ਵਾਲੀਆਂ ਜ਼ਮੀਨਾਂ ਵਿੱਚ 70 ਕਿਲੋ ਯੂਰੀਆ ਅਤੇ 35 ਕਿਲੋ ਡਾਇਆ ਪਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਅੱਧੀ ਨਾਈਟਰੋਜਨ,ਸਾਰੀ ਫਾਸਫੋਰਸ ਬਿਜਾਈ ਸਮੇਂ ਅਤੇ ਬਾਕੀ ਅੱਧੀ ਨਾਈਟਰੋਜਨ ਬਿਜਾਈ ਤੋਂ ਇੱਕ ਮਹੀਨਾ ਬਾਅਦ ਪਾ ਦੇਣੀ ਚਾਹੀਦੀ ਹੈ। ਡਾ.ਰਜਿੰਦਰ ਕੁਮਾਰ  ਨੇ ਕਿਹਾ ਕਿ ਫਾਲ ਅਰਮੀ ਵਰਮ ਨਾਮ ਦੇ ਕੀੜੇ ਦੇ ਹਮਲੇ ਤੋਂ ਮੱਕੀ ਦੀ ਫਸਲ ਨੂੰ ਬਚਾਉਣ ਲਈ ਮੱਕੀ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਜੇਕਰ ਇਸ ਕੀੜੇ ਦਾ ਹਮਲਾ ਮੱਕੀ ਦੀ ਫਸਲ ਉੱਪਰ ਦਿਖਾਈ ਦਵੇ ਤਾਂ ਇਸ ਦੇ ਅਗਾਂਹ ਫੈਲਾਅ ਨੂੰ ਰੋਕਣ ਲਈ ਤੁਰੰਤ 0.4 ਮਿਲੀਟਿਲਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ. ਜਾਂ 0.5 ਮਿਲੀਲਿਟਰ ਸਪਾਨਿਟੋਰਮ 11.7 ਐਸ ਸੀ ਜਾਂ 0.4 ਮਿਲ਼ੀਲਿਟਰ ਐਮਾਮੈਕਟਿਨ ਬੈਂਜੋਏਟ ਪਤੀ ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ । ਬਿੱਟਾ ਕਾਟਲ  ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ  ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਲਈ ਜ਼ਰੂਰੀ ਹੈ ਕਿ ਅਵਾਰਾ ਪਸ਼ੂਆਂ ਅਤੇ ਮੱਕੀ ਦੇ ਸੁਚੱਜੇ ਮੰਡੀਕਰਨ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD