Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੀ.ਐਸ.ਆਈ.ਡੀ.ਸੀ. ਸਨਅਤਕਾਰਾਂ ਨੂੰ ਸਹੂਲਤਾ ਦੇਣ ਲਈ ਵਚਨਬੱਧ : ਕਿ੍ਰਸ਼ਨ ਕੁਮਾਰ ਬਾਵਾ

ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ

Web Admin

Web Admin

5 Dariya News

ਚੰਡੀਗੜ , 17 Jul 2020

Last updated on: Jul 17, 2020, 00:00 IST

ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰਸ਼ਨ (ਪੀ.ਐਸ.ਆਈ.ਡੀ.ਸੀ.) ਦੇ ਚੇਅਰਮੈਨ ਕਿ੍ਰਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਪੀ.ਐਸ.ਆਈ.ਡੀ.ਸੀ.  ਸੂਬੇ ਦੇ ਸਨਅਤਕਾਰਾਂ ਨੂੰ ਸਹੂਲਤਾਂ ਦੇਣ ਲਈ ਵਚਨਵੱਧ ਹੈ। ਉਨਾਂ ਕਿਹਾ ਕਿ ਪੀ.ਐਸ.ਆਈ.ਡੀ.ਸੀ. ਸੂਬੇ ਦੀਆਂ ਸਨਅਤਾਂ ਨੂੰ ਪ੍ਰਫੁਲਤ ਕਰਨ ਲਈ ਪੁਲ ਦੇ ਤੌਰ ’ਤੇ ਕੰਮ ਕਰਦੀ ਆ ਰਹੀ ਹੈ। ਉਨਾਂ ਨੇ ਯਕਮੁਸ਼ਤ ਨਿਪਟਾਰਾ ਨੀਤੀ (ਓ.ਟੀ.ਐਸ. ਪਾਲਸੀ) ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ਦੇ ਉਦਯੋਗਾਂ ਨੂੰ ਲਾਭ ਹੋਵੇਗਾ।ਅੱਜ ਇੱਥੇ ਉਦਯੋਗ ਭਵਨ ਵਿਖੇ ਹੋਈ ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬਾਵਾ ਨੇ ਕਿਹਾ ਕਿ ਇਸ ਸਮੇਂ ਯਕਮੁਸ਼ਤ ਨਿਪਟਾਰਾ ਨੀਤੀ (ਓ.ਟੀ.ਐਸ. ਪਾਲਸੀ) ਜੋ 31 ਦਸੰਬਰ, 2020 ਤੱਕ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨਾਂ ਨੇ ਪੀ.ਐਸ.ਆਈ.ਡੀ.ਸੀ. ਤੋਂ ਕਰਜ਼ਾ ਪ੍ਰਾਪਤ ਕਰਨ ਵਾਲੇ ਸਮੂਹ ਸਨਅਤਕਾਰਾਂ ਨੂੰ ਜਲਦ ਕਰਜ਼ਾ ਵਾਪਸ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਬੋਰਡ ਆਫ ਡਾਇਰੈਕਟਰਜ਼ ਨੇ ਪਿਛਲੀ ਮੀਟਿੰਗ ਦੌਰਾਨ ਪਾਸ ਕੀਤੇ ਮਤਿਆ ਨੂੰ ਪ੍ਰਵਾਨ ਕਰਦਿਆਂ ਪੀ.ਐਸ.ਆਈ.ਡੀ.ਸੀ. ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਅਤੇ ਮੈਨੇਜਿੰਗ ਡਾਇਰੈਕਟਰ ਸਿਬਨ ਸੀ. ਦੀ ਨਿਯੁਕਤੀ ਲਈ ਸੂਬਾ ਸਰਕਾਰ ਦਾ ਧੰਨਵਾਦ ਵੀ ਕੀਤਾ।ਇਸ ਵਿੱਚ ਮੀਟਿੰਗ ’ਚ ਵਾਈਸ ਚੇਅਰਮੈਨ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ, ਮੈਨੇਜਿੰਗ ਡਾਇਰੈਕਟਰ ਸ੍ਰੀ ਸਿਬਨ ਸੀ, ਸ੍ਰੀ ਸ਼ਵਿੰਦਰ ਉੱਪਲ, ਸ੍ਰੀ ਬਲਵਿੰਦਰ ਸਿੰਘ ਜੰਡੂ, ਸ੍ਰੀ ਰਾਜੇਸ਼ ਘਾਰੂ, ਸੀਨੀਅਰ ਜਨਰਲ ਮੈਨੇਜਰ ਸ੍ਰੀ ਐਸ.ਕੇ.ਆਹੁਜਾ, ਸ੍ਰੀਮਤੀ ਗੁਰਲੀਨ ਕਪੂਰ, ਜਨਰਲ ਮੈਨੇਜਰ ਸ੍ਰੀ ਸੋਹਨ ਲਾਲ ਆਦਿ ਹਾਜ਼ਰ ਸਨ।

 

Tags: Krishan Kumar Bawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD