Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਤਾਵਰਣ ਦੀ ਸ਼ੁੱਧਤਾ ਲਈ ਸਰਕਾਰੀ ਆਈ ਟੀ ਆਈ ਵਿੱਚ ਰੁੱਖ ਲਗਾਏ

ਰੁੱਖ ਅਤੇ ਮਨੁੱਖ ਦੀ ਮਿੱਤਰਤਾ ਭਵਿੱਖ ਦੀ ਸਲਾਮਤੀ ਲਈ ਲਾਹੇਵੰਦ : ਡਿਪਟੀ ਕਮਿਸ਼ਨਰ

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) , 19 Jul 2020

Last updated on: Jul 19, 2020, 00:00 IST

ਵਾਤਾਵਰਣ ਦੀ ਸ਼ੁੱਧਤਾ ਅਤੇ ਮਨੁੱਖੀ ਜਿੰਦਗੀ ਦੀ ਸਲਾਮਤੀ ਲਈ ਸਥਾਨਕ ਸਰਕਾਰੀ ਆਈ ਟੀ ਆਈ ਵਿੱਚ ਵਣ ਮਹਾਂਉਤਸਵ ਤਿਉਹਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਆਈਏਐਸ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ।ਸੰਸਥਾ ਵਿੱਚ ਰੁੱਖ ਲਗਾਉਣ ਦੀ ਰਸਮ ਅਦਾ ਕਰਨ ਉਪਰੰਤ ਸਮੁੱਚੇ ਸਟਾਫ਼ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼ੀ ਵਿਮਲ ਸੇਤੀਆ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਾਰਨ ਸਮੁੱਚੇ ਪੰਜਾਬ ਵਿੱਚ ਹੋਈ ਤਾਲਾਬੰਦੀ  ਦੇ ਭਿਆਨਕ ਦੌਰ ਵਿੱਚ ਜਿੱਥੇ ਸੰਸਥਾ ਵੱਲੋਂ 46 ਹਜ਼ਾਰ ਕੱਪੜੇ ਦੇ ਮਾਸਕ ਬਣਾਕੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਵੰਡੇ ਗਏ ਹਨ ਉਥੇ ਅੱਜ ਵਣ ਮਹਾਂਉਤਸਵ ਤਿਉਹਾਰ ਰਾਹੀਂ ਵਾਤਾਵਰਣ ਦੀ ਸ਼ੁੱਧਤਾ ਲਈ ਰੁੱਖ ਲਗਾਕੇ ਆਪਣੀ ਸਮਾਜਿਕ ਜਿੰਮੇਵਾਰੀ ਪ੍ਰਤੀ ਸਲਾਹੁਣਯੋਗ ਸੁਨੇਹਾ ਦਿੱਤਾ ਹੈ ਜਿਸ ਬਦਲੇ ਸੰਸਥਾ ਦੇ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਅਤੇ ਸਮੁੱਚੇ ਸਟਾਫ਼ ਦੀ ਸਰਾਹਨਾ ਕਰਨੀ ਬਣਦੀ ਹੈ। ਉਨ੍ਹਾਂ ਅਜਿਹੇ ਮਾਨਵੀ ਕਾਰਜਾਂ ਬਦਲੇ ਸੰਸਥਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੁੱਖ ਅਤੇ ਮਨੁੱਖ ਦੀ ਮਿੱਤਰਤਾ ਹੀ ਜੀਵਨ ਦੀ ਸਲਾਮਤੀ ਲਈ ਲਾਹੇਵੰਦ ਸਾਬਤ ਹੋਵੇਗੀ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸੰਸਥਾ ਭਵਿੱਖ ਵਿੱਚ ਵੀ ਅਜਿਹੇ ਸਮਾਜਿਕ ਕਾਰਜਾਂ ਰਾਹੀਂ ਆਪਣਾ ਵਡਮੁੱਲਾ ਯੋਗਦਾਨ ਪਾਉਂਦੀ ਰਹੇਗੀ।ਸੰਸਥਾ ਦੇ ਪ੍ਰਿੰਸੀਪਲ ਅਤੇ ਜਿਲ੍ਹਾ ਨੋਡਲ ਅਫ਼ਸਰ ਸ਼ਮਸ਼ੇਰ ਪੁਰਖਾਲਵੀ ਨੇ ਕਿਹਾ ਕਿ ਕਰੋਨਾਂ ਮਹਾਂਮਾਰੀ ਕਾਰਨ ਜਿੱਥੇ ਸਮੁੱਚਾ ਵਿਸ਼ਵ ਆਪਣੇ ਘਰਾਂ ਵਿੱਚ ਕੈਦ ਹੋਕੇ ਰਹਿ ਗਿਆ ਸੀ, ਉਥੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮੁਹਾਲੀ ਦੇ ਸਮੁੱਚੇ ਸਟਾਫ਼ ਅਤੇ ਸਿਖਿਆਰਥਣਾਂ ਨੇ ਕਰੋਨਾ ਯੋਧੇ ਬਣਕੇ 'ਮਿਸ਼ਨ ਫ਼ਤਹਿ ਪੰਜਾਬ' ਲਹਿਰ ਰਾਹੀਂ ਸਮੁੱਚੇ ਸਮਾਜ ਨੂੰ ਜਾਗਰੂਕ ਕਰਨ ਲਈ ਆਪਣੇ ਵੱਖ=ਵੱਖ ਤਰੀਕਿਆਂ ਰਾਹੀਂ ਨਿਰੰਤਰ ਗਤੀਵਿਧੀਆਂ ਜਾਰੀ ਰੱਖੀਆ ਹੋਈਆਂ ਹਨ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਸ਼੍ਰੀ ਪੁਰਖਾਲਵੀ ਨੇ ਕਿਹਾ ਕਿ ਸੰਸਥਾ ਨੌਜਵਾਨ ਬੱਚੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਦੇਣ ਦੇ ਨਾਲ ਨਾਲ ਮਨੁੱਖੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਵੀ ਪਾਠ ਪੜ੍ਹਾ ਰਹੀ ਹੈ ਤਾਂ ਜੋ ਨਿੱਗਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕੈਬਨਿਟ ਵਜ਼ੀਰ ਸਰਦਾਰ ਚਰਨਜੀਤ ਸਿੰਘ ਚੰਨੀ ਅਤੇ ਪ੍ਰਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ ਦੀਆਂ ਹਦਾਇਤਾਂ ਅਨੁਸਾਰ ਸੰਸਥਾ ਇਸ ਸਾਲ ਨਾਮਵਰ ਉਦਯੋਗਿਕ ਘਰਾਣਿਆਂ ਨਾਲ ਮਿਲਕੇ ਅਜੋਕੇ ਸਮੇਂ ਦੇ ਹਾਣੀ ਕਈ ਹੋਰ ਨਵੇਂ ਕੋਰਸ ਸ਼ੁਰੂ ਕਰਨ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਰੋਜਗਾਰ ਦੇ ਆਹਰ ਲਗਾਇਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਪਰਡੈਂਟ ਅਵਤਾਰ ਸਿੰਘ, ਸ਼੍ਰੀ ਗੁਰਬਚਨ ਸਿੰਘ, ਇੰਸਟਰਕਟਰ ਸ਼੍ਰੀ ਰਾਕੇਸ਼ ਡੱਲਾ, ਸ਼੍ਰੀ ਵਰਿੰਦਰਪਾਲ ਸਿੰਘ ਖਾਲਸਾ, ਸ਼੍ਰੀਮਤੀ ਉਪਾਸਨਾ ਅੱਤਰੀ, ਸ਼੍ਰੀਮਤੀ ਦਰਸ਼ਨਾ ਕੁਮਾਰੀ, ਸ਼੍ਰੀਮਤੀ ਜਸਵੀਰ ਕੌਰ, ਸ਼੍ਰੀਮਤੀ ਰਜਨੀ ਬੰਗਾ, ਪਲੇਸਮੈਂਟ ਅਫ਼ਸਰ ਗੁਰਵਿੰਦਰ ਸਿੰਘ, ਵਿਕਰਮਜੀਤ ਸਿੰਘ ਬੈਂਸ, ਸ੍ਰੀਮਤੀ ਅੰਜਲੀ, ਸ਼੍ਰੀਮਤੀ ਸ਼ਵੀ ਗੋਇਲ, ਸ਼੍ਰੀ ਪਰਵਿੰਦਰ ਕੁਮਾਰ ਸ਼੍ਰੀ ਮਾਨਿੰਦਰਪਾਲ ਸਿੰਘ, ਸ਼੍ਰੀ ਰੋਹਿਤ ਕੌਸ਼ਲ, ਕੁਮਾਰੀ ਅਲਕਾ ਅਤੇ ਅਰਸ਼ਦੀਪ ਕੌਰ ਸੋਹਲ ਹਾਜ਼ਰ ਸਨ

 

Tags: Shamsher Singh Purkhalvi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD