Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਲੜੀ ’ਚ ਗੀਤ ਗਾਇਨ ਪ੍ਰਤੀਯੋਗਤਾ 20 ਤੋਂ

Web Admin

Web Admin

5 Dariya News

ਚੰਡੀਗੜ , 19 Jul 2020

Last updated on: Jul 19, 2020, 00:00 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ 20 ਜੁਲਾਈ ਤੋਂ ਆਰੰਭ ਹੋਵੇਗੀ।ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਚੱਲ ਰਹੇ ਇੰਨ੍ਹਾਂ ਲੜੀਵਾਰ ਮੁਕਾਬਲਿਆਂ ਦੀ ਸ਼ੁਰੂਆਤ ‘ਸ਼ਬਦ ਗਾਇਨ’ ਪ੍ਰਤੀਯੋਗਤਾ ਨਾਲ ਹੋਈ ਹੈ। ਇਨ੍ਹਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਸੀ।ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ’ਤੇ ਅਪਲੋਡ (ਆਮ ਲੋਕਾਂ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ’ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰ੍ਹਾਂ ਗੁਰ-ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ’ਤੇ ਅਧਾਰਤ ਪੇਸ਼ ਕੀਤੇ ਜਾਣਗੇ। 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ’ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਗੀਤ ਗਾਇਨ ਮੁਕਾਬਲੇ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲਣ ਦੀ ਸੰਭਾਵਨਾ ਹੈ।

 

Tags: 400th Parkash Purb

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD