Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਕਮਿਸ਼ਨਰ ਵਲੋਂ ਮਿਸ਼ਨ ਫ਼ਤਿਹ ਵਾਰੀਅਰਜ਼ ਤਹਿਤ ਸੋਨੇ ਦਾ ਸਰਟੀਫਿਕੇਟ ਪ੍ਰਾਪਤ

ਕੋਵਿਡ-19 ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਹੇਠਲੇ ਪੱਧਰ ਤੱਕ ਫੈਲਾਈ ਜਾਗਰੂਕਤਾ

5 Dariya News

5 Dariya News

5 Dariya News

ਜਲੰਧਰ , 19 Jul 2020

Last updated on: Jul 19, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ ਤਹਿਤ' ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕਤਾ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਪੁਲਿਸ ਕਮਿਸ਼ਨਰ ਜਲੰਧਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਦੁਆਰਾ ਮਿਸ਼ਨ ਫ਼ਤਿਹ ਵਾਰੀਅਰਜ਼ ਮੁਕਾਬਲੇ ਤਹਿਤ ਸੋਨੇ ਦਾ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰੇਟ ਵਲੋਂ ਪੁਲਿਸ ਕਮਿਸ਼ਨਰ ਜਲੰਧਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਲੋਕਾਂ ਨੂੰ ਵੱਖ ਵੱਖ ਤਰੀਕਿਆਂ ਰਾਹੀਂ ਅਪਣਾਏ ਜਾਣ ਵਾਲੇ ਸੁਰੱਖਿਆ ਮਾਪਦੰਡਾਂ ਜਿਸ ਵਿੱਚ ਸਹੀ ਢੰਗ ਨਾਲ ਮਾਸਕ ਪਾਉਣਾ, ਦੋ ਗਜ਼ ਦੀ ਦੂਰੀ ਨੂੰ ਬਰਕਰਾਰ ਰੱਖਣਾ ਅਤੇ ਦਿਨ ਪ੍ਰਤੀ ਦਿਨ ਚੰਗੀ ਤਰ੍ਹਾਂ ਹੱਥਾਂ ਨੂੰ ਧੋਣਾ ਸ਼ਾਮਿਲ ਹੈ ਬਾਰੇ ਲੋਕਾਂ ਨੂੰ ਜਾਗਰੂਕਤਾ ਕੀਤਾ ਗਿਆ ਤਾਂ ਜੋ ਕੋਰੋਨਾ ਵਾਇਰਸ ਨੂੰ ਅਗੋਂ ਫੈਲਣ ਤੋਂ ਰੋਕਿਆ ਜਾ ਸਕੇ। ਪੁਲਿਸ ਕਮਿਸ਼ਨਰੇਟ ਵਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਆਡੀਓ-ਵੀਡੀਓ ਸਾਧਨਾਂ, ਆਨ ਲਾਈਨ ਪੇਂਟਿੰਗ ਮੁਕਾਬਲੇ, ਸਾਂਝ ਕੇਂਦਰਾਂ ਦੇ ਅਮਲੇ ਵਲੋਂ ਨਹਿਰੂ ਯੁਵਾ ਕੇਂਦਰਾਂ ਦੇ ਵਲੰਟੀਅਰਾਂ ਨਾਲ ਵਿਚਾਰ ਵਟਾਂਦਰਾ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਕੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਏ ਗਏ। ਇਕ ਸਰਕਾਰੀ ਬੁਲਾਰੇ ਅਨੁਸਾਰ ਜਲੰਧਰ ਕਮਿਸ਼ਨਰੇਟ ਪੁਲਿਸ ਸੂਬੇ ਭਰ ਵਿੱਚ ਕੋਵਿਡ-19 ਡਿਊਟੀ ਦੌਰਾਨ ਮੋਹਰਲੀਆਂ ਕਤਾਰਾਂ ਵਿੱਚ ਡਿਊਟੀ 'ਤੇ ਤਾਇਨਾਤ ਪੁਲਿਸ ਕਰਮੀਆਂ ਦੀ ਭਲਾਈ ਲਈ ਉਨ੍ਹਾਂ ਨੂੰ ਸਾਫ਼ ਸੁਥਰਾ ਰੱਖਣ ਲਈ ਨਵੀਆਂ ਵਰਦੀਆਂ,ਮਾਸਕ, ਹੈਂਡ ਸੈਨੀਟਾਈਜ਼ਰ, ਨਿੱਜੀ ਸੁਰੱਖਿਆ ਉਪਰਕਰਣ ਕਿੱਟਾਂ, ਫੇਸ ਸ਼ੀਲਡ, ਔਕਸੀਮੀਟਰ ਅਤੇ ਪੌਸ਼ਟਿਕ ਖ਼ੁਰਾਕ ਜਿਸ ਵਿੱਚ ਫ਼ਲ, ਦੁੱਧ, ਲੱਸੀ, ਜੂਸ, ਅੰਡੇ ਅਤੇ ਹੋਰ ਰੋਗ ਪ੍ਰਤੀ ਰੋਧਕ ਸਮਰੱਥਾ ਵਧਾਉਣ ਵਾਲੀਆਂ ਚੀਜ਼ਾਂ ਸ਼ਾਮਿਲ ਹਨ ਮੁਹੱਈਆ ਕਰਵਾਉਣ ਵਿੱਚ ਵੀ ਮੋਹਰੀ ਰਹੀ ਹੈ।ਪੁਲਿਸ ਕਮਿਸ਼ਨਰੇਟ ਵਲੋਂ 572417 ਖਾਣੇ ਦੇ ਪੈਕਟ ਲੰਗਰ ਵਜੋਂ ਅਤੇ 44663 ਸੁੱਕੇ ਰਾਸ਼ਨ ਦੇ ਪੈਕਟ ਲੋੜਵੰਦ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਵੰਡੇ ਗਏ ਹਨ।ਇਸ ਤੋਂ ਇਲਾਵਾ ਪੁਲਿਸ ਵਲੋਂ ਮਾਸਕ ਨਾ ਪਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ 18 ਜੁਲਾਈ ਤੱਕ 19588 ਲੋਕਾਂ ਦੇ ਚਲਾਨ ਕਰਕੇ 91.39 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ।ਪੁਲਿਸ ਕਮਿਸ਼ਨਰ ਨੇ ਇਹ ਵੀ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤਾ ਗਿਆ 'ਮਿਸ਼ਨ ਫ਼ਤਿਹ' ਇਸ ਔਖੀ ਘੜੀ ਵਿੱਚੋਂ ਸੂਬੇ ਨੂੰ ਬਾਹਰ ਕੱਢਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਸ੍ਰੀ ਭੁੱਲਰ ਨੇ ਕਿਹਾ ਕਿ ਮਾਹਿਰਾਂ ਦੇ ਰਾਏ ਅਨੁਸਾਰ ਮਾਸਕ ਪਾਉਣ ਨਾਲ 75 ਪ੍ਰਤੀਸ਼ਤ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਤੋਂ ਬਚਿਆ ਜਾ ਸਕਦਾ ਹੈ ਅਤੇ ਇਸ ਲਈ ਸਾਨੂੰ ਸਭ ਨੂੰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮਾਸਕ ਜਰੂਰੀ ਪਾਉਣਾ ਚਾਹੀਦਾ ਹੈ। ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਸ੍ਰੀ ਭੁੱਲਰ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਮਿਸ਼ਨ ਫ਼ਤਿਹ ਵਾਰੀਅਰਜ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਕਿਉਂਕਿ ਇਹ ਇਕ ਸਮਾਜਿਕ ਮੁਹਿੰਮ ਹੈ ਜੋ ਲੋਕਾਂ ਲਈ,ਲੋਕਾਂ ਦੁਆਰਾ ਅਤੇ ਲੋਕਾਂ ਦੀ ਮੁਹਿੰਮ ਹੈ। ਸ੍ਰੀ ਭੁੱਲਰ ਨੇ ਕਿਹਾ ਕਿ 'ਮਿਸ਼ਨ ਫ਼ਤਿਹ' ਸੂਬੇ ਭਰ ਵਿੱਚ ਸਾਕਰਾਤਮਕ ਮਾਹੌਲ ਸਿਰਜਣ ਵਿੱਚ ਸਹਾਈ ਸਿੱਧ ਹੋ ਰਿਹਾ ਹੈ ਜਿਸ ਨਾਲ ਸਦਕਾ ਵਿਸ਼ਵ ਦੀ ਇਸ ਮਹਾਮਾਰੀ ਦਾ ਸਫ਼ਲਤਾ ਪੂਰਵਕ ਟਾਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਸਨਮਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਦੀ ਯੋਗ ਅਗਵਾਈ ਅਤੇ ਅਪਣੀ ਮਿਹਨਤੀ ਤੇ ਲਗਨ ਨਾਲ ਡਿਊਟੀ ਨਿਭਾ ਰਾਹੀ ਟੀਮ ਨੂੰ ਸਮਰਪਿਤ ਕੀਤਾ।

 

Tags: DC Jalandhar , Commissioner of Police Jalandhar , Coronavirus , Mission Fateh , Gurpreet Singh Bhullar , Jalandhar , Mission Fateh Warriors Contest , Corona Warriors

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD