Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਰੇ ਸਰਕਾਰੀ ਅਤੇ ਪ੍ਰਾਇਵੇਟ ਬੈਂਕਾਂ ਨੂੰ ਨੌਜਵਾਨਾਂ ਨੂੰ ਸਵੈ ਰੋਜਗਾਰ ਲੋਨ ਮੁਹੱਈਆ ਕਰਵਾਉਣਾ ਚਾਹੀਦਾ ਹੈ-ਏ ਡੀ ਸੀ ਆਸ਼ਿਕਾ ਜੈਨ

Web Admin

Web Admin

5 Dariya News

ਐਸ ਏ ਐਸ ਨਗਰ , 21 Jul 2020

Last updated on: Jul 21, 2020, 00:00 IST

ਕੋਵਿਡ-19 ਮਹਾਂਮਾਰੀ ਦੇ ਕਾਰਨ ਪੈਦਾ ਹੋਏ ਗੰਭੀਰ ਹਾਲਤਾਂ ਦੇ ਕਾਰਨ, ਬਹੁਤ ਸਾਰੇ ਛੋਟੇ ਅਤੇ ਦਰਮਿਆਨੇ ਉਦਮੀਆਂ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ; ਇਸ ਲਈ ਆਪਣਾ ਕਾਰੋਬਾਰ ਦੁਬਾਰਾ ਸ਼ੁਰੂ ਕਰਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਾਉਣ ਲਈ, ਬੈਂਕਾਂ ਨੂੰ ਵੱਡੀ ਭੂਮਿਕਾ ਨਿਭਾਉਣੀ ਪਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਸ੍ਰੀਮਤੀ ਅਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰਾਂ (ਡੀ.ਸੀ.ਓਜ਼) ਨਾਲ ਵੀਡੀਓ ਕਾਨਫਰੰਸ (ਵੀ.ਸੀ.) ਦੇ ਜ਼ਰੀਏ ਅੱਜ ਇਥੇ ਕੀਤੀ ਇੱਕ ਮੀਟਿੰਗ ਦੌਰਾਨ ਕੀਤਾ।ਉਹਨਾਂ ਸਾਰੇ ਡੀ.ਸੀ.ਓਜ਼ ਨੂੰ ਅਪੀਲ ਕੀਤੀ ਕਿ ਉਹ ਸਵੈ-ਰੁਜ਼ਗਾਰ ਲਈ ਇੱਕ ਮਿਸ਼ਨ ਵਜੋਂ ਕੰਮ ਕਰਨ। ਹਰੇਕ ਬੈਂਕ ਨੂੰ ਪ੍ਰਤੀ ਸ਼ਾਖਾ, ਜਿਸ ਵਿਚ ਸਰਕਾਰੀ ਅਤੇ ਪ੍ਰਾਇਵੇਟ ਦੋਵੇਂ ਬੈਂਕ ਸ਼ਾਮਲ ਹਨ, ਵਿਚ 15 ਅਰਜ਼ੀਆਂ ਦਾ ਟੀਚਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਮਿਸ਼ਨ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਜੋ ਆਪਣਾ ਉਧਾਰ ਚੁਕਾਉਣ ਤੋਂ ਅਸਮਰਥ ਹਨ। ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਦਿੱਤੇ ਟੀਚੇ ਤੋਂ ਵੱਧ ਸਵੈ ਰੋਜਗਾਰ ਲੋਨ ਮੁਹੱਈਆ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।ਵੀਡੀਓ ਕਾਨਫਰੰਸ ਦਾ ਮੁੱਖ ਏਜੰਡਾ 'ਮੁਦਰਾ ਲੋਨ' ਵਧਾਉਣ ‘ਤੇ ਕੇਂਦਰਿਤ ਰਿਹਾ। ਰਾਜ ਸਰਕਾਰ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲੋਨ ਪ੍ਰਦਾਨ ਕਰਨ ਲਈ ਇਸ 'ਤੇ ਬਹੁਤ ਜ਼ੋਰ ਦੇ ਰਹੀ ਹੈ।ਉਹਨਾਂ ਕਿਹਾ ਕਿ ਉਹ ਸਾਰੇ ਉਮੀਦਵਾਰਾਂ ਜਿਨ੍ਹਾਂ ਨੇ ਲਿੰਕ (ਡੀਬੀਈਈ ਦੁਆਰਾ ਬਣਾਏ) ਰਾਹੀਂ ਕਰਜ਼ਿਆਂ ਲਈ ਅਰਜ਼ੀ ਦਿੱਤੀ ਹੈ, ਨੂੰ ਹੋਰ ਅਰਜੀਆਂ (ਸਿੱਧੇ ਬੈਂਕਾਂ ਨੂੰ ਦਿੱਤੀਆਂ ਗਈਆਂ) ਨਾਲ ਵਿਚਾਰਿਆ ਜਾਣਾ ਚਾਹੀਦਾ ਹੈ। ਡੀਬੀਈਈ ਉਨ੍ਹਾਂ ਉਮੀਦਵਾਰਾਂ ਦੀ ਬਾਂਹ ਫੜਦਾ ਹੈ ਜੋ ਸਵੈ-ਰੁਜ਼ਗਾਰ ਅਪਣਾਉਣ ਲਈ ਇਛੁੱਕ ਹਨ।ਸ੍ਰੀਮਤੀ ਜੈਨ ਨੇ ਸਾਰੀਆਂ ਬੈਂਕ ਸ਼ਾਖਾਵਾਂ ਨੂੰ ਅਗਲੇ ਹਫ਼ਤੇ ਤੱਕ ਉਨ੍ਹਾਂ ਨੂੰ ਦਿੱਤੇ ਟੀਚਿਆਂ ਅਨੁਸਾਰ ਡਾਟਾ ਜਮ੍ਹਾ ਕਰਨ ਲਈ ਕਿਹਾ।ਇਸ ਤੋਂ ਪਹਿਲਾਂ, ਮੁੱਖ ਐਲ.ਡੀ.ਐਮ ਅਤੇ ਮੀਟਿੰਗ ਦੇ ਕਨਵੀਨਰ ਸ੍ਰੀ ਹਮੇਂਦਰ ਜੈਨ ਨੇ ਬੈਂਕਾਂ ਦੇ ਪ੍ਰਤੀਨਿਧੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਵੱਖ-ਵੱਖ ਸ਼ਾਖਾਵਾਂ ਦੁਆਰਾ ਦਿੱਤੇ ਕਰਜ਼ੇ ਦੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ।

 

Tags: Punjab Admin , Ashika Jai , S.A.S.Nagar Mohali , S.A.S.Nagar , Mohali , Punjab National Bank , PNB , Mission Fateh , District Administration Complex

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD