Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਨਿਯਾਤ-ਡਿਪਟੀ ਕਮਿਸ਼ਨਰ

ਸੰਜੇ ਨਗਰ ਤੇ ਐਸ.ਟੀ.ਪੀ. ਪਲਾਂਟ ਨੇੜੇ ਨਵੇਂ ਟੋਭਿਆਂ ਵਿੱਚ ਬਰਸਾਤੀ ਪਾਣੀ ਪਾਉਣ ਦੀ ਕੀਤੀ ਸ਼ੁਰੂਆਤ

Web Admin

Web Admin

5 Dariya News

ਬਠਿੰਡਾ , 21 Jul 2020

Last updated on: Jul 21, 2020, 00:00 IST

ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਪਾਣੀ ਦੀ ਨਿਕਾਸੀ ਲਈ ਬਣੇ ਡਿਸਪੋਜ਼ਲਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਵਲੋਂ ਸੰਜੇ ਨਗਰ ਤੇ ਐਸ.ਟੀ.ਪੀ. ਪਲਾਂਟ ਨੇੜੇ 10 ਏਕੜ ਵਿਚ ਨਵੇਂ ਬਣਾਏ ਗਏ ਟੋਭਿਆਂ ਵਿੱਚ ਬਰਸਾਤੀ ਪਾਣੀ ਪਾਉਣ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਵੀ ਵਿਸ਼ੇਸ਼ ਤੌਰ 'ਤੇ ਉਨਾਂ ਨਾਲ ਮੌਜੂਦ ਰਹੇ। ਬਰਸਾਤੀ ਪਾਣੀ ਦੀ ਨਿਕਾਸੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਟੋਭੇ 1.50 ਲੱਖ ਮੀਟ੍ਰਿਕ ਕਿਊਬ ਪਾਣੀ ਸਮੇਟਣ ਦੀ ਸਮੱਰਥਾ ਰੱਖਦੇ ਹਨ ਜਦਕਿ ਇਸ ਤੋਂ ਪਹਿਲਾਂ ਹੀ ਡੀ.ਏ.ਵੀ. ਕਾਲਜ ਦੇ ਨੇੜੇ ਬਣੇ ਟੋਭੇ ਵਿੱਚ ਵੀ ਬਰਸਾਤੀ ਪਾਣੀ ਪਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਟੋਭਾ ਵੀ ਤਕਰੀਬਨ 1.25 ਲੱਖ ਮੀਟ੍ਰਿਕ ਕਿਊਬ ਪਾਣੀ ਸਮੇਟਣ ਦੀ ਸਮਰੱਥਾ ਰੱਖਦਾ ਹੈ। ਇਨਾਂ ਟੋਭਿਆਂ ਕਾਰਨ ਹੁਣ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਆ ਰਹੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰ ਅੰਦਰ ਪਾਣੀ ਦੀ ਨਿਕਾਸੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ  ਦਿੱਤੇ।ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸ਼ਹਿਰ ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਅੰਦਰ ਬਣੇ ਡਿਪਸਪੋਜਲਾਂ ਤੋਂ ਪਾਣੀ ਦੀ ਨਿਕਾਸੀ ਲਈ ਦਿਨ-ਰਾਤ ਮੋਟਰਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਨਗਰ ਨਿਗਮ ਦੇ ਐਸ.ਸੀ. ਸ਼੍ਰੀ ਸੰਦੀਪ ਗੁਪਤਾ ਤੇ ਐਸ.ਸੀ. ਸ਼੍ਰੀ ਕਿਸ਼ੌਰ ਬਾਂਸਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। 

 

Tags: DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD