Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਬਾਰਡ ਟੀਮ ਵੱਲੋਂ ਬਰਨਾਲਾ ਜ਼ਿਲ੍ਹੇ ਮੱਕੀ ਬੀਜਣ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ

ਖੇਤੀਬਾੜੀ ਵਿਭਾਗ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾ

5 Dariya News

ਬਰਨਾਲਾ , 21 Jul 2020

Last updated on: Jul 21, 2020, 00:00 IST

ਅੱਜ ਨਾਬਾਰਡ ਦੀ ਟੀਮ ਵੱਲੋਂ ਜ਼ਿਲ੍ਹੇ ਵਿਚ ਮੱਕੀ ਬੀਜਣ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ।  ਇਸ ਮੌਕੇ  ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ 5500 ਹੈਕਟੇਅਰ ਰਕਬੇ ਹੇਠ ਝੋਨੇ ਦੀ ਥਾਂ ’ਤੇ ਮੱਕੀ ਬੀਜੀ ਜਾਣੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਜਿਹੜੇ ਕਿਸਾਨ ਝੋਨੇ ਦੀ ਥਾਂ ’ਤੇ ਮੱਕੀ/ਚਾਰਾ ਮੱਕੀ ਬੀਜਣਗੇ, ਉਨ੍ਹਾਂ ਨੂੰ 23500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਸਹਾਇਤਾ ਰਾਸ਼ੀ ਦਿੱਤੀ ਜਾਣੀ ਹੈ।ਇਸ ਲਈ ਅੱਜ ਸਰਦਾਰ ਮਾਨਵਪ੍ਰੀਤ ਸਿੰਘ ਅਸਿਸਟੈਂਟ ਜਰਨਲ ਮੈਨੇਜਰ, ਨਾਬਾਰਡ ਨੇ ਬਰਨਾਲਾ ਜ਼ਿਲੇ ਵਿੱਚ ਵੱਖ ਵੱਖ ਪਿੰਡਾਂ ਵਿੱਚ ਝੋਨਾ ਛੱਡ ਕੇ ਮੱਕੀ ਬੀਜਣ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਇਸ ਸਕੀਮ ਬਾਰੇ ਜਾਣਕਾਰੀ ਦਿੱਤੀ ਅਤੇ ਸੰਤੁਸ਼ਟੀ ਜਾਹਰ ਕੀਤੀ ਕਿ ਅੱਜ ਇੰਨੇ ਮੀਂਹ ਵਿੱਚ ਵੀ ਖੇਤੀਬਾੜੀ ਵਿਭਾਗ ਬਰਨਾਲਾ ਦੀ ਸਮੁੱਚੀ ਟੀਮ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਸਾਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਕਿਸਾਨ ਧਰਤੀ ਹਠਲੇ ਪਾਣੀ ਨੂੰ ਬਚਾਉਣ ਲਈ ਫਸਲੀ ਵਿਭੰਨਤਾ ਅਤੇ ਨਵੀਆਂ ਤਕਨੀਕਾਂ ਅਪਣਾ ਰਹੇ ਹਨ। ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਵੱਧ ਤੋਂ ਵੱਧ  ਰਕਬਾ ਮੱਕੀ /ਚਾਰਾ ਮੱਕੀ ਥੱਲੇ ਲੈ ਕੇ ਆਉਣ। ਜਿਹੜੇ ਕਿਸਾਨਾਂ ਨੇ ਝੋਨੇ ਦੀ ਥਾਂ ’ਤੇ ਮੱਕੀ ਦੀ ਬਿਜਾਈ ਕੀਤੀ ਹੈ, ਉਹ ਆਪਣੇ ਆਪਣੇ ਬਲਾਕ ਅਫਸਰ ਕੋਲ ਜਾ ਕੇ ਆਪਣਾ ਨਾਮ ਦਰਜ ਕਰ ਕਰਵਾਉਣ ਅਤੇ ਫਾਰਮ ਭਰ ਦੇਣ ਅਤੇ ਬੀਜ ਅਤੇ ਹੋਰ ਇਨਪੁਟਸ ਦੇ ਪੱਕੇ ਬਿੱਲ ਵੀ ਦਿੱਤੇ ਜਾਣ ਤਾਂ ਜੋ ਉਨਾਂ ਨੂੰ ਸਹਾਇਤਾ ਮਿਲ ਸਕੇ ਅਤੇ ਕੋਈ ਕਿਸਾਨ ਇਸ ਸਹਾਇਤਾ ਤੋ ਵਾਂਝਾ ਨਾ ਰਹਿ ਜਾਏ। ਇਸ ਤੋਂ ਬਿਨਾਂ ਜੇਕਰ ਕਿਸੇ ਕਿਸਾਨ ਨੂੰ ਕੋਈ ਹੋਰ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਮੁੱਖ ਖੇਤੀਬਾੜੀ ਅਫਸਰ ਜਾਂ ਫਿਰ ਆਪਣੇ ਆਪਣੇ ਬਲਾਕ ਖੇਤੀਬਾੜੀ ਅਫਸਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ।ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਮੱਕੀ ਦੀ ਫਸਲ ’ਤੇ ਕਿਤੇ ਕਿਤੇ ਫਾਲ ਆਰਮੀ ਦਾ ਹਮਲਾ ਮੱਕੀ ਦੀ ਫਸਲ ’ਤੇ ਦੇਖਿਆ ਗਿਆ, ਇਸ ਲਈ ਘਬਰਾਉਣ ਦੀ ਜ਼ਰੂਰਤ ਨਹੀਂ। ਜੇਕਰ ਫਸਲ ’ਤੇ ਫਾਲ ਆਰਮੀ ਦਾ ਹਮਲਾ ਦੇਖਣ ਵਿੱਚ ਮਿਲਦਾ ਹੈ ਤਾਂ ਖੇਤੀਬਾੜੀ ਮਾਹਰਾਂ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਪ੍ਰਮਾਣਿਤ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ ਅਤੇ ਬੀਜ ਅਤੇ ਖੇਤੀ ਇਨਪੁਟਸ ਖਰੀਦਦੇ ਸਮੇਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ ਤਾਂ ਜੋ ਫਾਰਮ ਭਰਨ ਸਮੇਂ ਕੋਈ ਮੁਸ਼ਕਲ ਨਾ ਆਵੇ ਤੇ ਕਿਸਾਨ ਸਕੀਮ ਤਹਿਤ 23500 ਰੁਪਏ ਦੀ ਸਹਾਇਤਾ ਰਾਸ਼ੀ ਦਾ ਲਾਭ ਲੈ ਸਕਣ।ਇਸ ਮੌਕੇ ਡਾ. ਚਰਨਜੀਤ ਸਿੰਘ ਕੈਂਥ, ਜ਼ਿਲ੍ਹਾ ਸਿਖਲਾਈ ਅਫਸਰ, ਡਾ ਗੁਰਬਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਡਾ ਸੁਖਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ ਅਤੇ ਹੋਰ ਸਮੁੱਚੀ ਖੇਤੀਬਾੜੀ ਵਿਭਾਗ ਦੀ ਟੀਮ ਹਾਜ਼ਰ ਸੀ।

 

Tags: NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD