Thursday, 23 July 2026

 

 

ਖ਼ਾਸ ਖਬਰਾਂ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ

 

ਜਦੋਂ 210 ਕਿਲੋਮੀਟਰ ਦੂਰੋਂ ਬਰਨਾਲਾ ਤੋਂ ਬਟਾਲਾ ਵਿਖੇ ਸ਼ਿਵ ਬਟਾਲਵੀ ਨੂੰ ‘ਹੈਪੀ ਬਰਥ ਡੇਅ’ ਕਹਿਣ ਪਹੁੰਚਿਆ ਸ਼ਿਵ ਦਾ ਪ੍ਰਸ਼ੰਸਕ ਮਨਿੰਦਰ ਸਿੰਘ

Web Admin

Web Admin

5 Dariya News

ਬਟਾਲਾ , 23 Jul 2020

Last updated on: Jul 23, 2020, 00:00 IST

ਸ਼ਿਵ ਕੁਮਾਰ ਬਟਾਲਵੀ ਦੇ ਪ੍ਰਸ਼ੰਸਕ ਪੂਰੀ ਦੁਨੀਆਂ ਵਿੱਚ ਹਨ ਅਤੇ ਸ਼ਿਵ ਉਨ੍ਹਾਂ ਦੇ ਦਿਲਾਂ ਵਿੱਚ ਅੱਜ ਵੀ ਜਿਊਂਦਾ ਹੈ। ਸ਼ਿਵ ਬਟਾਲਵੀ ਦਾ ਪਿਆਰ ਉਨ੍ਹਾਂ ਦੇ ਇੱਕ ਪ੍ਰਸ਼ੰਸਕ ਨੂੰ ਅੱਜ 210 ਕਿਲੋਮੀਟਰ ਦੂਰੋਂ ਬਟਾਲਾ ਵਿਖੇ ਖਿੱਚ ਕੇ ਲੈ ਆਇਆ। ਜ਼ਿਲ੍ਹਾ ਬਰਨਾਲਾ ਦੇ ਤਪਾ ਮੰਡੀ ਦੇ ਵਸਨੀਕ ਮਨਿੰਦਰ ਸਿੰਘ ਦੇ ਦਿਲ ਵਿੱਚ ਸ਼ਿਵ ਬਟਾਲਵੀ ਪ੍ਰਤੀ ਏਨਾਂ ਪਿਆਰ ਹੈ ਕਿ ਉਹ ਮੋਟਰਸਾਈਕਲ ਉੱਪਰ ਹੀ 210 ਕਿਲੋਮੀਟਰ ਦਾ ਸਫ਼ਰ ਤਹਿ ਕਰਕੇ ਅੱਜ ਸ਼ਿਵ ਬਟਾਲਵੀ ਦੇ 84ਵੇਂ ਜਨਮ ਦਿਨ ਮੌਕੇ ਉਨ੍ਹਾਂ ਨੂੰ ਹੈਪੀ ਬਰਥਡੇਅ ਕਹਿਣ ਲਈ ਬਟਾਲਾ ਪਹੁੰਚ ਗਿਆ। ਬਟਾਲਾ ਸ਼ਹਿਰ ਪਹੁੰਚਣ ’ਤੇ ਸਭ ਤੋਂ ਮਨਿੰਦਰ ਸਿੰਘ ਨੇ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਪਹੁੰਚ ਕੇ ਸ਼ਿਵ ਦੀ ਇਸ ਮਜ਼ਾਰ ਨੂੰ ਸਿਜਦਾ ਕੀਤਾ। ਇਸ ਤੋਂ ਬਾਅਦ ਉਹ ਸ਼ਿਵ ਬਟਾਲਵੀ ਦੇ ਜੱਦੀ ਘਰ ਗਏ ਅਤੇ ਉਨ੍ਹਾਂ ਦੇ ਭਤੀਜੇ ਰਾਜੀਵ ਬਟਾਲਵੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬਟਾਲਵੀ ਸਾਹਿਬ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ। ਇਸ ਉਪਰੰਤ ਮਨਿੰਦਰ ਸਿੰਘ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਾਏ ਸ਼ਿਵ ਬਟਾਲਵੀ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਵੀ ਸ਼ਾਮਲ ਹੋਇਆ, ਜਿਥੇ ਤਹਿਸੀਲਦਾਰ ਬਟਾਲਾ ਬਲਜਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਬਟਾਲਾ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਅਤੇ ਨਾਲ ਹੀ ਸਨਮਾਨ ਵੀ ਕੀਤਾ।ਮਨਿੰਦਰ ਸਿੰਘ ਨੇ ਕਿਹਾ ਕਿ ਉਹ ਸ਼ਿਵ ਬਟਾਲਵੀ ਸਾਹਿਬ ਦਾ ਪ੍ਰਸ਼ੰਸਕ ਹੈ ਅਤੇ ਉਸਨੇ ਉਨ੍ਹਾਂ ਦੀ ਸਾਰੀ ਸ਼ਾਇਰੀ ਪੜ੍ਹੀ ਹੋਈ ਹੈ। ਉਸਨੇ ਕਿਹਾ ਕਿ ਉਹ ਪਹਿਲੀ ਵਾਰ ਸ਼ਿਵ ਬਟਾਲਵੀ ਦੇ ਸ਼ਹਿਰ ਬਟਾਲੇ ਆਇਆ ਹੈ ਅਤੇ ਇਥੇ ਪਹੁੰਚ ਕੇ ਉਸਨੂੰ ਦਿਲੀ ਖੁਸ਼ੀ ਮਿਲੀ ਹੈ। ਮਨਿੰਦਰ ਨੇ ਕਿਹਾ ਕਿ ਸ਼ਿਵ ਦੀ ਸ਼ਾਇਰੀ ਦਾ ਕੋਈ ਤੋੜ ਨਹੀਂ ਹੈ ਅਤੇ ਉਸ ਵਰਗਾ ਸ਼ਾਇਰ ਸਦੀਆਂ ਬਾਅਦ ਪੈਦਾ ਹੁੰਦਾ ਹੈ। ਮਨਿੰਦਰ ਨੇ ਪੂਰੇ ਵਿਸ਼ਵ ਵਿੱਚ ਵੱਸਦੇ ਸ਼ਿਵ ਪ੍ਰੇਮੀਆਂ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।

 

Tags: Khas Khabar , Batala , Shiv Kumar Batalvi , Poet

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD