Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਫਤਿਹ ਤਹਿਤ ਵੇਰਕਾ ਨਿਭਾ ਰਿਹਾ ਅਹਿਮ ਰੋਲ : ਡਾ: ਹਿਮਾਂਸ਼ੂ ਅਗਰਵਾਲ

ਕੋਵਿਡ-19 ਮਹਾਂਮਾਰੀ ਦੌਰਾਨ ਮਿਲਕ ਪਲਾਂਟ ਵੇਰਕਾ ਨੇ ਘੱਟ ਰੇਟ ਤੇ ਲੋਕਾਂ ਨੂੰ ਦੁੱਧ ਕਰਵਾਇਆ ਮੁਹੱਈਆਂ

Web Admin

Web Admin

5 Dariya News

ਅੰਮ੍ਰਿਤਸਰ , 24 Jul 2020

Last updated on: Jul 24, 2020, 00:00 IST

ਮਿਲਕ ਪਲਾਂਟ ਵੇਰਕਾ ਇਕ ਸਹਿਕਾਰੀ ਅਦਾਰਾ ਹੈ ਜੋ ਮੁੱਢ ਤੋ ਹੀ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਾ ਆ ਰਿਹਾ ਹੈ ਅਤੇ ਫੂਡ ਸੇਫਟੀ ਮਾਪਢੰਡਾਂ ਉਤੇ ਖਰਾ ਉੋਤਰਦੇ ਹੋਏ ਪੰਜਾਬ ਦੇ ਲੋਕਾਂ ਨੂੰ ਵਧੀਆਂ ਗੁਣਵਤਾ ਵਾਲਾ ਦੁੱਧ ਅਤੇ ਦੁੱਧ ਪਦਾਰਥ ਮੁਹੱਈਆ ਕਰਵਾ ਰਿਹਾ ਹੈ।ਇਸੇ ਹੀ ਲੜੀ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਵੇਰਕਾ ਦਾ 1.5 ਲਿਟਰ ਫੁਲ ਕਰੀਮ ਦੁੱਧ ਦਾ ਸਿਰਫ 80 ਰੁਪਏ ਵਿਚ ਪੈਕੇਟ ਲਾਂਚ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ  ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਵੇਰਕਾ ਵੱਲੋਂ ਵੀ ਅਹਿਮ ਰੋਲ ਨਿਭਾਇਆ ਜਾ ਰਿਹਾ ਹੈ ਅਤੇ ਕੋਵਿਡ-19 ਮਹਾਂਮਾਰੀ ਦੌਰਾਨ ਵੇਰਕਾ ਵਲੋ  ਘੱਟ ਰੇਟਾਂ ਤੇ ਖਪਤਕਾਰਾਂ ਨੂੰ ਦੁੱਧ ਮੁਹੱਈਆ ਕਰਵਾਇਆ  ਹੈ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ।  ਉਨਾਂ ਦੱਸਿਆ ਕਿ ਲਾਕਡਾਊਨ ਦੋਰਾਨ ਕਾਰੋਬਾਰ ਵਿਚ ਮੰਦੀ ਦੇ ਚਲਦਿਆਂ ਲੋਕਾਂ ਦੀ ਆਰÎਥਿਕਤਾ ਨੂੰ ਭਾਰੀ ਸੱਟ ਲੱਗੀ ਹੈ ਅਤੇ ਵੇਰਕਾ ਨੇ ਲੋਕਾਂ ਦੀ ਜੇਬ ਤੇ ਪੈ ਰਹੇ ਭਾਰ ਨੂੰ ਘਟਾਉਣ ਲਈ 80  ਰੁਪਏ ਵਿਚ 1.5 ਲਿਟਰ ਦੁੱਧ ਦਾ ਪੈਕੇਟ ਲਾਂਚ ਕੀਤਾ ਹੈ। ਉਨਾਂ ਦੱਸਿਆ ਕਿ ਵੇਰਕਾ ਵੱਲੋਂ ਸਸਤੇ ਰੇਟਾਂ ਤੇ ਵਧੀਆ ਕੁਆਲਟੀ ਦੁੱਧ ਮੁਹੱਈਆ ਕਰਵਾਉਣ ਨਾਲ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂਟ ਤੰਦਰੁਸਤ ਪੰਜਾਬ ਅਤੇ ਮਿਸ਼ਨ ਫਤਿਹ ਮੁਹਿੰਮ ਨੂੰ ਵੀ ਚੰਗਾ ਹੁੰਗਾਰਾ ਮਿਲੇਗਾ।ਇਸ ਮੌਕੇ ਸ੍ਰੀ ਹਿਮਾਂਸ਼ੂ ਅਗਰਵਾਲ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ ਵੀ ਕੀਤਾ ਗਿਆ ਅਤੇ ਦੁੱਧ ਦੀ ਪ੍ਰੋਸੈਸਿੰਗ ਤੋਂ ਲੈ ਕੇ ਦੁੱਧ ਦੀ ਪਰਖ ਤੱਕ ਦਾ ਵੀ ਜਾਇਜਾ ਲਿਆ ਗਿਆ। ਸ੍ਰੀ ਅਗਰਵਾਲ ਨੇ ਵੇਰਕਾ ਪਲਾਂਟ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨਾਂ ਵੱਲੋਂ ਬੜੇ ਹੀ ਸਾਫ ਸੁਥਰੇ ਢੰਗ ਨਾਲ ਮਸ਼ੀਨਾਂ ਰਾਹੀਂ ਦੁੱਧ ਦੀ ਪੈਕਿੰਗ ਕਰਕੇ ਲੋਕਾਂ ਤੱਕ ਦੁੱਧ ਪਹੁੰਚਾਇਆ ਜਾ ਰਿਹਾ ਹੈ ਤੇ ਵਧੀਆ ਕਿਸਮ ਦੇ ਖਾਧ ਪਦਾਰਥ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਤੇ ਵੇਰਕਾ ਦੇ ਜਨਰਲ ਮੈਨੇਜਰ ਸ: ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਖੁੱਲੇ ਦੁੱਧ ਦੀ ਜਿਆਦਾ ਵਿਕਰੀ ਹੋ ਰਹੀ ਹੈ ਜੋ ਕਿ ਗੁਣਵਤਾ ਦੇ ਲਿਹਾਜ ਨਾਲ ਠੀਕ ਨਹੀ ਹੈ। ਉਨਾਂ ਕਿਹਾ ਕਿ ਵੇਰਕਾ ਵਲੋ ਖੁੱਲੇ ਦੁੱਧ ਦੇ ਬਦਲ ਵਜੋ ਕਿਫਾਇਤੀ ਰੇਟਾ ਤੇ 1.5 ਲਿਟਰ ਦੁੱਧ ਦਾ ਪੈਕੇਟ ਲਾਂਚ ਕੀਤਾ ਗਿਆ ਹੈ ਜੋ ਕਿ ਲੋਕਾਂ ਨੂੰ 25 ਜੁਲਾਈ ਤੋਂ ਵੇਰਕਾ ਬੂਥਾਂ ਅਤੇ ਰਿਟੇਲ ਪੁਆਇੰਟਾਂ ਤੇ ਉੋਪਲਬੱਧ ਹੋਵੇਗਾ। ਉਨਾਂ ਕਿਹਾ ਕਿ ਵੇਰਕਾ ਦਾ ਸ਼ੁਰੂ ਤੋਂ ਹੀ ਲੋਕਾਂ ਨੂੰ ਵਧੀਆ ਸਮਾਨ ਪ੍ਰਦਾਨ ਕਰਨ ਲਈ ਵਚਨਬੱਧ ਹੈ  ਅਤੇ ਲੋਕਾਂ ਵੱਲੋਂ ਵੀ ਵੇਰਕਾ ਦੇ ਪਦਾਰਥਾਂ ਨੂੰ ਕਾਫੀ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੇਰਕਾ ਵੱਲੋਂ 10 ਰੁਪਏ ਵਿੱਚ 200 ਗਰਾਮ ਦਹੀ ਦਾ ਪਾਊਚ ਅਤੇ ਸਟੈਂਡਰਡ ਮਿਲਕ 1.5 ਲਿਟਰ  ਦੁੱਧ ਦਾ ਪੈਕੇਟ 70 ਰੁਪਏ ਵਿੱਚ ਲਾਂਚ ਕੀਤਾ ਗਿਆ ਹੈ ਜਿਸ ਨੂੰ ਲੋਕਾਂ ਵੱਲੋਂ ਕਾਫੀ ਹੁੰਗਾਰਾ ਮਿਲਿਆ ਹੈ। ਇਸ ਮੌਕੇ ਸ: ਗੁਰਦੇਵ ਸਿੰਘ ਮੈਨੇਜਰ ਮਿਲਕ ਪ੍ਰੋਕਿਉਰਮੈਟ, ਸ: ਪ੍ਰੀਤਪਾਲ ਸਿੰਘ ਸਿਵੀਆ ਇੰਚਾਰਜ਼ ਮਾਰਕੀਟਿੰਗ, ਸ਼੍ਰੀ ਸਤਿੰਦਰ ਪ੍ਰਸ਼ਾਦ ਮੈਨੇਜਰ ਕੁਆਲਟੀ ਐਸੋਰੈਸ, ਵਿਜੈ ਕੁਮਾਰ ਗੁਪਤਾ ਇੰਚਾਰਜ ਪ੍ਰੋਡਕਸ਼ਨ ਅਤੇ ਲਖਬੀਰ ਸਿੰਘ ਗਿੱਲ ਆਦਿ ਹਾਜ਼ਰ ਸਨ।

 

Tags: Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD