Wednesday, 15 May 2024

 

 

ਖ਼ਾਸ ਖਬਰਾਂ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ

 

ਡਰਾਈ ਡੇਅ ਮੌਕੇ ਝੁੱਗੀਆਂ-ਝੌਂਪੜੀਆਂ ਵਿੱਚ ਲਗਾਇਆ ਡੇਂਗੂ ਜਾਗਰੂਕਤਾ ਕੈਂਪ

Web Admin

Web Admin

5 Dariya News

ਮਾਨਸਾ , 24 Jul 2020

ਸ਼ੁੱਕਰਵਾਰ ਡਰਾਈ ਡੇਅ ਵਾਲੇ ਦਿਨ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਵਿਚ ਮਲੇਰੀਆ ਡੇਂਗੂ ਤੋਂ ਬਚਾਅ ਸਬੰਧੀ ਝੁੱਗੀਆਂ ਝੌਂਪੜੀਆਂ ਵਿਚ ਰਹਿਣ ਵਾਲੇ ਲੋਕਾਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦੌਰਾਨ ਸੰਬੋਧਨ ਕਰਦਿਆਂ ਸਹਾਇਕ ਮਲੇਰੀਆ ਅਫ਼ਸਰ ਕੇਵਲ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਬਰਸਾਤ ਦੇ ਮੌਸਮ ਦੌਰਾਨ ਘਰਾਂ ਦੇ ਅੰਦਰ ਅਤੇ ਬਾਹਰ ਖੜ੍ਹੇ ਪਾਣੀ ਦਾ ਨਿਪਟਾਰਾ ਕਰ ਲਈਏ ਤਾਂ ਡੇਂਗੂ ਬੁਖ਼ਾਰ ਤੋਂ ਬਚਿਆ ਜਾ ਸਕਦਾ ਹੈ ਕਿਉਂਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਤੇ ਪੈਦਾ ਹੁੰਦਾ ਹੈ।  ਗੁਰਜੰਟ ਸਿੰਘ ਸਹਾਇਕ ਮਲੇਰੀਆ ਅਫ਼ਸਰ ਨੇ ਕਿਹਾ ਕਿ ਮੱਛਰ ਆਮ ਤੌਰ ਤੇ ਫਰਿੱਜ ਦੀ ਟਰੇਅ, ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਕੀਆਂ ਅਤੇ ਕਬਾੜ ਵਿੱਚ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ। ਇਸ ਲਈ ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕ ਕੇ ਰੱਖਣਾ ਚਾਹੀਦਾ ਹੈ। ਰਾਤ ਨੂੰ ਸੌਣ ਸਮੇ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਤੇਲ ਆਦਿ ਦੀ ਵਰਤੋਂ ਕਰਨੀ ਚਾਹੀਂਦੀ ਹੈ ਤਾਂ ਕਿ ਮੱਛਰ ਦੇ ਕੱਟਣ ਤੋਂ ਬਚਾਅ ਹੋ ਸਕੇ।ਇਸ ਮੌਕੇ ਸਿਹਤ ਸੁਪਰਵਾਇਜਰ ਰਾਮ ਕੁਮਾਰ ਅਤੇ ਅਸ਼ਵਨੀ ਕੁਮਾਰ ਨੇ ਕਿਹਾ ਕਿ ਬੁਖਾਰ ਹੋਣ ਤੇ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ਵਿੱਚ ਜਾ ਕੇ ਜਲਦੀ ਤੋਂ ਜਲਦੀ ਆਪਣੇ ਖੂਨ ਦੀ ਜਾਂਚ ਕਰਵਾਉਣੀ ਚਾਹੀਂਦੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਮਲੇਰੀਆ ਬੁਖਾਰ ਹੈ ਜਾਂ ਡੇਂਗੂ ਬੁਖਾਰ ਹੈ ਅਤੇ ਇਲਾਜ ਸਮੇਂ ਸਿਰ ਸ਼ੁਰੂ ਹੋ ਸਕੇ। ਇਸ ਸਮੇਂ ਕ੍ਰਿਸ਼ਨ ਕੁਮਾਰ ਇਨਸੈਕਟ ਕੁਲੈਕਟਰ ਅਤੇ ਕੁਲਦੀਪ ਸਿੰਘ ਹਾਜ਼ਰ ਸਨ।

 

Tags: 400th Parkash Purb

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD