Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੇਂਦਰੀ ਵਿਧਾਨ ਸਭਾ ਹਲਕਾ ਅਧੀਨ ਆਉਂਦੇ ਪਿੰਡਾਂ ਦੀ ਬਦਲੀ ਜਾਵੇਗੀ ਨੁਹਾਰ : ਓਮ ਪ੍ਰਕਾਸ਼ ਸੋਨੀ

ਪਿੰਡ ਥਾਂਦੇ ਨੂੰ ਵਿਕਾਸ ਕਾਰਜਾਂ ਲਈ ਦਿੱਤਾ 7.5 ਲੱਖ ਰੁਪਏ ਦਾ ਚੈਕ, ਮਿਸ਼ਨ ਫਤਿਹ ਲੋਕਾਂ ਨੁੰ ਸੁਰੱਖਿਅਤ ਰੱਖਣ ਵਿੱਚ ਨਿਭਾ ਰਿਹਾ ਅਹਿਮ ਰੋਲ

Web Admin

Web Admin

5 Dariya News

ਅੰਮ੍ਰਿਤਸਰ , 24 Jul 2020

Last updated on: Jul 24, 2020, 00:00 IST

ਕੇਂਦਰੀ ਵਿਧਾਨ ਸਭਾ ਹਲਕੇ ਅੰਦਰ ਆਉਂਦੇ ਸਾਰੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਪਿੰਡਾਂ ਦਾ ਚਹੁੰਮੁੱਖੀ ਵਿਕਾਸ ਕੀਤਾ ਜਾਵੇਗਾ ਅਤੇ ਹਲਕੇ ਅਧੀਨ ਆਉਂਦੀਆਂ ਸਾਰੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਲਈ 35-35 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।ਇਨਾਂ ਸ਼ਬਦਾ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਪਿੰਡ ਥਾਂਦੇ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 7.5 ਲੱਖ ਦਾ ਚੈਕ ਭੇਂਟ ਕਰਨ ਸਮੇਂ ਕੀਤਾ।  ਉਨਾਂ ਕਿਹਾ ਕਿ ਹਲਕੇ ਅਧੀਨ ਆਉਂਦੇ ਸਾਰੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪਿੰਡ ਥਾਂਦੇ ਅੰਦਰ ਸੀਵਰੇਜ ਦੀ ਪਾਈਪ ਲਾਈਨ ਪਾਈ ਜਾ ਰਹੀ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਸੀਵਰੇਜ ਦੀ ਪਾਈਪ ਲਾਈਨ ਪੈਣ ਨਾਲ ਗੰਦੇ ਪਾਣੀ ਦੀ ਨਿਕਾਸੀ ਹੋ ਸਕੇਗੀ।  ਉਨਾਂ ਕਿਹਾ ਕਿ ਹਲਕੇ ਅਧੀਨ ਪੈਂਦੇ ਸਾਰੇ ਪਿੰਡਾਂ ਵਿੱਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਇਸ ਸਾਲ ਦੇ ਅੰਤ ਤੱਕ ਸਾਰੇ ਕੰਮ ਮੁਕੰਮਲ ਹੋ ਜਾਣਗੇ। ਸ੍ਰੀ ਸੋਨੀ ਨੇ ਦੱਸਿਆ ਕਿ ਉਨਾਂ ਵੱਲੋਂ ਹਰੇਕ ਪਿੰਡ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਨਰੀਖਣ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕੰਮ ਤੈਅ ਸੀਮਾ ਵਿੱਚ ਪੂਰੇ ਕੀਤੇ ਜਾਣਗੇ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਮਹਾਂਮਾਰੀ 'ਤੋਂ ਬਚਾਉਣ ਲਈ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ ਅਤੇ ਮਿਸ਼ਨ ਫਤਿਹ ਕਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਅਹਿਮ ਰੋਲ ਨਿਭਾ ਰਿਹਾ ਹੈ। ਉਨਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਦੋਂ ਵੀ ਘਰੋਂ ਬਾਹਰ ਜਾਣ ਤਾਂ ਮਾਸਕ ਦੀ ਵਰਤੋਂ ਜਰੂਰ ਕਰਨ। ਉਨਾਂ ਕਿਹਾ ਕਿ ਕਰੋਨਾ ਤੋਂ ਬਚਾ  ਤੁਹਾਡੇ ਆਪਣੇ ਹੱਥ ਵਿੱਚ ਹੈ ਅਤੇ ਜੇਕਰ ਅਸੀਂ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰੀਏ ਤਾਂ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ।ਇਸ ਮੌਕੇ ਸ੍ਰੀ ਵਿਕਾਸ ਸੋਨੀ ਕੌਂਸਲਰ, ਸ੍ਰੀ ਗੁਰਵਿੰਦਰ ਸਿੰਘ ਗੋਰਾ ਸਰਪੰਚ ਥਾਂਦੇ, ਸ੍ਰ ਬਲਬੀਰ ਸਿੰਘ, ਚੇਅਰਮੈਨ ਬਲਦੇਵ ਸਿੰਘ, ਹਰਜਿੰਦਰ ਸਿੰਘ, ਮੇਵਾ ਸਿੰਘ ਅਤੇ ਬਲਵੰਤ ਸਿੰਘ ਹਾਜਰ ਸਨ। 

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD