Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਵਿੱਚ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਮਿਲੇ

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਦੇਸ਼ ਦੇ ਵਿਕਾਸ 'ਚ ਯੋਗਦਾਨ ਪਾਉਣ ਦਾ ਦਿੱਤਾ ਸੱਦਾ

Web Admin

Web Admin

5 Dariya News

ਜਲੰਧਰ , 24 Jul 2020

Last updated on: Jul 24, 2020, 00:00 IST

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਤਿਆਂ ਵਿੱਚ ਸਰਕਾਰੀ ਸਕੂਲਾਂ ਦੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਜਿਨਾਂ ਵਿੱਚ 10 ਲੜਕੀਆਂ ਅਤੇ ਦੋ ਲੜਕੇ ਸ਼ਾਮਿਲ ਹਨ ਨੂੰ 1.20 ਲੱਖ ਰੁਪਏ ਦੀ ਸਕਾਲਰਸ਼ਿਪ ਤਕਸੀਮ ਕੀਤੀ ਗਈ।ਸ੍ਰੀ ਥੋਰੀ  ਮੈਡੀਕਲ, ਨਾਨ ਮੈਡੀਕਲ ,ਆਰਟਸ ਅਤੇ ਕਾਮਰਸ ਵਿਸ਼ਿਆਂ ਦੇ ਤਿੰਨ-ਤਿੰਨ ਵਿਦਿਆਰਥੀਆਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਇਸ ਕਾਮਯਾਬੀ 'ਤੇ ਵਧਾਈ ਦਿੱਤੀ ਗਈ।ਸ੍ਰੀ ਥੋਰੀ ਨੇ ਦੱਸਿਆ ਕਿ 10000 ਰੁਪਏ ਹਰ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਦਿੱਤੇ ਗਏ ਜੋ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਸਨਮਾਨ ਹੈ ਜਿਨ੍ਹਾਂ ਨੇ ਅਪਣੇ ਅਕਾਦਮਿਕ ਸ਼ੈਸਨ ਦੌਰਾਨ ਸਖ਼ਤ ਮਿਹਨਤ ਕਰਕੇ ਇਸ ਕਾਮਯਾਬੀ ਨੂੰ ਹਾਸਿਲ ਕੀਤਾ ਹੈ।ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹ ਕਿ ਇਹ ਸਫ਼ਲਤਾ ਊਨਾਂ ਨੂੰ ਸਖ਼ਤ ਮਿਹਨਤ ਅਤੇ ਸਮਰਪਣ ਦੀ ਭਾਵਨਾ ਸਦਕਾ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਪੜ੍ਹਾਈ ਵਿੱਚ ਇਸ ਸਫ਼ਲਤਾ ਨੂੰ ਪ੍ਰਾਪਤ ਕਰਨ ਵਿੱਚ ਕਾਮਯਾਬ ਹੋ ਸਕੇ ਕਿਉਂਕਿ ਉਨਾਂ ਨੇ ਬਹੁਤ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਅਧਿਆਪਕਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਉਨਾਂ ਵਲੋਂ ਕਰਵਾਈ ਗਈ ਸਖ਼ਤ ਮਿਹਨਤ ਸਦਕਾ ਹੀ ਵਿਦਿਆਰਥੀ ਇਸ ਮੁਕਾਮ ਨੂੰ ਹਾਸਿਲ ਕਰ ਸਕੇ ਹਨ।ਸਫ਼ਲਤਾ ਲਈ ਅਨੁਸ਼ਾਸਨ ਅਤੇ ਜਿੰਮੇਵਾਰੀ ਦੀ ਭਾਵਨਾ ਨੂੰ ਕੂੰਜੀ ਦਸਦਿਆਂ ਸ੍ਰੀ ਥੋਰੀ ਨੇ ਕਿਹਾ ਕਿ ਇਹ ਦੋਵੇਂ ਗੁਣ ਵਿਦਿਆਰਥੀਆਂ ਨੂੰ ਦੇਖੇ ਗਏ ਵੱਡੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਵਿੱਚ ਮਦਦਗਾਰ ਸਾਬਿਤ ਹੋਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਭਵਿੱਖ ਵਿੱਚ ਉਚਾਈਆਂ ਨੂੰ ਛੋਹਣ ਲਈ ਸਖ਼ਤ ਮਿਹਨਤ ਨੂੰ ਲਗਾਤਾਰ ਜਾਰੀ ਰੱਖਿਆ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵਿਦਿਆਰਥੀਆਂ ਅਪਣੇ ਦੂਜੇ ਸਾਥੀਆਂ ਵਿਦਿਆਰਥੀਆਂ ਲਈ ਅਕਾਦਮਿਕ ਸ਼ੈਸਨ ਵਿੱਚ ਕਾਮਯਾਬੀ ਪ੍ਰਾਪਤ ਕਰਨ ਲਈ ਅਤੇ ਅਪਣੇ ਮਾਤਾ-ਪਿਤਾ ਤੇ ਸ਼ਹਿਰ ਨੂੰ ਮਾਨ ਸਨਮਾਨ ਦਿਵਾਉਣ ਲਈ ਪ੍ਰੇਰਣਾ ਦਾਇਕ ਸਾਬਿਤ ਹੋਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਹੀ ਹੋਣਹਾਰ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਲਈ ਤਿਆਰ ਹੈ। ਮੈਡੀਕਲ ਵਿੱਚ ਵਨੀਤਾ (98 ਪ੍ਰਤੀਸ਼ਤ), ਸੁਪ੍ਰੀਆ (97.55 ਪ੍ਰਤੀਸ਼ਤ), ਅਕਸ਼ੈ ਕੁਮਾਰ (97.11 ਪ੍ਰਤੀਸ਼ਤ), ਨਾਨ ਮੈਡੀਕਲ ਵਿੱਚ ਪ੍ਰਤੀਭਾ (98.44 ਪ੍ਰਤੀਸ਼ਤ), ਧਾਰਾ ਵਿਸ਼ਨੂੰ ਪ੍ਰੀਆ (98.44 ਪ੍ਰਤੀਸ਼ਤ), ਕੇਸਵ ਸਿੰਘ (98.44 ਪ੍ਰਤੀਸ਼ਤ) ਅਤੇ ਆਰਟਸ ਵਿੱਚ ਆਸ਼ੂ (96.88 ਪ੍ਰਤੀਸ਼ਤ), ਜੋਤੀ (98.66 ਪ੍ਰਤੀਸ਼ਤ) ,ਚੇਤਨਾ (98.66 ਪ੍ਰਤੀਸ਼ਤ), ਹਰਪ੍ਰੀਤ ਕੌਰ (98 ਪ੍ਰਤੀਸ਼ਤ), ਅੰਜਲੀ (97.77 ਪ੍ਰਤੀਸ਼ਤ) ਅਤੇ ਨਿਕਿਤਾ ਸ਼ਰਮਾ (96.88 ਪ੍ਰਤੀਸ਼ਤ) ਅੰਕ ਪ੍ਰਾਪਤ ਕੀਤੇ ਗਏ ਜਿਨਾ ਨੁੰ ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਮਹਾਂਮਾਰੀ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਕਾਲਰਸ਼ਿਪ ਤਕਸੀਮ ਕੀਤੀ ਗਈ। ਇਨ੍ਹਾਂ ਵਿਦਿਆਰਥੀਆਂ ਨੂੰ ਦੋ ਗਰੁੱਪਾ ਵਿੱਚ ਇਕ ਨੂੰ ਸਵੇਰੇ ਅਤੇ ਦੂਸਰੇ ਨੂੰ ਸ਼ਾਮ ਨੂੰ ਸਕਾਲਰਸ਼ਿਪ ਵੰਡੀ ਗਈ।

 

Tags: DC Jalandhar , Deputy Commissioner Jalandhar , Ghanshyam Thori , Punjab School Education Board , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD