Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਬਰਨਾਲਾ ਵਿੱਚ ਲਾਏ ਜਾਣਗੇ ਡੇਢ ਲੱਖ ਪੌਦੇ, ਡਿਪਟੀ ਕਮਿਸ਼ਨਰ ਵੱਲੋਂ ਪੌਦੇ ਲਾ ਕੇ ਹਰਿਆਵਲ ਮੁਹਿੰਮ ਦਾ ਆਗਾਜ਼

ਸਾਰੇ ਜ਼ਿਲ੍ਹਾ ਵਾਸੀ ਹਰਿਆਵਲ ਮੁਹਿੰਮ ਵਿਚ ਸਹਿਯੋਗ ਦੇਣ: ਤੇਜ ਪ੍ਰਤਾਪ ਸਿੰਘ ਫੂਲਕਾ

Web Admin

Web Admin

5 Dariya News

ਬਰਨਾਲਾ , 24 Jul 2020

Last updated on: Jul 24, 2020, 00:00 IST

ਜੰਗਲਾਤ ਮੰਤਰੀ, ਪੰਜਾਬ ਸ. ਸਾਧੂ ਸਿੰਘ ਧਰਮਸੋਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਜ਼ਿਲ੍ਹਾ ਬਰਨਾਲਾ ਨੂੰ ਹਰਿਆ-ਭਰਿਆ ਬÎਣਾਉਣ ਲਈ ਡੇਢ ਲੱਖ ਪੌਦੇ ਲਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਪੌਦੇ ਲਗਾ ਕੇ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਦੱਸਿਆ ਕਿ ਬਰਨਾਲੇ ਨੂੰ ਹਰਿਆ-ਭਰਿਆ ਬਣਾਉਣ ਲਈ ਪੂਰੇ ਜ਼ਿਲ੍ਹੇ ਵਿੱਚ 1.50 ਲੱਖ ਪੌਦੇ ਲਾਏ ਜਾਣਗੇ, ਜਿਸ ਦੀ ਸ਼ੁਰੂਆਤ ਅੱਜ ਬਰਨਾਲਾ ਸ਼ਹਿਰ ’ਚ ਗਰੀਨ ਐਵੇਨਿਊ ਕਲੋਨੀ ਤੋਂ ਕਰ ਦਿੱਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਦੀਆਂ ਸੜਕਾਂ, ਆਈਟੀਆਈ ਚੌਕ, ਹੰਢਿਆਇਆ ਚੌਕ ਤੇ ਸ਼ਹਿਰ ਦੀਆਂ ਹੋਰ ਥਾਵਾਂ ’ਤੇ ਵਣ ਵਿਭਾਗ ਵੱਲੋ ਚੰਗੀ ਕਿਸਮ ਦੇ ਬੂਟੇ ਲਗਾਏ ਜਾਣਗ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਅਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ ਵੱਲੋਂ ਵੀ ਪੌਦੇ ਲਾਏ ਗਏ ਅਤੇ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸ੍ਰੀਮਤੀ ਵਿਦਿਆ ਸਾਗਰੀ ਆਰਯੂ, ਆਈਐਫਐਸ ਵਣ ਮੰਡਲ ਅਫਸਰ ਸੰਗਰੂਰ ਨੇ ਦੱਸਿਆ ਕਿ ਵਣ ਵਿਭਾਗ ਵੱਲੋਂ ਵਾਤਾਵਰਣ ਸੰਭਾਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਪੌਦੇ ਲਾਉਣ ਤੋਂ ਵੀ ਅਹਿਮ ਇਨ੍ਹਾਂ ਦੀ ਸੰਭਾਲ ਹੈ, ਜਿਸ ਲਈ ਵਿਭਾਗ ਤਾਂ ਯਤਨ ਕਰਦਾ ਹੀ ਹੈ, ਬਲਕਿ ਸਬੰਧਤ ਇਲਾਕੇ ਦੇ ਵਸਨੀਕ ਵੀ ਆਪਣਾ ਨੈਤਿਕ ਫਰਜ਼ ਨਿਭਾਉਣ। ਇਸ ਮੌਕੇ ਵਣ ਰੇਂਜ ਅਫਸਰ ਅਜੀਤ ਸਿੰਘ ਨੇ ਆਖਿਆ ਕਿ ਵਿਭਾਗ ਵੱਲੋਂ ਪਿਛਲੇ ਸਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ਪੌਦੇ ਲਾਏ ਗਏ ਸਨ, ਇਸੇ ਸਾਲ ਵੀ ਉਸੇ ਤਰਜ਼ ’ਤੇ ਵਿਆਪਕ ਪੱਧਰ ਦੇ ਪੌਦੇ ਲਾਏ ਜਾ ਰਹੇ ਹਨ ਤਾਂ ਜੋ ਅਸੀਂ ਵਾਤਾਵਰਣ ਸ਼ੁੱਧਤਾ ਵਿੱਚ ਯੋਗਦਾਨ ਪਾ ਸਕੀਏ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਛਾਂਦਾਰ ਪੌਦੇ ਜਿਵੇਂ ਨਿੰਮ, ਅੰਬ, ਜਾਮਨ, ਅਮਲਤਾਸ, ਗੁਲਮੋਹਰ, ਚਕਰੇਸੀਆ, ਸ਼ੀਸ਼ਮ ਸਮੇਤ ਅਨੇਕ ਤਰ੍ਹਾਂ ਦੇ ਪੌਦੇ ਲਾਏ ਜਾ ਰਹੇ ਹਨ। ਇਸ ਮੌਕੇ ਗਰੀਨ ਐਵੇਨਿਊ ਤੋਂ ਅਸ਼ੋਕ ਕੁਮਾਰ, ਸ੍ਰੀ ਰਾਜ ਮਹਿੰਦਰ , ਐਸ.ਪੀ. ਕੌਸ਼ਲ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਪਰਦੀਪ ਸਿੰਘ ਸੋਢੀ, ਦੀਪ ਸੰਘੇੜਾ, ਹੈਪੀ ਢਿੱਲੋਂ, ਹਰਦੀਪ ਜਾਗਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਮੱਖਣ ਸ਼ਰਮਾ ਤੇ ਵਣ ਰੇਂਜ ਬਰਨਾਲਾ ਦਾ ਸਮੂਹ ਸਟਾਫ ਹਾਜ਼ਰ ਸੀ।

 

Tags: Barnala , Deputy Commissioner Barnala , Tej Pratap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD