Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਮੁਹਾਲੀ ਦੀ ਆਬਕਾਰੀ ਟੀਮ ਨੇ ਸਪਿਰਿਟ ਦੀ 5500 ਲੀਟਰ ਦੀ ਵੱਡੀ ਖੇਪ ਫੜੀ

Web Admin

Web Admin

5 Dariya News

ਡੇਰਾਬਸੀ , 24 Jul 2020

ਸੂਬੇ ਵਿੱਚ ਨਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ 'ਤੇ ਸ਼ਿਕੰਜਾ ਕਸਦਿਆਂ ਆਬਕਾਰੀ ਵਿਭਾਗ ਦੀ ਟੀਮ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਟੀਮ ਵੱਲੋ ਵੀਰਵਾਰ ਦੀ ਦੇਰ ਸ਼ਾਮ ਛਾਪੇਮਾਰੀ ਦੌਰਾਨ ਸਪਿਰਿਟ ਦੀ 5500 ਲੀਟਰ ਦੀ ਵੱਡੀ ਖੇਪ ਫੜੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਅਤੇ ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰੇਡ ਦੌਰਾਨ ਮੁਹਾਲੀ ਦੀ ਇੱਕ ਵਿਸ਼ੇਸ਼ ਟੀਮ ਵੱਲੋਂ 26 ਡਰੰਮ (200 ਲੀਟਰ ਵਾਲੇ) ਅਤੇ 6 ਡਰੰਮ (50 ਲੀਟਰ ਵਾਲੇ) ਜੋਕਿ ਕੁੱਲ 5500 ਲੀਟਰ ਸਪਿਰਟ ਹੈ, ਬਰਾਮਦ ਕੀਤੀ ਗਈ। ਸਪਿਰਟ ਦੀ ਇਹ ਖੇਪ ਪਿੰਡ ਦੇਵੀਨਗਰ, ਤਹਿਸੀਲ ਡੇਰਾਬਸੀ, ਜਿਲਾ ਮੋਹਾਲੀ ਵਿਖੇ ਫੜੀ ਗਈ ਹੈ।  ਫਰਮ ਮੈਸਰਜ਼ ਬਿੰਨੀ ਕੈਮੀਕਲਜ ਦੇ ਗੁਦਾਮ ਵਿੱਚ ਕੀਤੀ ਗਈ ਰੇਡ ਦੌਰਾਨ ਬਲੇਰੋ ਮਹਿੰਦਰਾ ਪੀ.ਬੀ 65 ਜੈੱਡ 7657 ਵੀ ਕਾਬੂ ਕੀਤੀ ਗਈ।ਬੁਲਾਰੇ ਨੇ ਅੱਗੇ ਦੱਸਿਆ ਕਿ ਗੁਦਾਮ ਦੇ ਮਾਲਕ ਰਜੇਸ਼ ਕੁਮਾਰ ਉਰਫ ਬੋਬੀ ਵਾਸੀ 202, ਜੀ.ਐਚ2 ਸੈਕਟਰ 2, ਪੰਚਕੁਲਾ ਮੌਕੇ ਤੇ ਇਸ ਸਪਿਰਿਟ ਦੇ ਆਬਕਾਰੀ ਨਾਲ ਸਬੰਧਿਤ ਕੋਈ ਕਾਗਜਾਤ ਪੇਸ਼ ਨਹੀਂ ਕਰ ਸਕਿਆ ਅਤੇ ਉਸ ਕੋਲ ਕੋਈ ਸਪਿਰਟ ਆਪਣੇ ਕੋਲ ਰੱਖਣ ਅਤੇ ਵੇਚਣ ਦਾ ਲਾਇੰਸਸ ਵੀ ਨਹੀਂ ਹੈ। ਇਸ ਸਬੰਧੀ ਅਗਲੇਰੀ ਕਾਰਵਾਈ ਕਰਨ ਲਈ ਐਸ.ਡੀਐਮ. ਡੇਰਾਬੱਸੀ ਨੂੰ ਲਿਖ ਦਿੱਤਾ ਗਿਆ ਹੈ।ਮੌਕੇ 'ਤੇ ਦੋਸ਼ੀ ਤੋਂ ਇਲਾਵਾ ਉਸਦੇ ਕਾਮੇ , ਮਹੇਸ਼ ਕੁਮਾਰ ਵਾਸੀ ਫੋਖਰੋਹਾ (ਬਿਹਾਰ) ਅਤੇ ਅਜੇ ਕੁਮਾਰ ਵਾਸੀ ਪਿੰਡ ਚਕਈਆ (ਬਿਹਾਰ) ਨੂੰ ਵੀ ਕਾਬੂ ਕੀਤਾ ਗਿਆ। ਦੋਸ਼ੀਆਂ ਦੇ ਖਿਲਾਫ ਪੰਜਾਬ ਆਬਕਾਰੀ ਐਕਟ ਦੀ ਧਾਰਾ 61/1/14 ਅਧੀਨ ਮੁਕੱਦਮਾਂ ਨੰ 0228, ਜੁਲਾਈ, 2020 ਥਾਣਾ ਡੇਰਾਬੱਸੀ ਵਿਖੇ ਦਰਜ ਕੀਤਾ ਗਿਆ ਹੈ ।ਮੁੱਢਲੀ ਪੜਤਾਲ ਦੌਰਾਨ ਦੋਸ਼ੀ ਨੇ ਇਹ ਇੰਕਸ਼ਾਫ ਕੀਤਾ ਕਿ ਉਸਨੇ ਲਾਕਡਾਊਨ ਦੇ ਦੌਰਾਨ ਸਪਿਰਿਟ ਵੇਚਣ ਦਾ ਧੰਦਾ ਸ਼ੁਰੂ ਕੀਤਾ ਅਤੇ ਇਹ ਸਪਿਰਿਟ ਉਹ ਸੈਨੇਟਾਈਜਰ ਬਣਾਉਣ ਵਾਲਿਆਂ ਨੂੰ ਵੀ ਵੇਚ ਰਿਹਾ ਸੀ। ਇਸ ਮਾਮਲੇ ਵਿੱਚ ਦੋਸ਼ੀ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਪੜਤਾਲ ਕੀਤੀ ਜਾ ਰਹੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ  ਆਬਕਾਰੀ ਟੀਮ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਉਕਤ ਫਰਮ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਸੀ। ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਸ ਫਰਮ ਵੱਲੋਂ ਸਪਿਰਿਟ ਤੋਂ ਇਲਾਵਾ ਕਈ ਤਰ੍ਹਾਂ ਦੇ ਐਸਿਡ ਬਿਨਾਂ ਲਾਇਸੰਸ ਤੋਂ ਵੇਚੇ ਜਾ ਰਹੇ ਸਨ।

 

Tags: Crime News Punjab , Crime News , Punjab , Punjab Police , Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD