Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖਰੜ ਵਿਖੇ ਹੋਈ ਮੁੱਠਭੇੜ ਤੋਂ ਬਾਅਦ ਜੌਨ੍ਹ ਬੁੱਟਰ 5 ਖਤਰਨਾਕ ਅਪਰਾਧੀਆਂ ਸਮੇਤ ਗ੍ਰਿਫ਼ਤਾਰ

Web Admin

Web Admin

5 Dariya News

ਖਰੜ , 24 Jul 2020

Last updated on: Jul 24, 2020, 00:00 IST

ਇੱਕ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਰੋਕੂ ਇਕਾਈ (ਓ.ਸੀ.ਸੀ.ਯੂ.) ਨੇ ਸ਼ੁੱਕਰਵਾਰ ਨੂੰ ਇੱਕ ਸੰਖੇਪ ਮੁਠਭੇੜ ਤੋਂ ਬਾਅਦ ਪੰਜ ਖਤਰਨਾਕ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਜ਼ਬਤ ਕੀਤੇ ਹਨ। ਇਸ ਮੁੱਠਭੇੜ ਦੌਰਾਨ ਖਰੜ ਦੇ ਸਨੀ ਇਨਕਲੇਵ ਵਿੱਚ ਇੱਕ ਲੋੜੀਂਦਾ ਅਪਰਾਧੀ ਜੌਨ੍ਹ ਬੁੱਟਰ ਜ਼ਖਮੀ ਹੋ ਗਿਆ।ਪੰਜਾਬ ਦੇ ਡੀਜੀਪੀ  ਦਿਨਕਰ ਗੁਪਤਾ ਅਨੁਸਾਰ ਇਨ੍ਹਾਂ ਅਪਰਾਧੀਆਂ ਪਾਸੋਂ 9 ਐਮ.ਐਮ ਦੀ ਪਿਸਤੌਲ, ਇੱਕ .30 ਬੋਰ, ਇੱਕ 32 ਬੋਰ ਅਤੇ ਦੋ .315 ਬੋਰ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ ਹਨ। ਗੁਪਤਾ ਨੇ ਦੱਸਿਆ ਕਿ ਬੁੱਟਰ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਅਤੇ ਜਬਰਨ ਵਸੂਲੀ ਦੇ 18 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਇਹ ਭਗੌੜਾ ਅਪਰਾਧੀ ਸੀ।ਗੁਪਤਾ ਨੇ ਕਿਹਾ ਕਿ ਸਨੀ ਇਨਕਲੇਵ ਵਿੱਚ ਲੁਕੇ ਹੋਏ ਸ਼ੱਕੀ ਵਿਅਕਤੀਆਂ ਵੱਲੋਂ ਓਸੀਸੀਯੂ ਦੀ ਛਾਪਾ ਮਾਰਨ ਗਈ ਟੀਮ 'ਤੇ ਗੋਲੀਆਂ ਚਲਾਉਣ ਤੋਂ ਬਾਅਦ ਪੁਲਿਸ ਨੂੰ ਜਵਾਬੀ ਫਾਇਰਿੰਗ ਕਰਨੀ ਪਈ। ਬੁੱਟਰ, ਜੋ ਗੈਂਗਸਟਰ ਕੁਲਦੀਪ ਸਿੰਘ ਉਰਫ ਕੀਪਾ ਦੀ ਹੱਤਿਆ ਦਾ ਮੁੱਖ ਦੋਸ਼ੀ ਹੈ, ਜਵਾਬੀ ਫਾਇਰਿੰਗ ਵਿੱਚ ਜ਼ਖਮੀ ਹੋ ਗਿਆ ਸੀ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਕਾਰਵਾਈ ਦੌਰਾਨ ਕੋਈ ਵੀ ਪੁਲਿਸ ਮੁਲਾਜ਼ਮ ਜਖ਼ਮੀ ਨਹੀਂ ਹੋਇਆ। ਗੁਪਤਾ ਨੇ ਦੱਸਿਆ ਕਿ ਏਆਈਜੀ ਓਸੀਸੀ ਗੁਰਮੀਤ ਚੌਹਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਆਪ੍ਰੇਸ਼ਨ ਟੀਮ ਨੇ ਸੂਚਨਾ ਮਿਲਣ `ਤੇ ਸਨੀ ਇਨਕਲੇਵ ਵਿੱਚ ਲੁਕੇ ਸ਼ੱਕੀ ਵਿਅਕਤੀਆਂ ਦੇ ਟਿਕਾਣੇ `ਤੇ ਛਾਪਾ ਮਾਰਿਆ।ਸ਼ੱਕੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਪਾਰਟੀ `ਤੇ ਗੋਲੀਆਂ ਚਲਾ ਦਿੱਤੀਆਂ ਪਰ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ।ਥਾਣਾ ਸਦਰ ਖਰੜ, ਮੁਹਾਲੀ ਵਿਖੇ ਆਈ.ਪੀ.ਸੀ. ਦੀ ਧਾਰਾ 307, 353, 186, 120 ਬੀ ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਗ੍ਰਿਫਤਾਰ ਕੀਤੇ ਗਏ 5 ਅਪਰਾਧੀਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਵਦੀਪ ਸਿੰਘ ਉਰਫ ਜੌਨ੍ਹ ਬੁੱਟਰ ਪੁੱਤਰ ਟੇਕ ਸਿੰਘ ਵਾਸੀ ਬੁੱਟਰ ਕਲਾਂ, ਮੋਗਾ; ਕੁਲਵਿੰਦਰ ਉਰਫ ਕਿੰਦਾ ਪੁੱਤਰ ਬਲਦੇਵ ਸਿੰਘ ਵਾਸੀ  ਬੁੱਟਰ ਕਲਾਂ, ਮੋਗਾ; ਅਮ੍ਰਿਤਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮਾਨੁਪੁਰ, ਸਮਰਾਲਾ, ਖੰਨਾ; ਪਲਵਿੰਦਰ ਸਿੰਘ ਉਰਫ ਪਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ ਬੁੱਟਰ ਕਲਾਂ, ਮੋਗਾ ਅਤੇ ਅਮਰੀਕ ਸਿੰਘ ਉਰਫ ਅੰਗਰੇਜ਼ ਸਿੰਘ ਪੁੱਤਰ ਮਦਨ ਲਾਲ ਵਾਸੀ ਲੋਪਨ, ਸਮਰਾਲਾ, ਖੰਨਾ ਵਜੋਂ ਹੋਈ ਹੈ।ਗੁਪਤਾ ਨੇ ਦੱਸਿਆ ਕਿ ਬੁੱਟਰ ਸਾਬਕਾ ਸਰਪੰਚ ਸ਼ਿੰਦਰ ਸਿੰਘ ਦੇ ਸਾਥੀਆਂ 'ਤੇ ਹੋਈ ਗੋਲੀਬਾਰੀ ਦੀ ਘਟਨਾ ਦਾ ਮੁੱਖ ਮੁਲਜ਼ਮ ਵੀ ਹੈ। ਉਸਨੇ ਫੇਸਬੁੱਕ `ਤੇ ਵੀ ਉਕਤ ਘਟਨਾ ਦੀ ਜ਼ਿੰਮੇਵਾਰੀ ਦਾ ਦਾਅਵਾ ਕਰਦਿਆਂ ਵੀਡੀਓ ਅਪਲੋਡ ਕੀਤੇ ਸਨ ਅਤੇ ਸਾਬਕਾ ਸਰਪੰਚ ਸ਼ਿੰਦਰ ਸਿੰਘ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਸੀ।ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਪਲਵਿੰਦਰ ਸਿੰਘ ਉਰਫ ਪਿੰਦਾ, ਮੋਗਾ ਦੇ  ਬਦਨੀ ਕਲਾਂ ਪੁਲੀਸ ਥਾਣੇ ਵਿਖੇ ਦਰਜ ਗੈਂਗਸਟਰ ਕੁਲਦੀਪ ਸਿੰਘ ਉਰਫ ਕੀਪਾ ਦੇ ਕਤਲ ਕੇਸ ਵਿੱਚ ਭਗੌੜਾ ਅਪਰਾਧੀ ਹੈ। ਅਮਰੀਕ ਸਿੰਘ ਖਿਲਾਫ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਤਸਕਰੀ ਦੇ ਕੇਸ ਦਰਜ ਹਨ। ਇਸੇ ਤਰ੍ਹਾਂ ਅਮ੍ਰਿਤਪਾਲ ਸਿੰਘ `ਤੇ ਪਹਿਲਾਂ ਵੀ ਸ਼ਰਾਬ ਤਸਕਰੀ ਦੇ ਕੇਸ ਦਰਜ ਹਨ।

 

Tags: Crime News Punjab , Crime News , Punjab , Punjab Police , Police , Kharar , Kharar News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD