Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਮਹਾਂਮਾਰੀ ਦੌਰਾਨ ਉਦਯੋਗਾਂ ਨੂੰ ਨਿਵੇਸ਼ ਲਈ ਹੁਲਾਰਾ ਦੇਣ ਵਾਸਤੇ ਵੱਡੀਆਂ ਛੋਟਾਂ ਦਾ ਐਲਾਨ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਬਿਨਾਂ ਨਿਰੀਖਣ ਦੇ ਮਨਜ਼ੂਰੀ ਦੀ ਮਿਆਦ ਵਧਾਉਣ ਸਮੇਤ ਵਿਸਥਾਰਤ ਹਦਾਇਤਾਂ ਜਾਰੀ

Web Admin

Web Admin

5 Dariya News

ਚੰਡੀਗੜ੍ਹ , 24 Jul 2020

Last updated on: Jul 24, 2020, 00:00 IST

ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਉਦਯੋਗਾਂ ਲਈ ਪੰਜਾਬ ਵਿੱਚ ਕਈ ਤਰ੍ਹਾਂ ਦੀਆਂ ਛੋਟਾਂ ਦਾ ਐਲਾਨ ਕੀਤਾ ਹੈ ਜਿਸ ਵਿੱਚ ਬਿਨਾਂ ਨਿਰੀਖਣ ਦੇ ਕਾਨੂੰਨੀ ਮਨਜ਼ੂਰੀਆਂ ਦੀ ਮਿਆਦ ਵਧਾਉਣਾ ਵੀ ਸ਼ਾਮਲ ਹੈ।ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਆਪਣੀ 184ਵੀਂ ਮੀਟਿੰਗ ਵਿੱਚ ਇਸ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਦਮ ਇਨ੍ਹਾਂ ਮੁਸ਼ਕਲਾਂ ਸਥਿਤੀਆਂ ਵਿੱਚ ਕਾਨੂੰਨੀ ਪ੍ਰਵਾਨਗੀਆਂ ਹਾਸਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਅਸਾਨ ਕਰਨ ਦੇ ਆਦੇਸ਼ ਨਾਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਛੋਟਾਂ ਨਾਲ ਮੌਜੂਦਾ ਮਹਾਂਮਾਰੀ ਦੇ ਸਮੇਂ ਦੌਰਾਨ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਰਵਿਘਨ ਨਿਵੇਸ਼ ਕਰਨ ਲਈ ਹੁਲਾਰਾ ਮਿਲੇਗਾ।ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਐਸ.ਐਸ. ਮਰਵਾਹਾ ਨੇ ਕਿਹਾ ਕਿ ਕੋਵਿਡ ਸੰਕਟ ਦੇ ਮੱਦੇਨਜ਼ਰ ਸਥਾਪਨਾ/ਚਲਾਉਣ ਦੀ ਸਹਿਮਤੀ ਦੀ ਮਿਆਦ, ਅਧਿਕਾਰ, ਰਜਿਸਟ੍ਰੇਸ਼ਨ ਅਤੇ ਕੋਈ ਹੋਰ ਜ਼ਰੂਰੀ ਪ੍ਰਵਾਨਗੀਆਂ ਦਾ ਸਮਾਂ ਵੀ 30 ਜੂਨ 2020 ਤੱਕ ਵਧਾਇਆ ਸੀ ਅਤੇ ਹੁਣ ਇਨ੍ਹਾਂ ਪ੍ਰਵਾਨਗੀਆਂ ਦੀ ਮਿਆਦ ਹੋਰ ਵਧਾਉਂਦਿਆਂ 31 ਮਾਰਚ 2021 ਤੱਕ ਕਰ ਦਿੱਤੀ। ਇਸ ਲਈ ਸਿਰਫ ਕੁਝ ਸ਼ਰਤਾਂ ਸਹਿਤ ਅਰਜ਼ੀ ਦੇਣੀ ਹੋਵੇਗੀ ਅਤੇ ਬੋਰਡ ਵੱਲੋਂ ਕੋਈ ਨਿਰੀਖਣ ਨਹੀਂ ਕੀਤਾ ਜਾਵੇਗਾ।ਪ੍ਰੋ. ਮਰਵਾਹਾ ਨੇ ਕਿਹਾ ਕਿ ਵਾਤਾਵਰਣ ਸਬੰਧੀ ਨਿਯਮਾਂ ਦੀ ਭਾਗੀਦਾਰ ਰੈਗੂਲੇਟਰੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਬੋਰਡ ਦੀ ਸਹਿਮਤੀ ਤੋਂ ਬਿਨਾਂ ਚੱਲ ਰਹੇ ਉਦਯੋਗਾਂ ਨੂੰ ਸਵੈ-ਇਛੁੱਕ ਪ੍ਰਗਟਾਵਾ ਸਕੀਮ (ਵੀ.ਡੀ.ਐਸ.) ਅਧੀਨ ਪ੍ਰਵਾਨਗੀਆਂ ਲੈਣ ਲਈ ਅਰਜ਼ੀ ਦੇਣ ਲਈ ਸਮਾਂ 31 ਦਸੰਬਰ 2020 ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ 2018 ਤੋਂ ਪਹਿਲਾਂ ਸਹਿਮਤੀ ਫੀਸ ਜਮ੍ਹਾਂ ਕਰਵਾਉਣ ਅਤੇ ਯਕਮੁਸ਼ਤ ਅਨੁਮਾਨਤ ਫੀਸ 5000 ਰੁਪਏ ਦਾ ਭੁਗਤਾਨ ਕਰਨ ਲਈ ਛੋਟ ਦੇ ਨਾਲ ਅਜਿਹਾ ਕਰ ਸਕਦੇ ਹਨ।ਇਸ ਤੋਂ ਇਲਾਵਾ ਵਾਟਰ ਐਕਟ, 1974 ਅਧੀਨ ਸਹਿਮਤੀ ਪ੍ਰਾਪਤ ਕਰਨ ਲਈ ਇੱਟਾਂ ਦੇ ਭੱਠਿਆਂ ਦੀ ਸਹੂਲਤ ਵਾਸਤੇ ਉਨ੍ਹਾਂ ਦੇ ਮਾਲਕਾਂ ਨੂੰ 1 ਨਵੰਬਰ 2018 ਤੋਂ ਪਹਿਲਾਂ ਵਾਲੀ ਸਹਿਮਤੀ ਫੀਸ ਜਮ੍ਹਾਂ ਕਰਵਾਉਣ ਤੋਂ ਛੋਟ ਦੇ ਦਿੱਤੀ ਹੈ।ਇਸੇ ਦੌਰਾਨ ਸਾਇੰਸ, ਤਕਨਾਲੋਜੀ ਤੇ ਵਾਤਾਵਰਣ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਕਿਹਾ ਕਿ ਇਹ ਪਹਿਲਕਦਮੀਆਂ ਉਦਯੋਗਾਂ ਨੂੰ ਉਨ੍ਹਾਂ ਦੀਆਂ ਰੈਗੂਲੇਟਰੀ ਪਾਲਣਾ ਨੂੰ ਪੂਰਾ ਕਰਨ ਵਿੱਚ ਵੱਡੀ ਸਹਾਇਤਾ ਕਰਨਗੀਆਂ ਅਤੇ ਇਸ ਔਖੇ ਸਮੇਂ ਵਿੱਚ ਛੋਟੇ ਉਦਯੋਗਾਂ ਦੀ ਨਿਯਮਤ ਵਿਵਸਥਾ ਨੂੰ ਵਧਾਉਣਗੇ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , COVID 19 , Coronavirus , India Fights Corona , Fight Against Corona , Stay Home Stay Safe , Stay Home , PPCB , Punjab Pollution Control Board

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD