Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੋਵਿਡ ਸਬੰਧੀ ਕਿਸੇ ਵੀ ਤਰ੍ਹਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਵਿਨੀ ਮਹਾਜਨ

ਮੁੱਖ ਸਕੱਤਰ ਵੱਲੋਂ ਮੈਡੀਕਲ ਸਬੰਧੀ ਤਿਆਰੀਆਂ ਦਾ ਜਾਇਜ਼ਾ, ਜਲੰਧਰ, ਲੁਧਿਆਣਾ ਤੇ ਪਟਿਆਲਾ ਵਿਖੇ 6200 ਬੈੱਡ ਪਹਿਲਾਂ ਹੀ ਉਪਲੱਬਧ ਹੋਣ ਦਾ ਖੁਲਾਸਾ

Web Admin

Web Admin

5 Dariya News

ਚੰਡੀਗੜ੍ਹ , 25 Jul 2020

Last updated on: Jul 25, 2020, 00:00 IST

ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਕੋਰੋਨਾਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਲਈ ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 6190 ਬੈੱਡ ਪਹਿਲਾਂ ਹੀ ਉਪਲੱਬਧ ਹਨ।ਸੂਬੇ ਭਰ ਦੇ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਸਬੰਧੀ ਬੁਨਿਆਦੀ ਢਾਂਚੇ ਅਤੇ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਕੋਵਿਡ ਦੇ ਵਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਸੂਬੇ ਦੇ ਹਸਪਤਾਲਾਂ ਵਿੱਚ ਬਿਸਤਰਿਆਂ, ਵੈਂਟੀਲੇਟਰਾਂ ਦੀ ਲੋੜੀਂਦੀ ਸਮਰੱਥਾ ਤੋਂ ਇਲਾਵਾ ਪੀਪੀਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦਾ ਢੁੱਕਵਾਂ ਪ੍ਰਬੰਧ ਹੈ।ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਹਾਲਾਂਕਿ ਸਥਿਤੀ ਕੰਟਰੋਲ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਸਿਹਤ ਅਤੇ ਸੁਰੱਖਿਆ ਸਬੰਧੀ ਪੋ|ੋਕੋਲ ਜਿਵੇਂ ਸਮਾਜਿਕ ਦੂਰੀ, ਸਹੀ ਤਰ੍ਹਾਂ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।ਮੁੱਖ ਸਕੱਤਰ, ਜੋ ਸੂਬੇ ਦੇ ਬੇਹੱਦ ਅਹਿਮ ਕੋਵਿਡ-19 ਮੈਨੇਜਮੈਂਟ ਗਰੁੱਪ ਦੇ ਮੁਖੀ ਵੀ ਹਨ, ਨੇ ਕਿਹਾ ਕਿ ਸਿਵਲ ਪ੍ਰਸਾਸਨ ਦੇ ਸੀਨੀਅਰ ਅਧਿਕਾਰੀ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਨੋਡਲ ਅਫਸਰ ਨਿਯੁਕਤ ਕਰਨ ਤੋਂ ਇਲਾਵਾ ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ ਸੁਮਿਤ ਜਾਰੰਗਲ ਅਤੇ ਤਨੂ ਕਸ਼ਿਅਪ ਨੂੰ ਕੋਵਿਡ ਦੇ ਮਾਮਲਿਆਂ ਦੀ ਰੋਜਾਨਾ ਆਧਾਰ 'ਤੇ ਨਿਗਰਾਨੀ ਕਰਨ ਲਈ ਸਟੇਟ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਮੇਂ ਸਿਰ ਲੋੜੀਂਦਾ ਮੈਡੀਕਲ ਬੁਨਿਆਦੀ ਢਾਂਚਾ ਉਪਲੱਬਧ ਕਰਵਾਇਆ ਜਾ ਸਕੇ।ਇਹ ਗਰੁੱਪ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਰੋਜ਼ਾਨਾ ਆਧਾਰ 'ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ, ਦੇ ਨਿਰਦੇਸਾਂ 'ਤੇ ਬਣਾਇਆ ਗਿਆ ਹੈ। ਇਹ ਸਾਰੇ ਵਿਭਾਗਾਂ ਅਤੇ ਸਬੰਧਤ ਧਿਰਾਂ ਦੇ ਸਹਿਯੋਗੀ ਯਤਨਾਂ ਨੂੰ ਯਕੀਨੀ ਬਣਾਉਣ ਵਾਲਾ ਗਰੁੱਪ ਹੈ।ਬਿਹਤਰ ਤਾਲਮੇਲ ਬਣਾਉਣ ਲਈ ਇਸ ਗਰੁੱਪ ਅਧੀਨ ਕਈ ਸਬ-ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਦਾ ਉਦੇਸ਼ ਜਲਦੀ ਅਤੇ ਸਪੱਸਟ ਫੈਸਲੇ ਲੈਣ ਨੂੰ ਯਕੀਨੀ ਬਣਾਉਣਾ ਅਤੇ ਸਿਹਤ ਸੰਭਾਲ ਸਬੰਧੀ ਰਣਨੀਤੀ ਜਿਵੇਂ ਹੈਲਥ ਸੈਕਟਰ ਰਿਸਪਾਂਸ ਅਤੇ ਉਪਕਰਨਾਂ ਤੇ ਹੋਰ ਸਾਮਾਨ ਦੀ ਖਰੀਦ, ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ, ਕੋਵਿਡ ਕੇਅਰ ਸੈਂਟਰਾਂ, ਮਨੁੱਖੀ ਸਰੋਤ ਅਤੇ ਸਮਰੱਥਾ ਨਿਰਮਾਣ ਵਿੱਚ ਵਾਧੇ, ਟੈਲੀ-ਕਾਊਂਸਲਿੰਗ ਸੇਵਾਵਾਂ ਸਮੇਤ ਹਰੇਕ ਮਸਲੇ ਸਬੰਧੀ ਗਤੀਸ਼ੀਲ ਅਤੇ ਤੁਰੰਤ ਪ੍ਰਤੀਕਿਰਿਆ ਪ੍ਰਦਾਨ ਕਰਨਾ ਹੈ।

ਕਾਬਿਲੇਗੌਰ ਹੈ ਕਿ ਡਾ ਕੇ.ਕੇ. ਤਲਵਾੜ ਦੀ ਪ੍ਰਧਾਨਗੀ ਹੇਠ ਸਟੇਟ ਪਬਲਿਕ ਹੈਲਥ ਐਡਵਾਇਜਰੀ ਗਰੁੱਪ ਵੀ ਗਠਿਤ ਕੀਤਾ ਗਿਆ ਹੈ ਅਤੇ ਸਟੇਟ ਐਪੀਡੈਮੀਓਲੋਜਿਸਟ ਨੂੰ ਇਸਦਾ ਕਨਵੀਨਰ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸਨਰਾਂ ਨੂੰ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ਨਾਲ ਤਾਲਮੇਲ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ ਤਾਂ ਜੋ ਕੋਵਿਡ ਮਰੀਜਾਂ ਦੇ ਇਲਾਜ ਲਈ ਬਿਸਤਰਿਆਂ ਦੀ ਉਪਲਬਧਤਾ ਨੂੰ ਵਧਾਇਆ ਜਾ ਸਕੇ ਜਿਸ ਦੇ ਨਤੀਜੇ ਵਜੋਂ ਹੁਣ ਤੱਕ ਲਗਭਗ 2000 ਬਿਸਤਰਿਆਂ ਦੀ ਉਪਲੱਬਧਾ ਯਕੀਨੀ ਬਣਾਈ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਹਾਟਸਪੌਟ ਵਾਲੇ ਜ਼ਿਲ੍ਹਿਆਂ ਵਿੱਚ ਤੇਜ਼ੀ ਨਾਲ ਟੈਸਟਿੰਗ ਕਰਨ ਦਾ ਅਮਲ ਪਹਿਲਾਂ ਹੀ ਸੁਰੂ ਕਰ ਦਿੱਤਾ ਗਿਆ ਸੀ।ਵਿਨੀ ਮਹਾਜਨ ਨੇ ਦੱਸਿਆ ਕਿ ਲੈਵਲ 2 ਅਤੇ 3 ਸਹੂਲਤਾਂ ਲਈ ਸੂਬੇ ਭਰ ਵਿਚ 5000 ਬਿਸਤਰੇ ਪਹਿਲਾਂ ਹੀ ਉਪਲੱਬਧ ਹਨ।  ਹਰੇਕ ਜ਼ਿਲ੍ਹੇ ਵਿਚ ਮੈਡੀਕਲ ਮਾਹਿਰਾਂ ਦਾ ਇਕ ਸਮਰਪਿਤ ਸਮੂਹ ਗਠਿਤ ਕੀਤਾ ਗਿਆ ਹੈ ਤਾਂ ਜੋ ਇਹ ਸੁਨਿਸਚਿਤ ਕੀਤਾ ਜਾ ਸਕੇ ਕਿ ਮਰੀਜਾਂ ਨੂੰ ਉਨ੍ਹਾਂ ਦੀਆਂ ਡਾਕਟਰੀ ਜਰੂਰਤਾਂ ਅਨੁਸਾਰ ਦਾਖ਼ਲ/ ਇਲਾਜ ਕੀਤਾ ਜਾਂਦਾ ਹੈ ਜਿਵੇਂ ਕਿ  ਰਿਵਰਸ ਰੈਫਰਲ' ਭਾਵ  ਜਿਸ ਮਰੀਜ ਨੂੰ ਲੈਵਲ 3 ਸਹੂਲਤ ਵਿੱਚ ਹੁਣ ਵੈਂਟੀਲੇਟਰ ਦੀ ਜ਼ਰੂਰਤ ਨਹੀਂ ਹੈ ਪਰ ਫਿਰ ਵੀ ਇਲਾਜ ਅਤੇ ਪ੍ਰਬੰਧਨ ਦੀ ਲੋੜ ਹੈ ਤਾਂ ਅਜਿਹੇ ਮਰੀਜ਼ ਨੂੰ ਲੈਵਲ 2 ਫੈਸਿਲਿਟੀ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸਾਂ 'ਤੇ ਸੂਬਾਈ ਸਰਕਾਰ ਨੇ ਪਹਿਲਾਂ ਹੀ 60 ਸਾਲ ਤੋਂ ਘੱਟ ਉਮਰ ਦੇ ਹਲਕੇ ਜਾਂ ਬਗੈਰ ਲੱਛਣਾਂ ਵਾਲੇ ਮਾਮਲਿਆਂ ਲਈ ਆਪਣੀ ਕੋਵਿਡ ਕੇਅਰ ਸਮਰੱਥਾ ਨੂੰ ਵਧਾ ਲਿਆ ਹੈ ਜਿਸ ਤਹਿਤ ਸੂਬੇ ਦੇ 10 ਜ਼ਿਲ੍ਹਿਆਂ 'ਚ 7520 ਬਿਸਤਰਿਆਂ ਦੀ ਸਮਰੱਥਾ ਨਾਲ  ਨਵੇਂ ਲੈਵਲ-1  ਕੋਵਿਡ ਕੇਅਰ ਸੈਂਟਰ (ਸੀ.ਸੀ.ਸੀਜ਼) ਸ਼ੁਰੂ ਕੀਤੇ ਗਏ ਹਨ।ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਬਾਕੀ 12 ਜ਼ਿਲ੍ਹਿਆਂ ਵਿੱਚ ਵੀ ਇਸੇ ਤਰ੍ਹਾਂ 100 ਬਿਸਤਰਿਆਂ (ਹਰੇਕ) ਦੀ ਸਮਰੱਥਾ ਵਾਲੇ ਅਜਿਹੇ ਸੈਂਟਰ ਜਲਦ ਹੀ ਖੋਲ੍ਹੇ ਜਾਣਗੇ।ਵਿਨੀ ਮਹਾਜਨ ਨੇ ਦੱਸਿਆ ਕਿ 10 ਜ਼ਿਲ੍ਹਿਆਂ ਵਿੱਚ ਨਵੇਂ ਕੋਵਿਡ ਕੇਅਰ ਸੈਂਟਰ ਵੱਖ-ਵੱਖ ਬਿਸਤਰਿਆਂ ਦੀ ਸਮਰੱਥਾ ਨਾਲ ਚਾਲੂ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚ ਜਲੰਧਰ 'ਚ 1000 ਬਿਸਤਰਿਆਂ ਦੀ ਸਮਰੱਥਾ ਹੈ, ਅੰਮ੍ਰਿਤਸਰ ਵਿੱਚ 1000, ਪਟਿਆਲਾ ਵਿੱਚ 470, ਬਠਿੰਡਾ ਵਿੱਚ 950, ਲੁਧਿਆਣਾ ਵਿੱਚ 1200, ਸੰਗਰੂਰ ਵਿੱਚ 800, ਐਸ.ਏ.ਐਸ. ਨਗਰ ਮੁਹਾਲੀ ਵਿੱਚ ਗਿਆਨ ਸਾਗਰ ਹਸਪਤਾਲ ਵਿਖੇ 500 ਬੈੱਡ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ 1000 ਬਿਸਤਰੇ, ਪਠਾਨਕੋਟ ਵਿੱਚ 400, ਫਾਜ਼ਿਲਕਾ ਵਿੱਚ 100 ਅਤੇ ਫਰੀਦਕੋਟ ਵਿੱਚ 100 ਬਿਸਤਰਿਆਂ ਦੀ ਸਮਰੱਥਾ ਹੈ। 7000 ਬਿਸਤਰਿਆਂ ਦੀ ਸਮਰੱਥਾ ਵਾਲੇ ਇਹ ਕੇਂਦਰ ਮੈਰੀਟੋਰੀਅਸ ਸਕੂਲਾਂ ਅਤੇ ਹੋਰ ਸੰਸਥਾਵਾਂ ਵਿੱਚ ਚਲਾਏ ਜਾ ਰਹੇ ਹਨ ਅਤੇ ਕੇਸ ਵਧਣ ਦੀ ਸੂਰਤ ਵਿੱਚ ਇਨ੍ਹਾਂ ਨੂੰ 28000 ਬੈੱਡਾਂ ਤੱਕ ਵਧਾਇਆ ਜਾ ਸਕਦਾ ਹੈ। ਇਨ੍ਹਾਂ ਕੇਂਦਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਵਿੱਚ ਬਿਨਾਂ ਕਿਸੇ ਲੱਛਣ ਅਤੇ ਸ਼ੂਗਰ ਤੇ ਹਾਈਪਰਟੈਂਸ਼ਨ ਵਰਗੀਆਂ ਕਰੌਨਿਕ ਬਿਮਾਰੀਆਂ ਜਿਹੇ ਸਹਿ-ਰੋਗ ਤੋਂ ਬਿਨਾਂ ਵਾਲੇ ਪਾਜ਼ੇਟਿਵ ਮਰੀਜ਼ਾਂ ਨੂੰ ਅਲਹਿਦਗੀ ਵਿੱਚ ਰੱਖਣ ਲਈ ਵਰਤਿਆ ਜਾ ਰਿਹਾ ਹੈ।

ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਯੋਜਨਾ ਤਿਆਰ ਕਰ ਲਈ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਲੋੜ ਪੈਣ ਦੀ ਸੂਰਤ ਵਿੱਚ ਲਾਗੂ ਕੀਤੀ ਜਾ ਸਕਦੀ ਹੈ।ਕੋਵਿਡ ਪ੍ਰਬੰਧਨ ਦੇ ਖਰਚਿਆਂ ਸਬੰਧੀ ਵਿਸਥਾਰ ਵਿੱਚ ਦੱਸਦਿਆਂ ਮੁੱਖ ਸਕੱਤਰ ਨੇ ਕਿਹਾ  ਕਿ ਸੂਬਾ ਸਰਕਾਰ ਦੁਆਰਾ ਕੋਵਿਡ ਦੇਖਭਾਲ ਅਤੇ ਸੂਬੇ ਭਰ ਵਿੱਚ ਪ੍ਰਵਾਸੀਆਂ 'ਤੇ 300 ਕਰੋੜ ਰੁਪਏ ਖਰਚ ਕੀਤੇ ਗਏ ਹਨ।ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਵਿੱਚ ਕੋਵਿਡ ਦੇ ਸਭ ਤੋਂ ਵੱਧ ਕੇਸ ਸਾਹਮਣੇ ਆਏ ਹਨ, ਪ੍ਰਸਾਸਨ ਨੇ ਲੈਵਲ -2 ਦੇ ਮਰੀਜਾਂ ਲਈ 615 ਬੈੱਡਾਂ ਅਤੇ ਲੈਵਲ-3 ਦੇ ਮਰੀਜਾਂ ਦੇ ਇਲਾਜ ਲਈ 85 ਬੈੱਡਾਂ ਦਾ ਪ੍ਰਬੰਧ ਕੀਤਾ ਹੈ ਅਤੇ ਇਸ ਦੇ ਨਾਲ ਹੀ ਮਰੀਜਾਂ ਲਈ ਹਸਪਤਾਲਾਂ ਵਿੱਚ 43 ਵੈਂਟੀਲੇਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦਸਿਆ ਕਿ ਇਸੇ ਤਰ੍ਹਾਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਲੈਵਲ -2 ਦੇ ਮਰੀਜਾਂ ਲਈ 402 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਸਿਵਲ ਹਸਪਤਾਲ ਵਿੱਚ 312 ਬੈੱਡ ਅਤੇ ਸੀਐਚਸੀ ਵਿੱਚ 90 ਬੈੱਡ ਰੱਖੇ ਗਏ ਹਨ। ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿੱਚ ਲੈਵਲ -3 ਲਈ 28 ਬੈੱਡ ਅਤੇ 10 ਵੈਂਟੀਲੇਟਰ ਦੇ ਨਾਲ ਨਾਲ ਪਾਈਪਡ ਆਕਸੀਜਨ ਸਪਲਾਈ ਦੀ ਸਹੂਲਤ ਨੂੰ ਯਕੀਨੀ ਬਣਾਇਆ ਗਿਆ ਹੈ।ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ (ਪੀਆਈਐਮਐਸ) ਨੇ ਲੈਵਲ-2 ਲਈ 110 ਬੈੱਡ ਅਤੇ ਲੈਵਲ-3 ਦੇ ਮਰੀਜਾਂ ਲਈ 10 ਬੈੱਡਾਂ ਦੀ ਪੇਸਕਸ ਕੀਤੀ ਸੀ ਜਦੋਂਕਿ ਨਿਊ ਰੂਬੀ, ਮਾਨ ਮੈਡੀਸਿਟੀ, ਗੁਲਾਬ ਦੇਵੀ ਅਤੇ ਜੋਸੀ ਹਸਪਤਾਲਾਂ ਨੇ ਵੀ ਲੈਵਲ -2 ਲਈ 22 ਬੈੱਡ ਅਤੇ ਗੁਲਾਬ ਦੇਵੀ ਹਸਪਤਾਲ ਵਿੱਚ ਲੈਵਲ -3 ਦੇ ਮਰੀਜਾਂ ਲਈ 8 ਬੈੱਡਾਂ ਦੀ ਪੇਸਕਸ ਕੀਤੀ ਸੀ। ਮਿਲਟਰੀ ਹਸਪਤਾਲ ਵਿੱਚ 270 ਬੈੱਡ ਅਤੇ ਬੀਐਸਐਫ ਹਸਪਤਾਲ ਵਿੱਚ 50 ਬੈੱਡ ਉਪਲਬਧ ਹਨ। ਇਸ ਤੋਂ ਇਲਾਵਾ ਕਈ ਹੋਰ ਨਿੱਜੀ ਹਸਪਤਾਲਾਂ ਨੇ ਵੀ 5 ਤੋਂ 50 ਤੱਕ ਬੈੱਡਾਂ ਦੀ ਪੇਸਕਸ ਕੀਤੀ ਹੈ।ਇਸੇ ਤਰ੍ਹਾਂ ਜਲ੍ਹਾ ਪ੍ਰਸਾਸਨ ਲੁਧਿਆਣਾ ਨੇ ਹੁਣ ਤੱਕ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਹਸਪਤਾਲਾਂ ਵਿੱਚ ਕੁੱਲ 1850 ਬੈੱਡ ਉਪਲਬਧ ਕਰਵਾਏ ਹਨ, ਜਿਨ੍ਹਾਂ ਨੂੰ ਇੱਕ ਹਫਤੇ ਦੇ ਨੋਟਿਸ 'ਤੇ ਵਧਾ ਕੇ 3000 ਤੱਕ ਕੀਤਾ ਜਾ ਸਕਦਾ ਹੈ। ਇਨ੍ਹਾਂ ਤੋਂ ਇਲਾਵਾ, ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ 1500 ਬੈੱਡ ਪਹਿਲਾਂ ਹੀ ਪਛਾਣੇ ਜਾ ਚੁੱਕੇ ਹਨ, ਜਿਨ੍ਹਾਂ ਦਾ ਇਸਤੇਮਾਲ ਐਮਰਜੈਂਸੀ ਜਾਂ ਕੇਸਾਂ ਦੇ ਹੋਰ ਵਧਣ ਦੀ ਸਥਿਤੀ ਵਿੱਚ ਕੀਤਾ ਜਾ ਸਕਦਾ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਪਟਿਆਲਾ ਵਿੱਚ ਵਿਸੇਸ ਤੌਰ 'ਤੇ ਕੋਵਿਡ ਦੇ ਮਰੀਜਾਂ ਲਈ 3640 ਬੈੱਡ ਉਪਲਬਧ ਕੀਤੇ ਗਏ ਹਨ, ਜਿਸ ਵਿਚ ਰਾਜਿੰਦਰ ਹਸਪਤਾਲ ਵਿਚ 650, ਐਮ.ਸੀ.ਐਚ. ਨਾਭਾ, ਸਮਾਣਾ ਅਤੇ ਰਾਜਪੁਰਾ ਹਰੇਕ ਵਿਚ 150, ਆਰਮੀ ਹਸਪਤਾਲ ਵਿਚ 240, ਜੇਲ੍ਹ ਵਾਰਡ ਅਤੇ ਗਾਇਨੀ ਵਾਰਡ ਵਿਚ 20 ਬੈੱਡ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਬਾਕੀ ਬੈੱਡ ਮੈਰੀਟੋਰੀਅਸ ਸਕੂਲ, ਪੰਜਾਬੀ ਯੂਨੀਵਰਸਿਟੀ, ਥਾਪਰ ਯੂਨੀਵਰਸਿਟੀ, ਲਾਅ ਯੂਨੀਵਰਸਿਟੀ ਅਤੇ ਆਫ਼ਿਸਰਸ ਗੈਸਟ ਹਾਊਸ ਵਿਖੇ ਬਣਾਏ ਗਏ ਸਥਾਨਕ ਕੋਵਿਡ ਕੇਅਰ ਸੈਂਟਰਾਂ ਵਿੱਚ ਹਨ ਅਤੇ ਨਿੱਜੀ ਹਸਪਤਾਲਾਂ ਵਿਚ ਬੈੱਡਾਂ ਦੀ ਕੁੱਲ ਸਮਰੱਥਾ 91(ਐਮਓਯੂ ਰਾਹੀਂ) ਹੈ।    

 

Tags: Vinny Mahajan , Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD